Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:10 am

+91 90915 01313 , +91 90916 01313

punjabbanni@gmail.com
punjabbani@yahoo.com

ਟਰੈਫਿਕ ਪੁਲਿਸ ਨੇ ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

ਟਰੈਫਿਕ ਪੁਲਿਸ ਨੇ ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

ਸੰਗਰੂਰ, 22 ਮਾਰਚ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਨਿਯਮਿਤ ਤੌਰ ‘ਤੇ ਵੱਖ ਵੱਖ ਵਿਦਿਅਕ ਅਦਾਰਿਆਂ, ਟੈਕਸੀ ਸਟੈਂਡਾਂ, ਵਾਹਨ ਚਾਲਕਾਂ ਨੂੰ ਆਵਾਜ਼ ਆਈ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਲੜੀ ਤਹਿਤ ਸਾਧੂ ਆਸ਼ਰਮ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਥਾਣੇਦਾਰ ਪਵਨ ਕੁਮਾਰ ਇੰਚਾਰਜ ਜ਼ਿਲ੍ਹਾ ਟਰੈਫਿਕ ਸੰਗਰੂਰ ਅਤੇ ਸਹਾਇਕ ਥਾਣੇਦਾਰ ਹਰਦੇਵ ਸਿੰਘ , ਬਲਵਿੰਦਰ ਸਿੰਘ ਤੇ ਰਾਮ ਪ੍ਰਤਾਪ, ਪੀ. ਐਚ. ਜੀ. ਮਨਜੀਤ ਸਿੰਘ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਘੱਟ ਉਮਰ ਦੇ ਬੱਚਿਆਂ ਨੂੰ ਡਰਾਇਵਿੰਗ ਕਰਨ ਤੋਂ ਰੋਕਣ ਬਾਰੇ ਜਾਣਕਾਰੀ ਦਿੱਤੀ ਗਈ ।

ਵਿਦਿਆਰਥੀਆਂ ਨੂੰ ਹੈਲਪ ਲਾਇਨ ਨੰਬਰ 112 ਅਤੇ 1930 ਬਾਰੇ ਵੀ ਜਾਣਕਾਰੀ ਦਿੱਤੀ

ਇਸੇ ਦੌਰਾਨ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣੂ ਕਰਵਾਇਆ । ਥਾਣੇਦਾਰ ਪਵਨ ਕੁਮਾਰ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਜੇਕਰ ਉਹਨਾਂ ਦੇ ਪਰਿਵਾਰਾਂ ਵਿੱਚ ਜਾਂ ਫਿਰ ਆਲੇ ਦੁਆਲੇ ਰਹਿੰਦੇ ਲੋਕਾਂ ਵਿੱਚ ਕੋਈ ਵੀ ਵਿਅਕਤੀ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਉਣ ਲਈ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰ ਬਣਾਏ ਗਏ ਹਨ ਅਤੇ ਸਮੁੱਚੇ ਇਲਾਜ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਨਸ਼ਾ ਪੀੜਤ ਲੋਕ ਇਲਾਜ ਕਰਵਾਉਣ ਨਾਲ ਤੰਦਰੁਸਤ ਹੋ ਸਕਣ । ਉਹਨਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਵਿਦਿਆਰਥੀ ਯਤਨ ਕਰਨ ਤਾਂ ਅਜਿਹੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ । ਥਾਣੇਦਾਰ ਪਵਨ ਕੁਮਾਰ ਸਮੇਤ ਹੋਰ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਹੈਲਪ ਲਾਇਨ ਨੰਬਰ 112 ਅਤੇ 1930 ਬਾਰੇ ਵੀ ਜਾਣਕਾਰੀ ਦਿੱਤੀ ।

Advertisement
Advertisement
Advertisement
Advertisement
Scroll to Top