Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:36 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਡਾ. ਪ੍ਰੀਤੀ ਯਾਦਵ

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਡਾ. ਪ੍ਰੀਤੀ ਯਾਦਵ

ਪਟਿਆਲਾ, 27 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਿਹਤ ਅਫ਼ਸਰ ਤੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਲੋਕਾਂ ਨੂੰ ਖਾਣ ਪੀਣ ਦੀਆਂ ਸਾਫ਼-ਸੁਥਰੀਆਂ ਤੇ ਮਿਆਰੀ ਵਸਤੂਆਂ ਪ੍ਰਦਾਨ ਕਰਵਾਉਣ ਲਈ ਕੋਈ ਢਿੱਲ ਮੱਠ ਨਾ ਵਰਤੀ ਜਾਵੇ । ਉਨ੍ਹਾਂ ਕਿਹਾ ਕਿ ਖਾਧ ਪਦਾਰਥਾਂ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਖਿਲਵਾੜ ਨਹੀਂ ਹੋਣ ਦਿੱਤਾ ਜਾ ਸਕਦਾ ।
-ਡੀ.ਸੀ. ਨੇ ਗ਼ੈਰ ਮਿਆਰੀ ਢੰਗ ਨਾਲ ਬਣਾਏ ਜਾਂਦੇ ਪਨੀਰ ਦੀ ਫੈਕਟਰੀ ‘ਤੇ ਸਿਹਤ ਵਿਭਾਗ ਵੱਲੋਂ ਕੀਤੀ ਕਾਰਵਾਈ ਦਾ ਵੀ ਲਿਆ ਜਾਇਜ਼ਾ
ਡਾ. ਪ੍ਰੀਤੀ ਯਾਦਵ ਨੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਪ੍ਰਾਪਤ ਹੋਈ ਸ਼ਿਕਾਇਤ, ਜਿਸ ਵਿੱਚ ਝਿੱਲ ਐਵੇਨਿਊ ਵਿਖੇ ਗ਼ੈਰਮਿਆਰੀ ਢੰਗ ਨਾਲ ਬਣਾਏ ਜਾਂਦੇ ਪਨੀਰ ਦਾ ਜਿਕਰ ਕੀਤਾ ਗਿਆ ਸੀ, ਬਾਬਤ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਅਤੇ ਨਗਰ ਨਿਗਮ ਦੀ ਸਿਹਤ ਬ੍ਰਾਂਚ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ । ਉਨ੍ਹਾਂ ਨੇ ਐਨੀ ਵੱਡੀ ਮਾਤਰਾ ਵਿੱਚ ਬਣਾਏ ਜਾਂਦੇ ਪਨੀਰ ਲਈ ਦੁੱਧ ਕਿੱਥੋਂ ਲਿਆਂਦਾ ਜਾਂਦਾ ਸੀ ਅਤੇ ਪਨੀਰ ਬਣਾਉਣ ਲਈ ਕਿਹੜਾ ਸਮਾਨ ਵਰਤਿਆ ਜਾਂਦਾ ਸੀ, ਬਾਬਤ ਵੀ ਸਿਹਤ ਵਿਭਾਗ ਦੀ ਟੀਮ ਤੋਂ ਜਾਣਕਾਰੀ ਹਾਸਲ ਕੀਤੀ ।
ਫੜੇ ਗਏ ਪਨੀਰ ਦੇ ਸੈਂਪਲ ਖਰੜ ਲੈਬਾਰਟਰੀ ਤੋਂ ਚੈਕਿੰਗ ਲਈ ਭੇਜ ਕੇ ਇਸ ਸਬੰਧੀ ਕਾਰਵਾੲੀਂ ਵੀ ਯਕੀਨੀ ਤੌਰ ‘ਤੇ ਕੀਤੀ ਜਾਵੇ
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਫੜੇ ਗਏ ਪਨੀਰ ਦੇ ਸੈਂਪਲ ਖਰੜ ਲੈਬਾਰਟਰੀ ਤੋਂ ਚੈਕਿੰਗ ਲਈ ਭੇਜ ਕੇ ਇਸ ਸਬੰਧੀ ਕਾਰਵਾੲੀਂ ਵੀ ਯਕੀਨੀ ਤੌਰ ‘ਤੇ ਕੀਤੀ ਜਾਵੇ । ਉਨ੍ਹਾਂ ਹੋਰ ਹਦਾਇਤ ਕੀਤੀ ਕਿ ਖਾਧ ਪਦਾਰਥਾਂ ਦੀ ਚੈਕਿੰਗ ਲਈ ਸੈਂਪਲ ਭਰੇ ਜਾਣ ਅਤੇ ਫੂਡ ਸੇਫਟੀ ਟੀਮ ਐਫ. ਐਸ. ਐਸ. ਏ. ਆਈ. ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਸਮੇਤ ਮਿਆਰੀ ਤੇ ਸਾਫ਼ ਸੁਥਰੀਆਂ ਖੁਰਾਕੀ ਵਸਤੂਆਂ ਹੀ ਆਮ ਲੋਕਾਂ ਤੱਕ ਪੁਜਦੀਆਂ ਕਰਨ ਲਈ ਯਕੀਨੀ ਤੌਰ ‘ਤੇ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਵੇ । ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਯਤਨ ਜਾਰੀ ਹਨ ।
Advertisement
Advertisement
Advertisement
Advertisement
Scroll to Top