Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 2:44 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਰਸ ਮੇਲੇ ਦੀਆਂ ਤਿਆਰੀਆਂ ਜੋਰਾਂ 'ਤੇ

ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਰਸ ਮੇਲੇ ਦੀਆਂ ਤਿਆਰੀਆਂ ਜੋਰਾਂ 'ਤੇ

ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਰਸ ਮੇਲੇ ਦੀਆਂ ਤਿਆਰੀਆਂ ਜੋਰਾਂ ‘ਤੇ
-13 ਤੋਂ 16 ਫਰਵਰੀ ਤੱਕ ਹੈਰੀਟੇਜ ਫੈਸਟੀਵਲ ਤੇ 14 ਤੋਂ 23 ਫਰਵਰੀ ਤੱਕ ਸਰਸ ਮੇਲਾ ਲਗਾਏਗਾ ਪਟਿਆਲਾ ‘ਚ ਰੌਣਕਾਂ
– ਹੈਰੀਟੇਜ ਫੈਸਟੀਵਲ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰੇਗਾ : ਡਿਪਟੀ ਕਮਿਸ਼ਨਰ
-ਨੋਡਲ ਅਧਿਕਾਰੀ ਹੈਰੀਟੇਜ ਫੈਸਟੀਵਲ ਦੀ ਬਰੀਕੀ ਨਾਲ ਕਰਨ ਯੋਜਨਾਬੰਦੀ : ਡਾ. ਪ੍ਰੀਤੀ ਯਾਦਵ
ਪਟਿਆਲਾ, 6 ਫਰਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਰਸ ਮੇਲਾ ਵਿਰਾਸਤੀ ਸ਼ਹਿਰ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਵਿੱਚ ਸਹਾਈ ਹੋਵੇਗਾ । ਉਹ 13 ਤੋਂ 16 ਫਰਵਰੀ ਤੱਕ ਚੱਲਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਅਤੇ 14 ਫਰਵਰੀ ਤੋਂ 23 ਫਰਵਰੀ ਤੱਕ ਲੱਗਣ ਵਾਲੇ ਸਰਸ ਮੇਲੇ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਸਾਰੇ ਨੋਡਲ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ । ਡਿਪਟੀ ਕਮਿਸ਼ਨਰ ਨੇ ਸਾਰੇ ਨੋਡਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਰਸ ਮੇਲੇ ਦੀ ਬਰੀਕੀ ਨਾਲ ਯੋਜਨਾਬੰਦੀ ਕਰਨ ਤਾਂ ਕਿ ਸਮੁੱਚੇ ਪ੍ਰਬੰਧ ਬਾਖੂਬੀ ਤੌਰ ‘ਤੇ ਸਮੇਂ ਸਿਰ ਨੇਪਰੇ ਚੜ੍ਹ ਸਕਣ ਅਤੇ ਇਹ ਫੈਸਟੀਵਲ ਸਫ਼ਲਤਾ ਪੂਰਵਕ ਸੰਪੰਨ ਕਰਵਾਏ ਜਾ ਸਕਣ ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ । ਇਹ ਫੈਸਟੀਵਲਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਅਹਿਮ ਭੂਮਿਕਾ ਨਿਭਾਉਣਗੇ ਅਤੇ ਪਟਿਆਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਲਈ ਵੀ ਸਹਾਈ ਹੋਣਗੇ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 14 ਫਰਵਰੀ ਤੋਂ 23 ਫਰਵਰੀ ਤੱਕ ਸ਼ੀਸ਼ ਮਹਿਲ ਵਿਖੇ ਸਰਸ ਮੇਲਾ ਲੱਗੇਗਾ। ਜਦਕਿ 13 ਤੋਂ 16 ਫਰਵਰੀ ਤੱਕ ਹੈਰੀਟੇਜ ਫੈਸਟਵੀਲ ਤਹਿਤ ਨੇਚਰ ਵਾਕ, ਫੂਡ ਫੈਸਟੀਵਲ, ਫਲਾਵਰ ਸ਼ੋਅ ਅਤੇ ਅਮਰੂਦ ਮੇਲਾ, ਨਾਟਕ, ਹੈਰੀਟੇਜ ਵਾਕ, ਸੂਫੀ ਸ਼ਾਮ, ਅਡਵੈਨਚਰ ਸਪੋਰਟਸ, ਮਿਲਟਰੀ ਲਿਟਰੈਚਰ ਫੈਸਟੀਵਲ ਤੇ ਆਰਟੀਲਰੀ ਡਿਸਪਲੇਅ, ਡਾਗ ਸ਼ੋਅ ਤੇ ਕਲਚਰਲ ਨਾਈਟ ਇਸ ਵੱਡੇ ਪ੍ਰੋਗਰਾਮ ਦਾ ਹਿੱਸਾ ਹੋਣਗੇ । ਇਸ ਮੌਕੇ ਏ. ਡੀ. ਸੀਜ਼. ਇਸ਼ਾ ਸਿੰਗਲ, ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਐਸ. ਡੀ. ਐਮ. ਪਟਿਆਲਾ ਗੁਰਦੇਵ ਸਿੰਘ ਧਮ, ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੈ ਸਿੰਘ, ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਆਰ.ਟੀ.ਓ. ਨਮਨ ਮਾਰਕੰਨ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top