Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ. ਜਲੰਧਰ ਨੇ ਤਰੱਕੀ ਮਿਲਣ ਤੇ ਕਾਨੂੰਨਗੋ ਬਣੇ ਵਰਿੰਦਰ ਕੁਮਾਰ ਨੂੰ ਕੀਤਾ ਮੁਅੱਤਲ

ਡੀ. ਸੀ. ਜਲੰਧਰ ਨੇ ਤਰੱਕੀ ਮਿਲਣ ਤੇ ਕਾਨੂੰਨਗੋ ਬਣੇ ਵਰਿੰਦਰ ਕੁਮਾਰ ਨੂੰ ਕੀਤਾ ਮੁਅੱਤਲ

ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਹਾਲ ਹੀ ਵਿੱਚ ਪਟਵਾਰੀ ਤੋਂ ਕਾਨੂੰਨਗੋ ਪਦਉਨੱਤ ਹੋਏ ਵਰਿੰਦਰ ਕੁਮਾਰ ਖਿਲਾਫ਼ ਬੇਨਿਯਮੀਆਂ ਕਰਨ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਸਖ਼ਤ ਕਾਰਵਾਈ ਕਰਦਿਆਂ ਕਾਨੂੰਨਗੋ ਵਰਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਪਾਸੋਂ ਸ਼ਾਹਕੋਟ ਦੇ ਸਬ-ਰਜਿਸਟਰਾਰ ਦਾ ਚਾਰਜ ਵੀ ਵਾਪਸ ਲੈ ਲਿਆ ਗਿਆ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁਅੱਤਲੀ ਸਮੇਂ ਦੌਰਾਨ ਤਹਿਸੀਲ ਸ਼ਾਹਕੋਟ ਵਰਿੰਦਰ ਕੁਮਾਰ ਦਾ ਹੈਡਕੁਆਰਟਰ ਹੋਵੇਗਾ। ਉਨ੍ਹਾਂ ਦੱਸਿਆ ਕਿ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ

ਜ਼ਿਲ੍ਹਾ ਪ੍ਰਸ਼ਾਸਨ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ । ਉਨ੍ਹਾਂ ਦੱਸਿਆ ਕਿ ਸਰਕਾਰੀ ਅਧਿਕਾਰੀਆਂ ਵਲੋਂ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਗੈਰ-ਜਿੰਮੇਵਾਰਾਨਾ ਕਾਰਵਾਈਆਂ ਸਹਿਣਯੋਗ ਨਹੀਂ ਹਨ । ਉਨ੍ਹਾਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਰਪਿਤ ਹੈ ।

ਭ੍ਰਿਸ਼ਟ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ

ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਗਰਮ ਸਹਿਯੋਗ ਦੇਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ । ਉਨ੍ਹਾਂ ਭਰੋਸਾ ਦੁਆਇਆ ਕਿ ਬੇਨਿਯਮੀਆਂ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਹ ਮੁਅੱਤਲੀ ਜਿਥੇ ਭ੍ਰਿਸ਼ਟ ਗਤੀਵਿਧੀਆਂ ’ਚ ਲਿਪਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਚਿਤਾਵਨੀ ਦਾ ਕੰਮ ਕਰੇਗੀ, ਉਥੇ ਹੀ ਲੋਕਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ ।

Advertisement
Advertisement
Advertisement
Advertisement
Scroll to Top