Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:24 am

+91 90915 01313 , +91 90916 01313

punjabbanni@gmail.com
punjabbani@yahoo.com

ਛੇ ਪੰਜਾਬੀਆਂ ਨੂੰ ਕੈਨੇਡੀਅਨ ਪੁਲਸ ਨੇ ਕੀਤਾ ਵੱਖ ਵੱਖ ਸਟੋਰਾਂ ਵਿਚੋਂ 60 ਹਜ਼ਾਰ ਡਾਲਰ ਦੀ ਕੀਮਤ ਦੇ ਘੀ ਤੇ ਮੱਖਣ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਛੇ ਪੰਜਾਬੀਆਂ ਨੂੰ ਕੈਨੇਡੀਅਨ ਪੁਲਸ ਨੇ ਕੀਤਾ ਵੱਖ ਵੱਖ ਸਟੋਰਾਂ ਵਿਚੋਂ 60 ਹਜ਼ਾਰ ਡਾਲਰ ਦੀ ਕੀਮਤ ਦੇ ਘੀ ਤੇ ਮੱਖਣ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਛੇ ਪੰਜਾਬੀਆਂ ਨੂੰ ਕੈਨੇਡੀਅਨ ਪੁਲਸ ਨੇ ਕੀਤਾ ਵੱਖ ਵੱਖ ਸਟੋਰਾਂ ਵਿਚੋਂ 60 ਹਜ਼ਾਰ ਡਾਲਰ ਦੀ ਕੀਮਤ ਦੇ ਘੀ ਤੇ ਮੱਖਣ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਵੈਨਕੂਵਰ, 30 ਜਨਵਰੀ : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੇ ਓਂਟਾਰੀਓ ਦੀ ਪੀਲ ਖੇਤਰੀ ਪੁਲਸ ਨੇ 6 ਪੰਜਾਬੀ ਨੌਜਵਾਨਾਂ ਨੂੰ ਵੱਖ ਵੱਖ ਸਟੋਰਾਂ ਵਿਚੋਂ 60 ਹਜਾਰ ਡਾਲਰ ਦੀ ਕੀਮਤ ਦਾ ਘੀ ਤੇ ਮੱਖਣ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਦੱਸਣਯੋਗ ਹੇ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਲੋਂ ਪਿਛਲੇ ਸਾਲ ਵੱਖ ਵੱਖ ਸਟੋਰਾਂ ਵਿਚੋਂ ਉਪਰੋਕਤ ਸਮਾਨ ਚੋਰੀ ਕੀਤਾ ਜਾ ਰਿਹਾ ਸੀ। ਪੁਲਸ ਵਲੋਂ ਜਿਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਸੁਖਮੰਦਰ ਸਿੰਘ (23) ਦਲਵਾਲ ਸਿੱਧੂ (28), ਨਵਦੀਪ ਚੌਧਰੀ (28), ਕਮਲਦੀਪ ਸਿੰਘ (38), ਵਿਸ਼ਵਜੀਤ ਸਿੰਘ (22) ਅਤੇ ਹਰਕੀਰਤ ਸਿੰਘ (25) ਵਜੋਂ ਹੋਈ ਹੈ।ਪੁਲਸ ਮੁਤਾਬਕ ਕਾਬੂ ਕੀਤੇ ਗਏ ਨੌਜਵਾਨਾਂ ਵਿਚੋਂ ਤਿੰਨ ਬਰੈਂਪਟਨ ਦੇ ਰਹਿਣ ਵਾਲੇ ਹਨ ਅਤੇ ਬਾਕੀਆਂ ਦਾ ਕੋਈ ਪੱਕਾ ਪਤਾ ਨਹੀਂ ਹੈ । ਪੁਲਸ ਅਨੁਸਾਰ ਇਨ੍ਹਾਂ ਨੇ ਪਿਛਲੇ ਸਾਲ ਬਰੈਂਪਟਨ ਦੇ ਕਰਿਆਨਾ ਸਟੋਰਾਂ ਵਿਚੋਂ ਕਈ ਵਾਰ ਮੱਖਣ ਤੇ ਘੀ ਚੋਰੀ ਕੀਤਾ ਪਰ ਉੱਥੋਂ ਬਚ ਨਿਕਲਦੇ ਰਹੇ। ਸਟੋਰ ਮਾਲਕਾਂ ਵਲੋਂ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕਰਵਾਉਣ ਕਾਰਨ ਪੁਲਸ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸਿ਼ਸ਼ ਕੀਤੀ ਜਾਵੇਗੀ ਕਿ ਇਹ ਵੱਡੇ ਪੱਧਰ ਤੇ ਘਿਓ ਤੇ ਮੱਖਣ ਚੋਰੀ ਕਰਕੇ ਕਿਸ ਸਟੋਰ ਮਾਲਕ ਨੂੰ ਵੇਚਦੇ ਸਨ ਤਾਂ ਕਿ ਉਸਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਜਾ ਸਕੇ ।

Advertisement
Advertisement
Advertisement
Advertisement
Scroll to Top