Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:31 am

+91 90915 01313 , +91 90916 01313

punjabbanni@gmail.com
punjabbani@yahoo.com

ਜਮਹੂਰੀ ਕਿਸਾਨ ਸਭਾ ਨੇ ਸਾੜੀਆਂ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ

ਜਮਹੂਰੀ ਕਿਸਾਨ ਸਭਾ ਨੇ ਸਾੜੀਆਂ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ

ਜਮਹੂਰੀ ਕਿਸਾਨ ਸਭਾ ਨੇ ਸਾੜੀਆਂ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ
ਪਟਿਆਲਾ : ਜਮਹੂਰੀ ਕਿਸਾਨ ਸਭਾ ਜਿਲਾ ਪਟਿਆਲਾ ਵੱਲੋਂ ਪਟਿਆਲਾ, ਨਿਆਲ, ਸਮਾਣਾ ਤੇ ਨਾਭਾ ਵਿਖੇ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖਿਲਾਫ ਅਪਣੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸੀ੍ ਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ ਜਿੱਥੇ ਆਮ ਲੋਕ ਵਿਰੋਧੀ ਹੈ, ਉੱਥੇ ਕਿਸਾਨ ਲਈ ਵੀ ਇਹ ਲਾਹੇਬੰਦ ਨਹੀਂ ਹੈ, ਇਹ ਸਿਰਫ ਸ਼ਬਦਾਂ ਦੀ ਜਾਦੂਗਰੀ ਕਰਕੇ ਹੀ ਇਸਨੂੰ ਲੋਕ ਹਿਤੇਸੀ ਦਰਸਾਇਆ ਗਿਆ ਜਿੱਥੇ ਸਿੱਖਿਆ, ਸਿਹਤ, ਰੁਜਗਾਰ, ਜਨਤਕ ਵੰਡ ਪ੍ਰਰਣਾਲੀ, ਸਮਾਜਿਕ ਸੁਰੱਖਿਆ ਤੇ ਨਰੇਗਾ ਵਰਗੀਆਂ ਜਰੂਰੀ ਸੇਵਾਵਾਂ ਤੋ ਬਜਟ ਚ ਹੱਥ ਘੁੱਟਿਆ ਗਿਆ ਹੈ, ਉੱਥੇ ਵੱਡੀ ਗਿਣਤੀ ਵਿੱਚ ਖੇਤੀ ਨਾਲ ਦੇਸ ਦੀ ਜੀ. ਡੀ. ਪੀ. ਵਿਚ ਲਗਭਗ 16 ਫੀਸਦੀ ਹਿੱਸਾ ਪਾਉਣ ਵਾਲੀ 46. 1 ਫੀਸਦੀ ਜੁੜੀ ਵੱਡੀ ਗਿਣਤੀ ਆਬਾਦੀ ਨੂੰ ਵੀ ਇਸ ਬਜਟ ਵਿਚ ਅਣਦੇਖਿਆ ਕੀਤਾ ਗਿਆ ਹੈ ।
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਜਿੱਥੇ ਬਜਟ ਦੀਆਂ ਕਾਪੀਆਂ ਸਾੜ ਕੇ ਇਸ ਬਜਟ ਦਾ ਵਿਰੋਧ ਕੀਤਾ ਗਿਆ ਹੈ, ਉੱਥੇ ਮਾਰਕੀਟਿੰਗ ਖਰੜੇ ਦੇ ਵਿਰੋਧ ਵਿੱਚ 9 ਅਪ੍ਰੈਲ ਨੂੰ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਮੰਗ ਪੱਤਰ ਦਿੱਤਾ ਜਾਣਾ ਹੈ ਉਸ ਵਿੱਚ ਜਮਹੂਰੀ ਕਿਸਾਨ ਸਭਾ ਭਰਵਾਂ ਯੋਗਦਾਨ ਪਾਏਗੀ ਅਤੇ 5 ਮਾਰਚ ਨੂੰ ਜੋ ਚੰਡੀਗੜ੍ਹ ਵਿਖੇ ਲਗਾਤਾਰ ਪੱਕਾ ਮੋਰਚਾ ਲਾਇਆ ਜਾ ਰਿਹਾ ਉਸ ਵਿੱਚ ਵੀ ਜਮਹੂਰੀ ਕਿਸਾਨ ਸਭਾ ਆਪਣੀ ਸਮਰਥਾ ਮੁਤਾਬਿਕ ਬਣਦਾ ਹਿੱਸਾ ਪਾਉਣ ਲਈ ਕੋਈ ਕਸਰ ਬਾਕੀ ਨਹੀ ਛੱਡੇਗੀ। ਅੱਜ ਵੱਖ ਵੱਖ ਜਗ੍ਹਾ ਤੇ ਬਜਟ ਦੀਆਂ ਕਾਪੀਆਂ ਸਾੜਨ ਸਮੇਂ ਕਿਸਾਨ ਆਗੂ ਹਰੀ ਸਿੰਘ ਦੌਣ ਕਲਾਂ,ਦਰਸ਼ਨ ਬੇਲੂ ਮਾਜਰਾ, ਧੰਨਾ ਸਿੰਘ ਦੌਣ ਕਲਾ ਮਲਕੀਤ ਸਿੰਘ ਨਿਆਲ, ਬਲਵਿੰਦਰ ਸਿੰਘ ਸਮਾਣਾ,ਅਮਰਜੀਤ ਘਨੌਰ, ਸੁੱਚਾ ਸਿੰਘ ਕੌਲ, ਰਾਜ ਕਿਸਨ ਨੂਰ ਖੇੜੀਆਂ, ਪ੍ਰਲਾਦ ਨਿਆਲ, ਜਸਬੀਰ ਸਿੰਘ ਸਮਾਨਾ, ਜਗਰੂਪ ਸਿੰਘ ਤੇ ਸੁਖਪਾਲ ਕਾਦਰਾਬਾਦ ਨੇ ਸ਼ਮੂਲੀਅਤ ਕੀਤੀ. ਇਕੱਤਰ ਹੋਏ ਆਗੂਆਂ ਨੇ ਕਿਹਾ ਕਿ ਉਹ ਅਗਲੇ ਸੰਘਰਸਾਂ ਵਿੱਚ ਵੀ ਆਪਣਾ ਭਰਵਾਂ ਯੋਗਦਾਨ ਪਾਉਣਗੇ ।

Advertisement
Advertisement
Advertisement
Advertisement
Scroll to Top