Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ

ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ

ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ
ਭਾਸ਼ਾ ਵਿਭਾਗ ਪੰਜਾਬ ਨੇ ਲਾਇਬਰੇਰੀ ’ਚ ਸਥਾਪਤ ਕੀਤਾ ਵਿਸ਼ੇਸ਼ ਸ਼ੈਕਸ਼ਨ
ਪਟਿਆਲਾ : ਨਾਮਵਰ ਲੇਖਕ ਨਾਨਕ ਸਿੰਘ (ਸਵ.) ਦੇ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਕੁਝ ਨਿੱਜੀ ਵਸਤੂਆਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ ਕੀਤੀਆਂ ਗਈਆਂ ਹਨ । ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਭਾਸ਼ਾ ਭਵਨ ਪਟਿਆਲਾ ਵਿਖੇ ਲਾਇਬਰੇਰੀ ’ਚ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਲਈ ਇੱਕ ਵੱਖਰਾ ਸੈਕਸ਼ਨ ਸਥਾਪਤ ਕੀਤਾ ਗਿਆ ਹੈ । ਇਸ ਨਵੇਂ ਸੈਕਸ਼ਨ ਦੀ ਬੀਤੇ ਕੱਲ੍ਹ ਨਾਨਕ ਸਿੰਘ ਦੇ ਪੋਤਰੇ ਕਰਮਵੀਰ ਸਿੰਘ ਸੂਰੀ ਦੀ ਹਾਜ਼ਰੀ ਵਿੱਚ ਘੁੰਡ ਚੁਕਾਈ ਕੀਤੀ ਗਈ । ਇਸ ਮੌਕੇ ਸੰਯੁਕਤ ਨਿਰਦੇਸ਼ਕਾ ਸ੍ਰੀਮਤੀ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਆਲੋਕ ਚਾਵਲਾ ਤੇ ਸੁਰਿੰਦਰ ਕੌਰ, ਸੁਪਰਡੈਂਟ ਭੁਪਿੰਦਰਪਾਲ ਸਿੰਘ ਤੇ ਸਵਰਨਜੀਤ ਕੌਰ, ਖੋਜ ਸਹਾਇਕ ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਮਨਜਿੰਦਰ ਸਿੰਘ, ਸ੍ਰੀਮਤੀ ਨੇਹਾ ਅਤੇ ਜਗਮੇਲ ਸਿੰਘ ਹਾਜ਼ਰ ਸਨ । ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਨਾਮਵਰ ਲੇਖਕਾਂ ਦੀਆਂ ਯਾਦਗਾਰੀ ਤੇ ਨਿੱਜੀ ਵਸਤੂਆਂ ਦੀ ਸਾਂਭ-ਸੰਭਲ ਲਈ ਕੀਤੀ ਗਈ ਇਹ ਨਵੀਂ ਪਹਿਲਕਦਮੀ ਕੀਤੀ ਗਈ ਹੈ । ਇਸ ਕਾਰਜ ਦੀ ਆਰੰਭਤਾ ਮਹਾਨ ਨਾਵਲਕਾਰ ਨਾਨਕ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ । ਇਸ ਤਰ੍ਹਾਂ ਦੇ ਹੋਰ ਉਪਰਾਲੇ ਵੀ ਲੇਖਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਹਿਯੋਗ ਨਾਲ ਕੀਤੇ ਜਾਣਗੇ ਅਤੇ ਵਿਭਾਗ ਲੇਖਕਾਂ ਨਾਲ ਸਬੰਧਤ ਵਸਤਾਂ ਦਾ ਹੌਲੀ ਹੌਲੀ ਇੱਕ ਤਰ੍ਹਾਂ ਦਾ ਅਜਾਇਬ ਘਰ ਸਥਾਪਤ ਹੋ ਜਾਵੇਗਾ । ਕਰਮਵੀਰ ਸਿੰਘ ਸੂਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਨੀ ਬਣਦੀ ਹੈ । ਉਨ੍ਹਾਂ ਵਿਭਾਗ ਵੱਲੋਂ ਨਾਨਕ ਸਿੰਘ ਦੀਆਂ ਵਸਤੂਆਂ ਨੂੰ ਖੂਬਸੂਰਤ ਤਰੀਕੇ ਨਾਲ ਸੰਭਾਲਣ ਲਈ ਧੰਨਵਾਦ ਵੀ ਕੀਤਾ। ਸੰਯੁਕਤ ਨਿਰਦੇਸ਼ਕਾ ਹਰਪ੍ਰੀਤ ਕੌਰ ਨੇ ਕਰਮਵੀਰ ਸਿੰਘ ਸੂਰੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top