Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਪਤੰਗ ਦੀ ਡੋਰ ਦੀ ਲਪੇਟ ’ਚ ਆਉਣ ਕਾਰਨ 7 ਸਾਲਾ ਮਾਸੂਮ ਦੀ ਮੌਤ

ਪਤੰਗ ਦੀ ਡੋਰ ਦੀ ਲਪੇਟ ’ਚ ਆਉਣ ਕਾਰਨ 7 ਸਾਲਾ ਮਾਸੂਮ ਦੀ ਮੌਤ

ਪਤੰਗ ਦੀ ਡੋਰ ਦੀ ਲਪੇਟ ’ਚ ਆਉਣ ਕਾਰਨ 7 ਸਾਲਾ ਮਾਸੂਮ ਦੀ ਮੌਤ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਗੁਰਾਇਆ ਦੇ ਪਿੰਡ ਕੋਟਲੀ ਖੱਖਿਆ ਵਿਖੇ 7 ਸਾਲਾ ਮਾਸੂਮ ਦੀ ਪਤੰਗ ਵਾਲੀ ਡੋਰ ਦੀ ਲਪੇਟ `ਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਮੌਕੇ ਜਾਣਕਾਰੀ ਦਿੰਦਿਆਂ ਬੱਚੀ ਦੇ ਦਾਦੇ ਸਤਨਾਮ ਲਾਲ ਨੇ ਦੱਸਿਆ ਕਿ ਉਹ ਆਪਣੀਆਂ ਪੋਤੀਆਂ ਨੂੰ ਮੋਟਰਸਾਈਕਲ `ਤੇ ਪਿੰਡ ਕੋਟਲੀ ਖੱਖਿਆ ਤੋਂ ਅੱਡਾ ਦੁਸਾਂਝ ਕਲਾ ਆਪਣੀ ਦੁਕਾਨ `ਤੇ ਲੈ ਕੇ ਜਾ ਰਿਹਾ ਸੀ ਕਿ ਜਦੋ ਕੋਟਲੀ ਖੱਖਿਆ ਤੋਂ ਅੱਧਾ ਕਿਲੋਮੀਟਰ ਦੂਰੀ `ਤੇ ਪੁੱਜੇ ਤਾਂ ਮੋਟਰਸਾਈਕਲ ਦੇ ਅੱਗੇ ਬੈਠੀ ਪੋਤੀ ਹਰਲੀਨ ਕੌਰ ਪਤੰਗ ਦੀ ਡੋਰ ਕਾਰਨ ਗਲ਼ੇ `ਤੇ ਡੂੰਘਾ ਕੱਟ ਲਗਣ ਕਾਰਨ ਗਭੀਰ ਜ਼ਖ਼ਮੀ ਹੋ ਗਈ । ਉਹ ਮਾਸੂਮ ਹਰਲੀਨ ਕੌਰ ਨੂੰ ਨੇੜਲੇ ਮੇਹਰ ਹਸਪਤਾਲ ਲੈ ਕੇ ਗਏ ਤਾਂ ਡਾਕਟਰ ਨਾ ਹੋਣ ਕਾਰਨ ਉਹ ਵਿਰਕ ਹਸਪਤਾਲ ਫਗਵਾੜੇ ਪਹੁੰਚਿਆ ਜਿੱਥੇ ਡਾਕਟਰ ਨੇ ਚੈੱਕਅਪ ਕੀਤਾ ਤਾਂ ਬੱਚੀ ਨੂੰ ਮ੍ਰਿਤਕ ਘੋਸ਼ਤ ਕਰ ਦਿੱਤਾ । ਚੌਕੀ ਇੰਚਾਰਜ ਸੁਖਵਿੰਦਰ ਪਾਲ ਨੇ ਦੱਸਿਆ ਕਿ ਮੋਟਰਸਾਈਕਲ ਦੇ ਪਿਛਲੇ ਟਾਇਰ ਦੇ ਰੈਮ `ਚ ਡੋਰ ਲਪੇਟੀ ਹੋਈ ਸੀ, ਜਿਸ ਨੂੰ ਚੈੱਕ ਕਰ ਕੇ ਤੋੜ ਕੇ ਦੇਖਿਆ ਤਾਂ ਆਮ ਡੋਰ ਸਾਹਮਣੇ ਆਈ । ਪਿੰਡ ਵਾਸੀਆ ਅਨੁਸਾਰ ਜਿੱਥੇ ਡੋਰ ਦੀ ਲਪੇਟ `ਚ ਆਏ ਸੀ, ਉਸ ਖੇਤਾ `ਚ ਜਾ ਕੇ ਜਾਂਚ ਕੀਤੀ ਗਈ ਤਾਂ ਉਸ ਜਗ੍ਹਾ ਹੋਰ ਡੋਰ ਬਰਾਮਦ ਕੀਤੀ ਗਈ ।

Advertisement
Advertisement
Advertisement
Advertisement
Scroll to Top