Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵਿੱਚ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵਿੱਚ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪ੍ਰੋਗਰਾਮ ਕਰਵਾਇਆ

ਪਟਿਆਲਾ, 20 ਮਾਰਚ :  ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ‘ਨਸ਼ਿਆਂ ਖਿਲਾਫ਼ ਜੰਗ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ । ਇਸ ਸਮਾਗਮ ਵਿਚ ਭਾਸ਼ਨ ਦੇਣ ਲਈ ਯੂਨਵਿਰਸਿਟੀ ਦੇ ਫਾਰਮੇਸੀ ਵਿਭਾਗ ਤੋਂ ਡਾ. ਰਿਚਾ ਸ੍ਰੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ। ਉਨ੍ਹਾਂ ਵੱਲੋਂ ਬੱਚਿਆਂ ਨੂੰ ਨਸ਼ਿਆਂ ਵਿਚ ਵਰਤੇ ਜਾਣ ਵਾਲੇ ਪਦਾਰਥਾਂ ਅਤੇ ਉਹਨਾਂ ਪਦਾਰਥਾਂ ਦੇ ਸਿਹਤ ਤੇ ਪੈਣ ਵਾਲੇ ਬੁਰੇ ਅਸਰ ਬਾਰੇ ਜਾਣੂ ਕਰਵਾਇਆ ।
ਚਿੰਤਾ-ਮੁਕਤ ਜੀਵਨ ਦੇ ਕੁਝ ਨੁਕਤੇ ਸਾਂਝੇ ਕੀਤੇ ਗਏ
ਪ੍ਰਵੋਸਟ ਡਾ. ਇੰਦਰਜੀਤ ਸਿੰਘ ਚਹਿਲ ਵੱਲੋਂ ਆਪਣੇ ਸੰਬੋਧਨ ਵਿੱਚ ‘ਨਸ਼ਿਆਂ ਖਿਲਾਫ ਜੰਗ’ ਨੂੰ ਹੋਰ ਤੇਜ਼ ਕਰਨ ਲਈ ਇਸ ਲੜੀ ਤਹਿਤ ਅਗਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ ।
ਕੌਂਸਲਰ ਡਾ. ਰੂਬੀ ਗੁਪਤਾ ਵੱਲੋਂ ਵਿਦਿਆਰਥੀਆਂ ਨੂੰ ਚਿੰਤਾ-ਮੁਕਤ ਜੀਵਨ ਦੇ ਕੁਝ ਨੁਕਤੇ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵਿਦਿਆਰਥੀ ਕੌਂਸਲਿੰਗ ਸੈੱਲ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ । ਸਵਾਗਤੀ ਭਾਸ਼ਣ ਬਾਬਾ ਬੰਦਾ ਸਿੰਘ ਬਹਾਦਰ ਨਿਵਾਸ, ਬਲਾਕ ਏ. ਅਤੇ ਬੀ. ਤੋਂ ਵਾਰਡਨ ਇੰਜ. ਬਿਕਰਮਜੀਤ ਸਿੰਘ ਵੱਲੋਂ ਦਿੱਤਾ ਗਿਆ ਅਤੇ ਧੰਨਵਾਦੀ ਸ਼ਬਦ ਇਸੇ ਹੋਸਟਲ ਦੇ ਬਲਾਕ ਸੀ. ਅਤੇ ਇੰਟਰਨੈਸ਼ਨਲ ਵਿੰਗ ਤੋਂ ਵਾਰਡਨ ਡਾ. ਸੁਖਵਿੰਦਰ ਸਿੰਘ ਸਰਾਂ ਨੇ ਬੋਲੇ ।
Advertisement
Advertisement
Advertisement
Advertisement
Scroll to Top