Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:59 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ ਅਧਿਆਪਨ ਅਮਲੇ ਲਈ ਕਰਵਾਇਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ ਅਧਿਆਪਨ ਅਮਲੇ ਲਈ ਕਰਵਾਇਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ ਅਧਿਆਪਨ ਅਮਲੇ ਲਈ ਕਰਵਾਇਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ
ਪਟਿਆਲਾ, 5 ਫਰਵਰੀ : ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵਿਖੇ ਗ਼ੈਰ ਅਧਿਆਪਨ ਅਮਲੇ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ।
ਸੈਂਟਰ ਦੇ ਡਾਇਰੈਕਟਰ ਪ੍ਰੋ. ਸੱਤਿਆ ਬੀਰ ਸਿੰਘ ਨੇ ਇਸ ਮੌਕੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਗੈਰ-ਅਧਿਆਪਨ ਸਟਾਫ ਨੂੰ ਯੂ. ਜੀ. ਸੀ. ਡੀ. ਈ. ਬੀ. ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵਿਕਸਤ ਕੀਤੇ ਗਏ ਇੱਕ ਨਵੇਂ ਵੈੱਬ-ਅਧਾਰਿਤ ਐਪਲੀਕੇਸ਼ਨ ਦੇ ਸੰਚਾਲਨ ਬਾਰੇ ਸਿੱਖਿਅਤ ਅਤੇ ਜਾਗਰੂਕ ਕਰਨਾ ਸੀ । ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾ ਸਿਰਫ਼ ਗੈਰ-ਅਧਿਆਪਨ ਸਟਾਫ਼ ਦੀਆਂ ਤਕਨੀਕੀ ਸਮਰੱਥਾਵਾਂ ਨੂੰ ਵਧਾਉਂਦੀਆਂ ਹਨ ਬਲਕਿ ਬਿਹਤਰ ਪ੍ਰਸ਼ਾਸਕੀ ਕੁਸ਼ਲਤਾ ਨਾਲ਼ ਸੰਸਥਾ ਮਜ਼ਬੂਤ ਕਰਦੀਆਂ ਹਨ । ਸਿਖਲਾਈ ਸੈਸ਼ਨ ਦਾ ਸੰਚਾਲਨ ਸ਼੍ਰੀ ਹਰਪ੍ਰੀਤ ਸਿੰਘ, ਤਕਨੀਕੀ ਅਧਿਕਾਰੀ ਵੱਲੋਂ ਕੀਤਾ ਗਿਆ। ਉਨ੍ਹਾਂ ਸੰਬੰਧਤ ਐਪਲੀਕੇਸ਼ਨ ਦੀਆਂ ਵਿਸ਼ੇਸ਼ਤਾਵਾਂ, ਕਾਰਜ ਢੰਗ ਅਤੇ ਰੋਜ਼ਾਨਾ ਪ੍ਰਸ਼ਾਸਕੀ ਕੰਮਾਂ ਵਿੱਚ ਇਸ ਦੀ ਵਰਤੋਂ ਆਦਿ ਬਾਰੇ ਜਾਣਕਾਰੀ ਦਿੱਤੀ ।

Advertisement
Advertisement
Advertisement
Advertisement
Scroll to Top