Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:09 am

+91 90915 01313 , +91 90916 01313

punjabbanni@gmail.com
punjabbani@yahoo.com

ਪਾਤੜਾਂ ਦੇ ਐਸ. ਡੀ. ਐਮ. ਤੇ ਡੀ. ਐਸ. ਪੀ. ਨੇ ਢਾਬੀ ਗੁੱਜਰਾਂ ਬਾਰਡਰ ਦੇ ਦੋਵੇਂ ਰਸਤੇ ਖੁਲ੍ਹਵਾਏ

ਪਾਤੜਾਂ ਦੇ ਐਸ. ਡੀ. ਐਮ. ਤੇ ਡੀ. ਐਸ. ਪੀ. ਨੇ ਢਾਬੀ ਗੁੱਜਰਾਂ ਬਾਰਡਰ ਦੇ ਦੋਵੇਂ ਰਸਤੇ ਖੁਲ੍ਹਵਾਏ

ਪਾਤੜਾਂ/ਪਟਿਆਲਾ, 21 ਮਾਰਚ : ਪਾਤੜਾਂ ਦੇ ਐਸ. ਡੀ. ਐਮ. ਅਸ਼ੋਕ ਕੁਮਾਰ ਅਤੇ ਡੀ. ਐਸ. ਪੀ. ਇੰਦਰਜੀਤ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਅੱਜ ਢਾਬੀ ਗੁੱਜਰਾਂ ਬਾਰਡਰ ਦੇ ਦੋਵੇਂ ਪਾਸੇ ਰਸਤੇ ਖੁਲ੍ਹਵਾ ਦਿੱਤੇ ਹਨ ਅਤੇ ਆਵਾਜਾਈ ਆਮ ਵਾਂਗ ਚਾਲੂ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੇ ਬੀਤੇ ਦਿਨਾਂ ਤੋਂ ਲਗਾਤਾਰ ਢਾਬੀ ਗੁੱਜਰਾਂ ਬਾਰਡਰ ਦਾ ਦੌਰਾ ਕਰਕੇ ਇਸ ਰਸਤੇ ਨੂੰ ਖੁਲ੍ਹਵਾਉਣ ਲਈ ਚਾਰਾਜੋਈ ਕੀਤੀ ਅਤੇ ਕਿਸਾਨਾਂ ਦਾ ਜੋ ਸਮਾਨ ਇੱਥੇ ਪਿਆ ਹੈ, ਉਸ ਨੂੰ ਸੁਰੱਖਿਅਤ ਸਬੰਧਤਾਂ ਨੂੰ ਸੌਂਪਿਆ ਜਾ ਰਿਹਾ ਹੈ ।
ਕਿਹਾ, ਰਾਹਗੀਰਾਂ ਦੀ ਸਹੂਲਤ ਲਈ ਹਰਿਆਣਾ ਤੇ ਅੱਗੇ ਜਾਣ ਲਈ ਆਵਾਜਾਈ ਬਹਾਲ ਕਰਵਾਈ
ਐਸ. ਡੀ. ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਹਗੀਰਾਂ ਦੀ ਸਹੂਲਤ ਲਈ ਆਵਾਜਾਈ ਆਮ ਵਾਂਗ ਬਹਾਲ ਕਰਵਾ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਲੇ ਪਾਸੇ ਤੋਂ ਹਰਿਆਣਾ ਨਾਲ ਲੱਗਦੇ ਬਾਰਡਰਾਂ ‘ਤੇ ਰੁਕਾਵਟਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰਿਆਣਾ ਵਾਲੇ ਪਾਸਿਓਂ ਵੀ ਰੁਕਾਵਟਾਂ ਦੂਰ ਕਰਨ ਨਾਲ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ ਹੈ ।
ਨਗਰ ਕੌਂਸਲ ਵੱਲੋਂ ਢਾਬੀ ਗੁੱਜਰਾਂ ਵਿਖੇ ਸੜਕ ਦੀ ਸਾਫ਼-ਸਫਾਈ ਕਰਵਾਈ ਗਈ ਹੈ
ਐਸ. ਡੀ. ਐਮ. ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਢਾਬੀ ਗੁੱਜਰਾਂ ਵਿਖੇ ਸੜਕ ਦੀ ਸਾਫ਼-ਸਫਾਈ ਕਰਵਾਈ ਗਈ ਹੈ । ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸੜਕ ਦੀ ਸੁਰੱਖਿਆ ਅਤੇ ਮਜ਼ਬੂਤੀ ਦੀ ਜਾਂਚ ਕਰਕੇ ਸੁਰੱਖਿਆ ਦਾ ਸਰਟੀਫਿਕੇਟ ਮਿਲਣ ਮਗਰੋਂ ਸਾਰੇ ਵਹੀਕਲਾਂ ਦੀ ਆਵਾਜਾਈ ਬਹਾਲ ਹੋ ਗਈ ਅਤੇ ਹੁਣ ਪੰਜਾਬ ਦੇ ਲੋਕ ਜੀਂਦ, ਨਰਵਾਣਾ, ਰੋਹਤਕ, ਦਿੱਲੀ ਆਦਿ ਸ਼ਹਿਰਾਂ ਲਈ ਬੇਰੋਕ ਆ-ਜਾ ਸਕਣਗੇ । ਇਸ ਮੌਕੇ ਨਗਰ ਕੌਂਸਲ ਪਾਤੜਾਂ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਵੀ ਮੌਜੂਦ ਸਨ ।
Advertisement
Advertisement
Advertisement
Advertisement
Scroll to Top