Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:49 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਦਿੜ੍ਹਬਾ /ਸੰਗਰੂਰ, 31 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ । ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ।

ਮੁਸਲਿਮ ਭਾਈਚਾਰੇ ਨੂੰ ਦਿੱਤੀ ਮੁਬਾਰਕਬਾਦ, ਧਰਮਸ਼ਾਲਾ ਬਣਾਉਣ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਸਲਿਮ ਭਾਈਚਾਰੇ ਦੀ ਮੰਗ ਨੂੰ ਸਵੀਕਾਰ ਕਰਦਿਆਂ ਧਰਮਸ਼ਾਲਾ ਦੇ ਨਿਰਮਾਣ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਐਲਾਨੀ ਗਈ ਰਾਸ਼ੀ ਨੂੰ ਅਗਲੇ 15 ਤੋਂ 20 ਦਿਨਾਂ ਵਿੱਚ ਜਾਰੀ ਕਰਨ ਤੋਂ ਬਾਅਦ ਅਗਲੀ ਈਦ ਤੋਂ ਪਹਿਲਾਂ ਪਹਿਲਾਂ ਇਸ ਧਰਮਸ਼ਾਲਾ ਦੇ ਨਿਰਮਾਣ ਕਾਰਜਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ ।

ਦਿੜ੍ਹਬਾ ਵਿਖੇ ਬਣੇਗੀ ਈਦਗਾਹ, ਨਗਰ ਕੌਂਸਲ ਨੂੰ ਢੁਕਵੀਂ ਜਗ੍ਹਾ ਦੀ ਪਛਾਣ ਕਰਨ ਦੀ ਹਦਾਇਤ ਕੀਤੀ

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ ਨੂੰ ਈਦਗਾਹ ਲਈ ਢੁਕਵੀਂ ਜਗ੍ਹਾ ਦੀ ਚੋਣ ਕਰਨ ਲਈ ਆਖਿਆ ਤਾਂ ਜੋ ਭਵਿੱਖ ਵਿੱਚ ਮੁਸਲਿਮ ਭਾਈਚਾਰੇ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ । ਉਹਨਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਈਦਗਾਹ ਲਈ ਜਲਦੀ ਹੀ ਜਗ੍ਹਾ ਮਿਲ ਜਾਵੇਗੀ, ਜਿਸ ਤੋਂ ਬਾਅਦ ਈਦਗਾਹ ਬਣਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਨੂੰ ਸਰਵੋਤਮ ਬੁਨਿਆਦੀ ਸੁਵਿਧਾਵਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਨਮਾਨਿਤ ਵੀ ਕੀਤਾ ਗਿਆ ।

Advertisement
Advertisement
Advertisement
Advertisement
Scroll to Top