Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:14 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਮਾਪੇ ਅਧਿਆਪਕ ਮਿਲ਼ਨੀ ਦਾ ਅਯੋਜਨ 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਮਾਪੇ ਅਧਿਆਪਕ ਮਿਲ਼ਨੀ ਦਾ ਅਯੋਜਨ 

ਘਨੌਰ : ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲ਼ਨੀ ਦਾ ਅਯੋਜਨ ਕੀਤਾ ਗਿਆ ਅਤੇ ਸਕੂਲ ਦੀ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ । ਜਿਸ ਵਿਚ ਨਗਰ ਪੰਚਾਇਤ ਘਨੌਰ ਦੀ ਪ੍ਰਧਾਨ ਮਨਦੀਪ ਕੌਰ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦੋਂ ਕਿ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਪੰਮਾ, ਐਸ. ਐੱਮ. ਸੀ. ਕਮੈਟੀ ਦੇ ਪ੍ਰਧਾਨ ਟੇਕ ਚੰਦ, ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਅਤੇ ਕੌਂਸਲਰ ਗੁਰਵਿੰਦਰ ਸਿੰਘ ਕਾਲਾ, ਕੌਂਸਲਰ ਮੁਖਤਿਆਰ ਸਿੰਘ ਗੁਰਾਇਆ, ਕੌਂਸਲਰ ਸਰਦਾਰੋ ਬੇਗਮ ਸਮੇਤ ਹੋਰ ਕੌਂਸਲਰਾਂ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।
ਸਕੂਲ ਦੀ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ 
ਮਾਪੇ ਅਧਿਆਪਕ ਮਿਲਣੀ ਦੌਰਾਨ ਸਕੂਲ ਵੱਲੋਂ ਸਕੂਲ ਉਮਦਾ ਪ੍ਰਬੰਧ ਕੀਤੇ ਹੋਏ ਸਨ ਅਤੇ ਮਾਪਿਆਂ ਲਈ ਚਾਹ ਅਤੇ ਸਨੈਕਸ ਦਾ ਵੀ ਪ੍ਰਬੰਧ ਕੀਤਾ ਹੋਇਆ ਸੀ । ਇਸ ਮਿਲਣੀ ਅਤੇ ਨਤੀਜੇ ਪ੍ਰਤੀ ਵਿਦਿਆਰਥੀਆਂ ਦਾ ਉਤਸ਼ਾਹ ਦੇਖਣ ਨੂੰ ਮਿਲਿਆ । ਇਸ ਮੌਕੇ ਸਕੂਲ ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵੱਖ ਵੱਖ ਕਲਾਸਾਂ ‘ਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਕੂਲ ਸਟਾਫ਼ ਵਿੱਚ ਮੈਡਮ ਗੁਰਸ਼ਰਨ ਕੌਰ, ਸ੍ਰੀ ਦੌਲਤ ਰਾਮ, ਮੈਡਮ ਨਵਜੋਤ ਕੌਰ, ਮੈਡਮ ਪ੍ਰਦੀਪ ਕੌਰ, ਮੈਡਮ ਅਨੂੰ ਸੱਚਦੇਵਾ, ਰੈਨੂੰ ਵਰਮਾ, ਮਮਤਾ, ਅਰੁਨੇਸ਼ ਸ਼ਰਮਾ, ਸੁਨੀਤਾ ਜੈਨ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਸੰਦੀਪ ਸੰਧੂ, ਹਰਪਾਲ ਸਿੰਘ, ਦੇਸ ਰਾਜ, ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ।
Advertisement
Advertisement
Advertisement
Advertisement
Scroll to Top