Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:44 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਅੰਦਰ 200 ਦੇ ਕਰੀਬ ਵਾਹਨਾਂ ਨੇ 90 ਦਿਨਾਂ ਤੋਂ ਬਾਅਦ ਵੀ ਚਲਾਨ ਦੇ ਜੁਰਮਾਨੇ ਨਹੀਂ ਭਰੇ

ਪਟਿਆਲਾ ਜ਼ਿਲ੍ਹੇ ਅੰਦਰ 200 ਦੇ ਕਰੀਬ ਵਾਹਨਾਂ ਨੇ 90 ਦਿਨਾਂ ਤੋਂ ਬਾਅਦ ਵੀ ਚਲਾਨ ਦੇ ਜੁਰਮਾਨੇ ਨਹੀਂ ਭਰੇ

ਪਟਿਆਲਾ, 27 ਮਾਰਚ : ਪਟਿਆਲਾ ਜ਼ਿਲ੍ਹੇ ਅੰਦਰ ਕਰੀਬ 200 ਅਜਿਹੇ ਵਾਹਨ ਹਨ, ਜਿਨ੍ਹਾਂ ਦੇ ਚਲਾਨ ਕੱਟੇ ਹੋਏ ਨੂੰ 90 ਦਿਨਾਂ ਤੋਂ ਉਪਰ ਦਾ ਸਮਾਂ ਹੋ ਗਿਆ ਹੈ, ਪਰੰਤੂ ਇਨ੍ਹਾਂ ਵਾਹਨਾਂ ਦੇ ਮਾਲਕਾਂ ਨੇ ਆਪਣੇ ਚਲਾਨ ਦੇ ਜੁਰਮਾਨੇ ਜਮ੍ਹਾਂ ਨਹੀਂ ਕਰਵਾਏ, ਇਸ ਲਈ ਅਜਿਹੇ ਵਾਹਨ ਮਾਲਕਾਂ ਵਿਰੁੱਧ ਵਾਹਨ ਬਲੈਕ ਲਿਸਟ ਕਰਨ ਦੀ ਕਾਰਵਾਈ ਅਰੰਭੀ ਜਾਵੇਗੀ। ਇਹ ਪ੍ਰਗਟਾਵਾ ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਨੇ ਕੀਤਾ ।
ਸੂਬੇ ਅੰਦਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ
ਆਰ. ਟੀ. ਓ. ਨਮਨ ਮਾਰਕੰਨ ਨੇ ਦੱਸਿਆ ਕਿ ਸੂਬੇ ਅੰਦਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਦੇ ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਵੱਲੋਂ ਸਬੰਧਤ ਵਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ । ਨਮਨ ਮਾਰਕੰਨ ਨੇ ਦੱਸਿਆ ਕਿ ਵਾਹਨ ਬਲੈਕ ਲਿਸਟ ਹੋਣ ਕਾਰਨ ਸਬੰਧਿਤ ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ ਹਨ ।
ਲੋਕਾਂ ਆਪਣੇ ਲਾਇਸੈਂਸ ਅਤੇ ਆਰ. ਸੀਜ ਡਿਜੀਲਾਕਰ ਵਿੱਚ ਡਾਊਨੋਡ ਕਰਨ
ਨਮਨ ਮਾਰਕੰਨ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ ਸਿਰ ਰੀਜਨਲ ਟਰਾਂਸਪੋਰਟ ਅਫ਼ਸਰ, ਪਟਿਆਲਾ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਅਤੇ ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਵਾਹਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ । ਆਰ. ਟੀ. ਓ. ਨਮਨ ਮਾਰਕੰਨ ਨੇ ਉਨ੍ਹਾਂ ਲੋਕਾਂ, ਜ਼ਿਨ੍ਹਾਂ ਦੇ ਅਜੇ ਤੱਕ ਲਾਇਸੈਂਸ ਜਾਂ ਵਹੀਕਲਾਂ ਦੀਆਂ ਆਰ. ਸੀਜ. ਪ੍ਰਿੰਟ ਕਾਪੀਆਂ ਅਜੇ ਨਹੀਂ ਮਿਲੀਆਂ, ਉਹਨਾਂ ਨੂੰ ਆਪਣੇ ਲਾਇਸੈਂਸ ਅਤੇ ਆਰ. ਸੀਜ ਡਿਜੀਲਾਕਰ ਵਿੱਚ ਡਾਊਨੋਡ ਕਰਨ ਦੀ ਵੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ ਆਰ. ਸੀਜ ਤੇ ਲਾਇਸੈਂਸ ਪ੍ਰਿੰਟ ਹੋਣ ਵਿੱਚ ਕੋਈ ਮੁਸ਼ਕਿਲ ਆ ਰਹੀ ਹੈ, ਇਸ ਲਈ ਲੋਕ ਸਬੰਧਤ ਸਾਈਟ ਤੋਂ ਆਪਣੇ ਲਾਇਸੈਂਸ ਤੇ ਆਰ. ਸੀਜ ਦੀ ਸਾਫ਼ਟ ਕਾਪੀਆਂ ਨੂੰ ਆਪਣੇ ਡਿਜੀਲਾਕਰ ਵਿੱਚ ਡਾਊਨਲੋਡ ਕਰ ਲੈਣ ਅਤੇ ਇਹ ਦਸਤਾਵੇਜ ਵੀ ਪੂਰੀ ਤਰ੍ਹਾਂ ਮਾਨਤਾ ਪ੍ਰਾਪਤ ਹੋਣਗੇ ਅਤੇ ਕੁਝ ਸਮੇਂ ਬਾਅਦ ਲੋਕਾਂ ਨੂੰ ਉਨ੍ਹਾਂ ਦੇ ਦਸਤਾਵੇਜਾਂ ਦੀਆਂ ਪ੍ਰਿੰਟ ਕਾਪੀਆਂ ਵੀ ਮੁਹੱਈਆ ਹੋ ਜਾਣਗੀਆਂ ।
Advertisement
Advertisement
Advertisement
Advertisement
Scroll to Top