Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:17 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.09 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.09 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ

ਸੰਗਰੂਰ, 28 ਮਾਰਚ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜਿਲ੍ਹੇ ਲਈ 2.09 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਜੋਂ ਮਹੀਨਾ ਨਵੰਬਰ 2024 ਦੇ 131 ਲਾਭਪਾਤਰੀਆਂ ਲਈ 66.81 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਮਹੀਨਾ ਨਵੰਬਰ 2024 ਤੋਂ ਮਹੀਨਾ ਜਨਵਰੀ 2025 ਤੱਕ ਦੇ 280 ਲਾਭਪਾਤਰੀਆਂ ਲਈ 142.80 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ।

ਪ੍ਰਾਪਤ ਹੋਈ ਰਾਸ਼ੀ ਡੀ. ਬੀ. ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ 

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51,000/- ਰੁਪਏ ਦੀ ਵਿੱਤੀ ਸਹਾਇਤ ਸ਼ਗਨ ਵਜੋਂ ਦਿੱਤੀ ਜਾਂਦੀ ਹੈ ।  ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top