Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 5:07 pm

+91 90915 01313 , +91 90916 01313

punjabbanni@gmail.com
punjabbani@yahoo.com

ਪੋਸਟਾਂ ਅਤੇ ਉਮਰ ਹੱਦ ਛੋਟ ਦੇ ਲਾਰਿਆਂ ਤੋ ਅੱਕੇ ਬੇਰੁਜ਼ਗਾਰ

ਪੋਸਟਾਂ ਅਤੇ ਉਮਰ ਹੱਦ ਛੋਟ ਦੇ ਲਾਰਿਆਂ ਤੋ ਅੱਕੇ ਬੇਰੁਜ਼ਗਾਰ

ਪੋਸਟਾਂ ਅਤੇ ਉਮਰ ਹੱਦ ਛੋਟ ਦੇ ਲਾਰਿਆਂ ਤੋ ਅੱਕੇ ਬੇਰੁਜ਼ਗਾਰ
ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 2 ਫਰਵਰੀ ਨੂੰ : ਢਿੱਲਵਾਂ
ਪਟਿਆਲਾ : ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਅਤੇ ਭਰਤੀਆਂ ਵਿੱਚ ਉਮਰ ਹੱਦ ਛੋਟ ਦੇਣ ਦੇ ਵਾਅਦੇ ਕਰਕੇ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਨੇ 34 ਮਹੀਨੇ ਵਿੱਚ ਸਿਰਫ਼ ਲਾਰੇ ਲਗਾਏ ਹਨ । ਸਿਹਤ ਵਿਭਾਗ ਵਿੱਚ ਇੱਕ ਵੀ ਅਸਾਮੀ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀ ਭਰਤੀ ਨਹੀਂ ਕੀਤੀ ਅਤੇ ਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਜਨਾਂ ਵਾਰ ਕੀਤੇ ਉਮਰ ਹੱਦ ਛੋਟ ਦੇ ਵਾਅਦੇ ਨੂੰ ਪੂਰਾ ਕੀਤਾ ਹੈ, ਇਸ ਲਈ ਸਿਹਤ ਵਿਭਾਗ ਵਿੱਚ ਪੋਸਟਾਂ ਅਤੇ ਉੱਮਰ ਹੱਦ ਛੋਟ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ 2 ਫਰਵਰੀ ਨੂੰ ਸਿਹਤ ਮੰਤਰੀ ਦੀ ਸਥਾਨਕ ਗੁਰਦੁਆਰਾ ਦੂਖ ਨਿਵਾਰਨ ਨੇੜਲੀ ਕੋਠੀ ਦਾ ਘਿਰਾਓ ਕਰਨਗੇ । ਉਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਅਨੇਕਾਂ ਵਾਰ ਅਤੇ ਤਾਜ਼ਾ ਦਸੰਬਰ 2024 ਦੇ ਪਹਿਲੇ ਹਫਤੇ ਸਥਾਨਕ ਇਕ ਨਿਯੁਕਤੀ ਪੱਤਰ ਜਾਰੀ ਕਰਨ ਸਮਾਗਮ ਵਿੱਚ ਵਿਸ਼ੇਸ਼ ਤੌਰ ਉੱਤੇ ਆਉਂਦੇ ਸਮੇਂ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਭਰਤੀਆਂ ਕਰਨ ਅਤੇ ਉਮਰ ਹੱਦ ਛੋਟ ਦੇਣ ਦਾ ਐਲਾਨ ਕੀਤਾ ਸੀ ਪ੍ਰੰਤੂ ਸਿਹਤ ਵਿਭਾਗ ਅੰਦਰ ਮਨਜੂਰ ਹੋ ਚੁੱਕੀਆਂ 270 ਅਸਾਮੀਆਂ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼)ਵਿੱਚ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਅਨੇਕਾਂ ਵਾਰ ਮੀਟਿੰਗਾਂ ਕਰਕੇ ਵੀ ਲਾਰੇ ਹੀ ਲਗਾਏ ਹਨ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਅੰਦਰ ਮਲਟੀ ਪਰਪਜ਼ ਹੈਲਥ ਵਰਕਰ ਦਾ ਡਿਪਲੋਮਾ ਸਾਲ 2012 ਮਗਰੋ ਬੰਦ ਹੋ ਚੁੱਕਾ ਹੈ।ਪੰਜਾਬ ਅੰਦਰ ਚੱਲਦੇ ਤਿੰਨੇ ਸਰਕਾਰੀ ਕੇਂਦਰ ਸਾਲ 2014 ਤੋ ਬੰਦ ਪਏ ਹਨ । ਪਹਿਲਾਂ ਕੋਰਸ ਪਾਸ ਕਰ ਚੁੱਕੇ ਬੇਰੁਜ਼ਗਾਰਾਂ ਦੀ ਗਿਣਤੀ 2500 ਦੇ ਕਰੀਬ ਹੈ, ਜਿੰਨਾ ਵਿੱਚੋ 2000 ਦੇ ਕਰੀਬ ਓਵਰ ਏਜ਼ ਹੋ ਚੁੱਕੇ ਹਨ।ਦੂਜੇ ਪਾਸੇ ਪ 270 ਪੋਸਟਾਂ ਮਨਜੂਰ ਹੋ ਚੁੱਕੀਆਂ ਹਨ, ਜਿਸ ਸਬੰਧੀ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ 7 ਜਨਵਰੀ ਦੀ ਪੈਨਲ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਹੈ ਪ੍ਰੰਤੂ ਅਫਸੋਸ ਕਿ ਕਰੀਬ ਇਕ ਮਹੀਨਾ ਬੀਤਣ ਉਪਰੰਤ ਵੀ ਉਮਰ ਹੱਦ ਛੋਟ ਦੇਣ ਸਬੰਧੀ ਕੋਈ ਫੈਸਲਾ ਨਹੀਂ ਕੀਤਾ, ਇਸ ਲਈ ਪੋਸਟਾਂ ਦੇ ਇਸਤਿਹਾਰ ਅਤੇ ਉਮਰ ਹੱਦ ਛੋਟ ਲਈ 2 ਫਰਵਰੀ ਦਿਨ ਐਤਵਾਰ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ । ਇਸ ਮੌਕੇ ਕੁਲਦੀਪ ਸਿੰਘ, ਤਰਲੋਚਨ ਨਾਗਰਾ, ਮਨਪ੍ਰੀਤ ਬਠਿੰਡਾ ਅਤੇ ਕਰਮਜੀਤ ਸਿੰਘ ਬਰਨਾਲਾ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top