Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 4:15 pm

+91 90915 01313 , +91 90916 01313

punjabbanni@gmail.com
punjabbani@yahoo.com

ਚਾਈਨਾ ਡੋਰ ਵੇਚਣ ਤੇ ਵਰਤਣ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ

ਚਾਈਨਾ ਡੋਰ ਵੇਚਣ ਤੇ ਵਰਤਣ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ

ਚਾਈਨਾ ਡੋਰ ਵੇਚਣ ਤੇ ਵਰਤਣ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ
-ਪੀ. ਪੀ. ਸੀ. ਬੀ. ਤੇ ਨਗਰ ਨਿਗਮ ਦੀ ਟੀਮ ਨੇ ਪਟਿਆਲਾ ਜ਼ਿਲ੍ਹੇ ਦੇ ਬਾਜ਼ਾਰ ਦੀ ਕੀਤੀ ਚੈਕਿੰਗ
ਪਟਿਆਲਾ, 29 ਜਨਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਪਟਿਆਲਾ ਦੀ ਟੀਮ ਵੱਲੋਂ ਅੱਜ ਆਚਾਰ ਬਾਜ਼ਾਰ, ਤ੍ਰਿਪੜੀ ਬਾਜ਼ਾਰ, ਰਾਘੋਮਾਜਰਾ ਸਮੇਤ ਮੈਨ ਬਾਜ਼ਾਰ ਰਾਜਪੁਰਾ, ਭਾਦਸੋਂ, ਸਨੌਰ ਅਤੇ ਨਾਭਾ ਵਿਖੇ ਚਾਈਨਾ ਡੋਰ ਦੀ ਚੈਕਿੰਗ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ. ਪੀ. ਸੀ. ਬੀ. ਦੇ ਐਸ. ਡੀ. ਓ. ਮੋਹਿਤ ਸਿੰਗਲਾ ਨੇ ਦੱਸਿਆ ਕਿ ਬੋਰਡ ਵੱਲੋਂ ਨਗਰ ਨਿਗਮ ਤੇ ਐਸ. ਡੀ. ਐਮਜ਼. ਨਾਲ ਸਾਂਝੇ ਤੌਰ ’ਤੇ ਚਾਈਨਾ ਡੋਰ ਦਾ ਭੰਡਾਰ ਕਰਨ ਵਾਲਿਆਂ ਤੇ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਚਾਈਨਾ ਡੋਰ ਦੀ ਸਪਲਾਈ, ਵੇਚਣ ਜਾਂ ਵਰਤਣ ’ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਵੀ ਜਾਂਚ ਜਾਰੀ ਹੈ । ਉਨ੍ਹਾਂ ਦੱਸਿਆ ਕਿ ਅੱਜ ਚੈਕਿੰਗ ਦੌਰਾਨ, ਉਕਤ ਸਥਾਨਾਂ ਦੀਆਂ ਦੁਕਾਨਾਂ ਵਿੱਚੋਂ ਕਿਸੇ ਵੀ ਥਾਂ ‘ਤੇ ਚਾਈਨਾ ਡੋਰ (ਗੱਟੂ) ਨਹੀਂ ਮਿਲੀ। ਟੀਮ ਨੇ ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਨੂੰ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਨਾਲ ਹੋਣ ਵਾਲੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਪਤੰਗ ਉਡਾਉਣ ਲਈ ਪਾਬੰਦੀ ਸ਼ੁਦਾ ਚਾਈਨਾ ਡੋਰ/ ਨਾਈਲਨ/ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਨ ਅਤੇ ਸਰਕਾਰ ਦੀ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਇੱਕ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਦੀ ਵਰਤੋਂ ਕਰਦਾ/ਸਟੋਰ ਕਰਦਾ/ਸਪਲਾਈ ਕਰਦਾ/ਆਯਾਤ ਕਰਦਾ/ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ’ਤੇ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਇਸ ਗਤੀਵਿਧੀ ਦੀ ਸ਼ਿਕਾਇਤ ਲਈ ਟੋਲ-ਫ਼ਰੀ ਨੰਬਰ (0175-2350550/1800-180-2810) ਵੀ ਜਾਰੀ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top