Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 2:50 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ

ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ

ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ
ਪਟਿਆਲਾ, 6 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਹੈ । 5 ਅਪ੍ਰੈਲ 2025 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ । ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬਿਮਾਰ/ਬਜ਼ੁਰਗ/ਮਰੀਜ਼/ਐਂਬੂਲੈਸਾਂ/ਸਕੂਲੀ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ਸਮੇਂ ਸਿਰ ਪੁੱਜਣ ਵਿੱਚ ਵੀ ਵਿਘਨ ਪੈਂਦਾ ਹੈ, ਅਜਿਹੇ ਹਾਲਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਇਹ ਪਾਬੰਦੀ ਲਗਾਈ ਗਈ ਹੈ ।

Advertisement
Advertisement
Advertisement
Advertisement
Scroll to Top