Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:11 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਦੀ ਹੋਈ  ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ 

ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਦੀ ਹੋਈ  ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ 

ਚੰਡੀਗੜ੍ਹ : ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਜਿਸ ਵਿੱਚ ਪੰਜਾਬ ਪ੍ਰਦੇਸ਼ ਪੱਲੇਦਾਰ ਮਜਦੂਰ ਯੂਨੀਅਨ (ਇੰਟਕ) ਰਜਿ: ਨੰ: 37 ਦਾ ਸੂਬਾ ਪ੍ਰਧਾਨ ਸਿੰਦਰ ਪਾਲ ਬਰਨਾਲਾ, ਪੰਜਾਬ ਪ੍ਰਦੇਸ਼ ਗੱਲਾ ਮਜਦੂਰ ਯੂਨੀਅਨ ਹਰਦੇਵ ਸਿੰਘ ਗੋਲਡੀ ਅੰਮ੍ਰਿਤਸਰ, ਪੰਜਾਬ ਪੱਲੇਦਾਰ ਯੂਨੀਅਨ (ਏਟਕ) ਰਜਿ: 28 ਅਵਤਾਰ ਸਿੰਘ ਸਦੌੜ, ਫੂਡ ਹੈਂਡਲਿੰਗ ਵਰਕਰ ਯੂਨੀਅਨ ਰਜਿ: ਪੀ.ਬੀ.38/233/802615 ਦਾ ਕੇਵਲ ਸਿੰਘ ਮੋਗਾ, ਫੂਡ ਐਂਡ ਅਲਾਇਡ ਯੂਨੀਅਨ ਲਾਇਸੈਂਸ ਨੰ: ਪੀ.ਬੀ.36/227/222689ਐਮ ਹਰਮੇਸ਼ ਸਿੰਘ ਸਲੋਤਾ, ਵਲੋਂ ਮੀਟਿੰਗ ਕੀਤੀ ਗਈ ਜਿਸ ਵਿੱਚ ਪਿਛਲੇ ਸਾਲ 12 ਮਾਰਚ 2024 ਨੂੰ ਪੰਜਾਬ ਸਰਕਾਰ ਦੀ ਸਬ ਕਮੇਟੀ ਜਿਸ ਦੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਈ ।

ਮੀਟਿੰਗ ਵਿੱਚ ਪੱਲੇਦਾਰ ਮਜਦੂਰ ਯੂਨੀਅਨਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਹੁਣ ਲੋਕ ਸਭਾ ਚੋਣਾ ਹੋਣ ਕਰਕੇ ਅਸੀਂ ਚੋਣ ਜਾਬਤੇ ਮੁਤਾਬਿਕ ਤੁਹਾਨੂੰ ਬਣਦੇ ਲਾਭ ਬਾਰੇ ਕੋਈ ਫੈਸਲਾ ਨਹੀਂ ਲੈ ਸਕਦੇ, ਤੁਹਾਡਾ 2025—26 ਵਿੱਚ ਕਣਕ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਮਸਲਾ ਹੱਲ ਕਰ ਦਿੱਤਾ ਜਾਵੇਗਾ । ਪਰੰਤੂ ਪੰਜਾਬ ਦੇ ਚੇਅਰਮੈਨ ਮੋਹਨ ਸਿੰਘ ਮੰਜੋਲੀ ਨੇ ਕਿਹਾ ਕਿ ਕਣਕ ਦਾ ਸੀਜਨ ਲਗਭਗ ਤਿਆਰ ਹੋ ਚੁੱਕਾ ਹੈ ਪਰੰਤੂ ਪੰਜਾਬ ਸਰਕਾਰ ਵੱਲੋਂ ਪੱਲੇਦਾਰ ਮਜਦੂਰਾਂ ਨਾਲ ਕੀਤੇ ਵਾਅਦੇ ਮੁਤਾਬਿਕ ਕੋਈ ਮੰਗ ਨਹੀਂ ਮੰਨੀ ਗਈ । ਨਾ ਹੀ ਕੋਈ ਪੱਲੇਦਾਰ ਮਜਦੂਰਾਂ ਨਾਲ ਪੰਜਾਬ ਸਰਕਾਰ ਵੱਲੋਂ ਮੀਟਿੰਗ ਕੀਤੀ ਗਈ ਹੈ ਜੇਕਰ ਜਦਲੀ ਤੋਂ ਜਲਦੀ ਸਾਡੀਆਂ ਮੁੱਖ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਅਸੀਂ ਕਣਕ ਦੇ ਸੀਜਨ ਵਿੱਚ ਕੋਈ ਵੱਡਾ ਫੈਸਲਾ ਲੈਣ ਲਈ ਮਜਬੂਰ ਹੋਵਾਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

Advertisement
Advertisement
Advertisement
Advertisement
Scroll to Top