Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:21 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ ਸਰਕਾਰ ਦੇ ਸਰਕਾਰੀ ਕਰਮਚਾਰੀਆਂ ਨੂੰ ਦਿੱਤੇ 8 ਮਹੀਨਿਆਂ ਦੇ ਰਿਟਾਇਰਮੈਂਟ ਪੈਕੇਜ ਨੂੰ 40 ਹਜ਼ਾਰ ਸਰਕਾਰੀ ਕਰਮਚਾਰੀਆਂ ਦਿੱਤੀ ਸਹਿਮਤੀ

ਟਰੰਪ ਸਰਕਾਰ ਦੇ ਸਰਕਾਰੀ ਕਰਮਚਾਰੀਆਂ ਨੂੰ ਦਿੱਤੇ 8 ਮਹੀਨਿਆਂ ਦੇ ਰਿਟਾਇਰਮੈਂਟ ਪੈਕੇਜ ਨੂੰ 40 ਹਜ਼ਾਰ ਸਰਕਾਰੀ ਕਰਮਚਾਰੀਆਂ ਦਿੱਤੀ ਸਹਿਮਤੀ

ਟਰੰਪ ਸਰਕਾਰ ਦੇ ਸਰਕਾਰੀ ਕਰਮਚਾਰੀਆਂ ਨੂੰ ਦਿੱਤੇ 8 ਮਹੀਨਿਆਂ ਦੇ ਰਿਟਾਇਰਮੈਂਟ ਪੈਕੇਜ ਨੂੰ 40 ਹਜ਼ਾਰ ਸਰਕਾਰੀ ਕਰਮਚਾਰੀਆਂ ਦਿੱਤੀ ਸਹਿਮਤੀ
ਅਮਰੀਕਾ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੀ ਸਰਕਾਰ ਨੇ ਅਮਰੀਕੀ ਸਰਕਾਰੀ ਕਰਮਚਾਰੀਆਂ ਨੂੰ 8 ਮਹੀਨਿਆਂ ਦੇ ਰਿਟਾਇਰਮੈਂਟ ਪੈਕੇਜ਼ ਦੀ ਪੇਸ਼ਕਸ਼ ਕੀਤੀ ਸੀ, ਜਿਸਦੇ ਚਲਦਿਆਂ 40 ਹਜ਼ਾਰ ਅਮਰੀਕੀ ਸਰਕਾਰੀ ਕਰਮਚਾਰੀਆਂ ਨੇ ਇਹ ਪੇਸ਼ਕਸ਼ ਮਨਜ਼ੂਰ ਕਰਦਿਆਂ ਆਪਣੀ ਸਹਿਮਤੀ ਦੇ ਦਿੱਤੀ ਹੈ । ਉਕਤ ਜਾਣਕਾਰੀ ਵੀਰਵਾਰ ਨੂੰ ਇਕ ਸਰਕਾਰੀ ਅਧਿਕਾਰੀ ਦੇ ਹਵਾਲੇ ਨਾਲ ਦਿਤੀ ਗਈ । ਇਥੇ ਦੱਸਣਯੋਗ ਹੈ ਕਿ ਅਮਰੀਕੀ ਸਰਕਾਰ ਦੀ ਪੇਸ਼ਕਸ ਨੂੰ ਮਨਜ਼ੂਰ ਕਰਨ ਵਾਲੇ 40 ਹਜ਼ਾਰ ਕਰਮਚਾਰੀਆਂ ਦੀ ਰੇਸ਼ੋ ਚੈਕ ਕੀਤੀ ਜਾਵੇ ਤਾਂ ਇਹ 10 ਫੀਸਦੀ ਬਣਦੀ ਹੈ ਤੇ ਇਸ ਨਾਲ ਸਰਕਾਰ ਨੂੰ ਅਰਬਾਂ ਡਾਲਰ ਦੀ ਬਚਤ ਵੀ ਹੋਵੇਗੀ । ਬ੍ਰਾਡਕਾਸਟਰ ਨੇ ਕਿਹਾ ਕਿ ਕੁੱਲ ਮਿਲਾ ਕੇ ਅਮਰੀਕਾ ਵਿਚ ਲਗਭਗ 20 ਲੱਖ ਸਿਵਲ ਸੇਵਕਾਂ ਨੂੰ ਉਕਤ ਪੇਸ਼ਕਸ਼ ਮਿਲੀ ਹੈ । ਟਰੰਪ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਪ੍ਰਸਾਰਕ ਨੂੰ ਦਸਿਆ ਕਿ ਸ਼ਰਤਾਂ ਤਹਿਤ ਅਸਤੀਫ਼ਾ ਦੇਣ ਦੇ ਇੱਛੁਕ ਲੋਕਾਂ ਦੀ ਗਿਣਤੀ ਵਧ ਰਹੀ ਹੈ ਪਰ ਪਰਸੋਨਲ ਮੈਨੇਜਮੈਂਟ ਦਫ਼ਤਰ ਦੀ ਸਮਾਂ ਸੀਮਾ ਤੋਂ ਬਾਅਦ ਅਸਤੀਫ਼ੇ ਜਾਰੀ ਰੱਖਣ ਦੀ ਯੋਜਨਾ ਨਹੀਂ ਹੈ । ਇਸ ਹਫ਼ਤੇ ਦੇ ਸ਼ੁਰੂ ਵਿਚ ਮੀਡੀਆ ਨੇ ਰਿਪੋਰਟ ’ਚ ਦਸਿਆ ਕਿ 20 ਹਜ਼ਾਰ ਤੋਂ ਵੱਧ ਸਿਵਲ ਸੇਵਕਾਂ ਨੇ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ ਹੈ ।

Advertisement
Advertisement
Advertisement
Advertisement
Scroll to Top