Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆ

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆ

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆ
ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੱਲੋਂ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ. ਡੀ. ਸੀਜ਼. ਨਾਲ ਅਹਿਮ ਮੀਟਿੰਗ
ਏ. ਡੀ. ਸੀਜ਼ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਸੇਵਾ ਕੇਂਦਰਾਂ ‘ਤੇ ਬੋਰਡ ਲਗਵਾਉਣਗੇ, ਜਿਨ੍ਹਾਂ ‘ਤੇ ਨੋਟੀਫਾਈਡ ਸੇਵਾਵਾਂ ਦੀ ਸੂਚੀ ਹੋਵੇਗੀ ਉਪਲੱਬਧ
ਚੰਡੀਗੜ੍ਹ, 28 ਜਨਵਰੀ : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ. ਡੀ. ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਪੀ. ਬੀ. ਟੀ. ਆਰ. ਏ. ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ । ਸ੍ਰੀ ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਪਾਇਆ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ, ਜੋ ਸੇਵਾਵਾਂ ਵਿੱਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ ਜਾਂਦਾ, ਵਿਰੁੱਧ ਖੁਦ ਨੋਟਿਸ ਵੀ ਲੈ ਸਕਦੇ ਹਨ । ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਵਧੀਕ ਡਿਪਟੀ ਕਮਿਸ਼ਨਰ ਕੋਲ ਜਨਤਾ ਨੂੰ ਸੇਵਾਵਾਂ ਵਿੱਚ ਦੇਰੀ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ‘ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਵੀ ਹੈ ।

ਇਸ ਮੀਟਿੰਗ ਦੌਰਾਨ ਇੱਕ ਪਾਵਰਪੁਆਇੰਟ ਪੇਸ਼ਕਾਰੀ ਸਾਂਝੀ ਕੀਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਕਿਵੇਂ ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰ ‘ਤੇ ਸਰਕਾਰੀ ਸੇਵਾਵਾਂ ਦੀ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਸ੍ਰੀ ਜੰਜੂਆ ਨੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੇ ਲੰਬਿਤ ਮਾਮਲਿਆਂ ਬਾਰੇ ਕਮਿਸ਼ਨ ਨੂੰ ਮਹੀਨਾਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ । ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਦਫ਼ਤਰ ਵੱਲੋਂ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੇਰਵਾ ਦੇਣ ਵਾਲੀਆਂ ਮਹੀਨਾਵਾਰ ਰਿਪੋਰਟਾਂ ਦੇਣ ਲਈ ਵੀ ਕਿਹਾ ਗਿਆ । ਨਾਗਰਿਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨਾ ਯਕੀਨੀ ਬਣਾਉਣ ਲਈ ਸ੍ਰੀ ਜੰਜੂਆ ਨੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸੇਵਾ ਕੇਂਦਰਾਂ ‘ਤੇ ਬੋਰਡ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜਿਸ ਵਿੱਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੀ ਸੂਚੀ ਉਪਲੱਬਧ ਕਰਵਾਉਣ ਦੇ ਨਾਲ-ਨਾਲ ਹਰੇਕ ਸੇਵਾ ਲਈ ਨਾਮਜ਼ਦ ਮੁਲਾਜ਼ਮਾਂ ਅਤੇ ਅਪੀਲੀ ਅਧਿਕਾਰੀਆਂ ਦੇ ਵੇਰਵਿਆਂ ਦੀ ਜਾਣਕਾਰੀ ਦਿੱਤੀ ਗਈ ਹੋਵੇ । ਇਸ ਵਿਆਪਕ ਪਹੁੰਚ ਦਾ ਉਦੇਸ਼ ਪੰਜਾਬ ਭਰ ਵਿੱਚ ਸੁਚਾਰੂ ਢੰਗ ਨਾਲ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵਧਾਉਣਾ ਹੈ, ਜੋ ਕਿ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ ।

Advertisement
Advertisement
Advertisement
Advertisement
Scroll to Top