Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਪਟਿਆਲਾ ਟੀਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਤੋਂ ਇਕੱਠੇ ਕੀਤੇ 80 ਲੱਖ ਰੁਪਏ ਤੋਂ ਵਧ ਰੁਪਏ

ਨਗਰ ਨਿਗਮ ਪਟਿਆਲਾ ਟੀਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਤੋਂ ਇਕੱਠੇ ਕੀਤੇ 80 ਲੱਖ ਰੁਪਏ ਤੋਂ ਵਧ ਰੁਪਏ

ਪਟਿਆਲ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਸਿਰਫ਼ ਦਫ਼ਤਰ ਵਿਚ ਹੀ ਨਹੀਂ ਬਲਕਿ ਫੀਲਡ ਵਿਚ ਵੀ ਜਾ ਕੇ ਪ੍ਰਾਪਰਟੀ ਟੈਕਸ ਭਰਨ ਦੀ ਸਹੂਲਤ ਦੇ ਰਹੀ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਦੀ ਅਗਵਾਈ ਕਰ ਰਹੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸ਼੍ਰੀਮਤੀ ਦੀਪਜੋਤ ਕੌਰ ਅਤੇ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਟੀਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਤੋਂ 80 ਲੱਖ ਰੁਪਏ ਤੋਂ ਵਧ ਪ੍ਰਾਪਰਟੀ ਟੈਕਸ ਦੀ ਰਕਮ ਇਕੱਠੀ ਕੀਤੀ ।

ਨਿਗਮ ਦੀ ਟੀਮ ਨੇ ਛੁੱਟੀ ਵਾਲੇ ਦਿਨ ਵੀ ਡਿਊਟੀ ਕਰਕੇ ਲੋਕਾਂ ਨੂੰ ਦਿੱਤੀ ਪ੍ਰਾਪਰਟੀ ਟੈਕਸ ਭਰਨ ਦੀ ਛੂਟ

ਦੱਸਣਯੋਗ ਹੈ ਕਿ ਨਿਗਮ ਟੀਮ ਨੇ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਪ੍ਰਾਪਤ ਹੋਏ ਹੁਕਮਾਂ ਦੀ ਇਨ ਬਿਨ ਪਾਲਣਾ ਨੂੰ ਪਹਿਲ ਦਿੰਦਿਆਂ ਕਿਸੇ ਵੀ ਛੁੱਟੀ ਦਾ ਆਨੰਦ ਨਹੀਂ ਮਾਣਿਆਂ ਸਗੋਂ ਲੋਕਾਂ ਨੂੰ ਪ੍ਰਾਪਰਟੀ ਟੈਕਸ ਭਰਨ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ ਦੇ ਚਲਦਿਆਂ ਪ੍ਰਾਪਰਟੀ ਟੈਕਸ ਬ੍ਰਾਂਚ ਨੂੰ ਖੋਲ੍ਹ ਕੇ ਰੱਖਿਆ ਤੇ ਕੰਮ ਕਾਜ ਕੀਤਾ ।

ਬਜਟ ਟੀਚੇ 25.41 ਕਰੋੜ ਰੁਪਏ ਦੇ ਮੁਕਾਬਲੇ ਨਗਰ ਨਿਗਮ ਪਟਿਆਲਾ ਦੀ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ ਤਕਰਬੀਨ 25.63 ਕਰੋੜ ਰੁਪਏ ਨਗਰ ਨਿਗਮ ਪਟਿਆਲਾ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਦੇ ਸੁਪਰਡੈਂਟ ਲਵਨੀਸ਼ ਗੋਇਲ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ ਦੇ ਬਜਟ ਟੀਚੇ 25.41 ਕਰੋੜ ਰੁਪਏ ਦੇ ਮੁਕਾਬਲੇ ਨਗਰ ਨਿਗਮ ਪਟਿਆਲਾ ਦੀ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ ਤਕਰਬੀਨ 25.63 ਕਰੋੜ ਰੁਪਏ ਦੇ ਪ੍ਰਾਪਰਟੀ ਟੈਕਸ ਦੀ ਰਿਕਵਰੀ ਕਰਦਿਆਂ ਬਜਟ ਦੇ ਟੀਚੇ ਨੂੰ ਹੀ ਪੂਰਾ ਕੀਤਾ ਗਿਆ ਬਲਕਿ ਉਸ ਤੋਂ ਵੀ ਵਧ ਕਰ ਲਿਆ ਗਿਆ ਹੈ ।

ਵਿੱਤੀ ਸਾਲ 2023-24 ਵਿੱਚ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ 24.57 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ

ਉਹਨਾਂ ਦੱਸਿਆ ਗਿਆ ਕਿ ਪਿਛਲੇ ਵਿੱਤੀ ਸਾਲ 2023-24 ਵਿੱਚ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ 24.57 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ ਪ੍ਰੰਤੂ ਪਿਛਲੇ ਵਿੱਤੀ ਸਾਲ 2023-24 ਦੌਰਾਨ ਪੰਜਾਬ ਸਰਕਾਰ ਦੀ ਵਿਆਜ ਮਾਫੀ ਸਕੀਮ ਲਾਗੂ ਸੀ ਪ੍ਰੰਤੂ ਮੌਜੂਦਾ ਵਿੱਤੀ ਸਾਲ ਦੌਰਾਨ ਸਰਕਾਰ ਦੀ ਬਿਨਾਂ ਕਿਸੇ ਵਿਆਜ ਮਾਫੀ ਸਕੀਮ ਤੋਂ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ ਤਕਰੀਬਨ 25.63 ਕਰੋੜ ਰੁਪਏ ਦੀ ਜੋ ਰਿਕਵਰੀ ਕੀਤੀ ਗਈ ਹੈ ਉਹ ਪਿਛਲੇ ਸਾਲ ਦੇ ਮੁਕਾਬਲੇ ਤਕਰੀਬਨ 1.06 ਕਰੋੜ ਰੁਪਏ ਵੱਧ ਹੈ । ਇਸੇ ਦੌਰਾਨ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਅਤੇ ਸੁਪਰਡੈਂਟ ਪ੍ਰਾਪਰਟੀ ਟੈਕਸ ਸ਼੍ਰੀ ਲਵਨੀਸ਼ ਗੋਇਲ ਨੇ ਦੱਸਿਆ ਕਿ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਭਵਿੱਖ ਵਿੱਚ ਇਸੇ ਤਨਦੇਹੀ ਅਤੇ ਮਿਹਨਤ ਨਾਲ ਆਪਣੀ ਡਿਊਟੀ ਕਰਦੀ ਰਹੇਗੀ ।

ਮੇਅਰ ਕਮਿਸ਼ਨਰ ਨੇ ਕੀਤਾ ਪਟਿਆਲਾ ਸ਼ਹਿਰ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਦਾ ਵਿਸ਼ੇਸ਼ ਧੰਨਵਾਦ
ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਪ੍ਰਾਪਰਟੀ ਟੈਕਸ ਪ੍ਰਤੀ ਜਾਗਰੂਕ ਕਰਨ ਵਿੱਚ ਸਮੁੱਚੇ ਮੀਡੀਆ ਦਾ ਰੋਲ ਵੀ ਬਹੁਤ ਹੀ ਸ਼ਲਾਘਾਯੋਗ ਰਿਹਾ ਹੈ, ਜਿਸ ਕਾਰਨ ਜਿੱਥੇ ਆਮ ਪਬਲਿਕ ਨੂੰ ਆਪਣਾ ਪ੍ਰਾਪਰਟੀ ਭਰਵਾਉਣ ਵਿੱਚ ਸਹੂਲਤ ਮਿਲੀ ਹੈ, ਉਥੇ ਹੀ ਨਗਰ ਨਿਗਮ ਪਟਿਆਲਾ ਦੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ, ਜਿਸ ਸਦਕਾ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਭਵਿੱਖ ਵਿੱਚ ਹੋਰ ਵੀ ਤੇਜੀ ਦੇਖਣ ਨੂੰ ਮਿਲੇਗੀ ।

Advertisement
Advertisement
Advertisement
Advertisement
Scroll to Top