Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 5:59 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਜਗਪਾਲਇੰਦਰ ਸਿੰਘ ਬਣੇ ਪਟਿਆਲਾ ਦੇ ਸਿਵਲ ਸਰਜਨ

ਡਾ. ਜਗਪਾਲਇੰਦਰ ਸਿੰਘ ਬਣੇ ਪਟਿਆਲਾ ਦੇ ਸਿਵਲ ਸਰਜਨ

ਡਾ. ਜਗਪਾਲਇੰਦਰ ਸਿੰਘ ਬਣੇ ਪਟਿਆਲਾ ਦੇ ਸਿਵਲ ਸਰਜਨ
ਦਫਤਰ ਸਿਵਲ ਸਰਜਨ ਵਿਖੇ ਸੰਭਾਲਿਆ ਸਿਵਲ ਸਰਜਨ ਦਾ ਅਹੁਦਾ
ਪਟਿਆਲਾ : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ ਡਾ.ਜਗਪਾਲਇੰਦਰ ਸਿੰਘ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ ।ਜਿਕਰਯੋਗ ਹੈ ਕਿ ਡਾ.ਜਗਪਾਲਇੰਦਰ ਸਿੰਘ ਐਮ. ਡੀ. ਓਪਥੈਲਮੋਲੋਜੀ ਹਨ ਜੋ ਕਿ ਪਹਿਲਾਂ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਦੇ ਅਹੁਦੇ ਤੇ ਤੈਨਾਤ ਸਨ, ਨੂੰ ਬਦਲੀ ਕਰਨ ਉਪਰੰਤ ਬਤੌਰ ਸਿਵਲ ਸਰਜਨ ਪਟਿਆਲਾ ਲਗਾਇਆ ਗਿਆ ਹੈ । ਅੱਜ ਉਹਨਾਂ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲ ਲਿਆ ਹੈ । ਅਹੁਦਾ ਸੰਭਾਲਣ ਮੌਕੇ ਦਫਤਰ ਵਿਖੇ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਅਤੇ ਸਮੂਹ ਦਫਤਰੀ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ । ਅਹੁਦਾ ਸੰਭਾਲਣ ਉਪਰੰਤ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਜੋ ਜਿਮੇਂਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ । ਦਫਤਰ ਸਿਵਲ ਸਰਜਨ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ । ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਟੀਚੇ ਹਨ, ਉਹ ਮਿਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ । ਇਸ ਮੌਕੇ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਕਿਹਾ ਕਿ ਉਹ ਅਪਣੀਆਂ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਸਪਲਾਈ ਪੂਰੀ ਰੱਖਣ ਤਾਂ ਜੋ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

Advertisement
Advertisement
Advertisement
Advertisement
Scroll to Top