Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 2:54 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
-ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ ‘ਚ ਪੂਰਾ ਕੀਤਾ ਜਾਵੇ : ਡਾ. ਪ੍ਰੀਤੀ ਯਾਦਵ
ਪਟਿਆਲਾ, 6 ਫਰਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ । ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ । ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੀ. ਡੀ. ਪੀ. ਓਜ਼. ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤੱਕ ਪਹੁੰਚੇ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ. ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ ‘ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top