Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:16 am

+91 90915 01313 , +91 90916 01313

punjabbanni@gmail.com
punjabbani@yahoo.com

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ 'ਚ ਚਲਾਇਆ ਕਾਸੋ ਆਪ੍ਰੇਸ਼ਨ

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ 'ਚ ਚਲਾਇਆ ਕਾਸੋ ਆਪ੍ਰੇਸ਼ਨ

ਪਟਿਆਲਾ, 29 ਮਾਰਚ : ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸੂਬੇ ‘ਚੋਂ ਨਸ਼ਿਆਂ ਦੀ ਖ਼ਾਤਮੇ ਲਈ ਵਿੱਢੀ ਲੜਾਈ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਅੰਦਰ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਹੈ ।

ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਤਲਾਸ਼ੀ ਮੁਹਿੰਮ ਦੀ ਕੀਤੀ ਅਗਵਾਈ
ਡਾ. ਨਾਨਕ ਸਿੰਘ ਨੇ ਦੱਸਿਆ ਕਿ ਸ਼ੱਕੀ ਸਥਾਨਾਂ ‘ਤੇ ਪੁਲਸ ਵੱਲੋਂ ਰਾਤ ਦੀ ਗਸ਼ਤ ਵਧਾਈ ਗਈ ਹੈ ਤੇ ਸਮੇਂ ਸਮੇਂ ‘ਤੇ ਕਾਸੋ ਤੇ ਆਪ੍ਰੇਸ਼ਨ ਸੀਲ ਤਹਿਤ ਵੱਡੀ ਪੱਧਰ ‘ਤੇ ਤਲਾਸ਼ੀ ਮੁਹਿੰਮ ਵੀ ਚਲਾਈ ਜਾਂਦੀ ਹੈ ।  ਉਨ੍ਹਾਂ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਵਿੱਚ ਦੋ ਥਾਵਾਂ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ‘ਚ ਜੰਗੀ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ ।

-ਪਟਿਆਲਾ ਜ਼ਿਲ੍ਹੇ ‘ਚ ਇੱਕੋ ਸਮੇਂ 23 ਥਾਵਾਂ ‘ਤੇ ਚੱਲੀ ਤਲਾਸ਼ੀ ਮੁਹਿੰਮ : ਐਸ. ਐਸ. ਪੀ.
ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਜ਼ਿਲ੍ਹੇ ‘ਚ 23 ਦੇ ਕਰੀਬ ਸ਼ੱਕੀ ਥਾਵਾਂ ‘ਤੇ ਤਲਾਸ਼ੀ ਕੀਤੀ ਗਈ ਹੈ ਤੇ 7 ਐਫ. ਆਈ. ਆਰਜ਼ ਦਰਜ਼ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 1269 ਨਸ਼ੀਲੀਆਂ ਗੋਲੀਆਂ, 10 ਗ੍ਰਾਮ ਪਾਊਡਰ, 20 ਲੀਟਰ ਲਾਹਣ ਸਮੇਤ ਦੇਸੀ ਸ਼ਰਾਬ ਫੜੀ ਗਈ ਹੈ ।

7 ਐਫ. ਆਈ. ਆਰ. ਦਰਜ, 8 ਵਿਅਕਤੀ ਗ੍ਰਿਫ਼ਤਾਰ, 28 ਵਿਅਕਤੀ ਕੀਤੇ ਰਾਊਂਡ ਅੱਪ

ਉਨ੍ਹਾਂ ਦੱਸਿਆ ਕਿ 28 ਵਿਅਕਤੀਆਂ ਨੂੰ ਰਾਊਂਡ ਅੱਪ ਵੀ ਕੀਤਾ ਗਿਆ ਹੈ । ਇਸ ਦੌਰਾਨ ਐਸ. ਪੀ. ਵੈਭਵ ਚੌਧਰੀ, ਐਸ. ਪੀ. ਯੋਗੇਸ਼ ਕੁਮਾਰ, ਡੀ. ਐਸ. ਪੀ. ਮਨੋਜ ਗੋਰਸੀ, ਡੀ. ਐਸ. ਪੀ. ਸਤਨਾਮ ਸਿੰਘ ਸੰਧੂ ਤੋਂ ਇਲਾਵਾ ਬਾਕੀ ਸਬ-ਡਵੀਜ਼ਨਾਂ ਵਿਖੇ ਡੀ. ਐਸ. ਪੀਜ਼. ਤੇ ਹੋਰ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ ।

Advertisement
Advertisement
Advertisement
Advertisement
Scroll to Top