Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ : ਚੇਅਰਮੈਨ ਦਲਬੀਰ ਸਿੰਘ ਢਿੱਲੋ

ਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ : ਚੇਅਰਮੈਨ ਦਲਬੀਰ ਸਿੰਘ ਢਿੱਲੋ

ਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ : ਚੇਅਰਮੈਨ ਦਲਬੀਰ ਸਿੰਘ ਢਿੱਲੋ
5 ਐਮ. ਐਲ. ਡੀ. ਦੀ ਸਮਰੱਥਾ ਵਾਲਾ ਐਸ. ਟੀ. ਪੀ. ਤਿੰਨ ਮਹੀਨਿਆਂ ਅੰਦਰ ਹੋਵੇਗਾ ਮੁਕੰਮਲ
ਧੂਰੀ/ਸੰਗਰੂਰ, 6 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ, ਮੁੱਖ ਮੰਤਰੀ ਫੀਲਡ ਅਫਸਰ ਡਾ. ਕਰਮਜੀਤ ਸਿੰਘ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਦੇ ਤੋਤਾਪੁਰੀ ਰੋਡ ਵਿਖੇ ਬਣਾਏ ਜਾ ਰਹੇ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ । ਇਸ ਮੌਕੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮਾਂ ਸੀਮਾ ਅਨੁਸਾਰ ਇਸ ਪ੍ਰੋਜੈਕਟ ਨੂੰ ਨੇਪਰੇ ਚੜਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਸ. ਟੀ. ਪੀ. ਦਾ 85% ਕੰਮ ਪੂਰਾ ਹੋ ਚੁੱਕਾ ਹੈ । ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ 5 ਐਮ. ਐਲ. ਡੀ. ਸਮਰੱਥਾ ਵਾਲਾ ਇਹ ਐਸ. ਟੀ. ਪੀ, ਸੀਵਰੇਜ ਦੇ ਪਾਣੀ ਨੂੰ ਅਤਿ ਆਧੁਨਿਕ ਪ੍ਰਣਾਲੀ ਉਪਰੰਤ ਸੋਧਣ ਉਪਰੰਤ ਪਾਣੀ ਨੂੰ ਖੇਤਾਂ ਦੀ ਸਿੰਜਾਈ ਲਈ ਵਰਤਣ ਦੇ ਯੋਗ ਬਣਾਏਗਾ। ਉਹਨਾਂ ਦੱਸਿਆ ਕਿ ਇਸ ਟਰੀਟਮੈਂਟ ਪਲਾਂਟ ਤੋਂ ਬਹਾਦਰ ਸਿੰਘ ਵਾਲਾ ਡਰੇਨ ਤੱਕ ਅੰਡਰਗਰਾਊਂਡ ਪਾਈਪ ਲਾਈਨ ਪਾਈ ਜਾਵੇਗੀ । ਉਨ੍ਹਾਂ ਕਿਹਾ ਕਿ ਰੇਲਵੇ ਲਾਈਨਾਂ ਤੋਂ ਪਾਰ ਵਾਲੇ ਏਰੀਏ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਮੁਕੰਮਲ ਰਾਹਤ ਦਿਵਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਦਮ ਪੁੱਟੇ ਜਾ ਰਹੇ ਹਨ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਐਸ. ਟੀ. ਪੀ. ਲਈ ਤਿਆਰ ਕੀਤੇ ਜਾ ਰਹੇ ਨਵੇਂ ਪ੍ਰੋਜੈਕਟ ਨੂੰ ਛੇਤੀ ਤੋਂ ਛੇਤੀ ਅਮਲੀ ਜਾਮਾ ਪਹਿਨਾਉਣ । ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਅਗਲੇ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top