Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:50 am

+91 90915 01313 , +91 90916 01313

punjabbanni@gmail.com
punjabbani@yahoo.com

ਸਿੰਡੀਕੇਟ ਵਿੱਚ ਪੀ. ਯੂ. ਦੇ ਗੈਰ ਅਧਿਆਪਨ ਕਰਮਚਾਰੀਆਂ ਲਈ ਵਰਤੀ ਮਾੜੀ ਸ਼ਬਦਾਵਲੀ ਵਿਰੁੱਧ ਮੁਲਾਜ਼ਮਾਂ ਘੇਰਿਆ ਰਜਿਸਟਰਾਰ ਦਫ਼ਤਰ

ਸਿੰਡੀਕੇਟ ਵਿੱਚ ਪੀ. ਯੂ. ਦੇ ਗੈਰ ਅਧਿਆਪਨ ਕਰਮਚਾਰੀਆਂ ਲਈ ਵਰਤੀ ਮਾੜੀ ਸ਼ਬਦਾਵਲੀ ਵਿਰੁੱਧ ਮੁਲਾਜ਼ਮਾਂ ਘੇਰਿਆ ਰਜਿਸਟਰਾਰ ਦਫ਼ਤਰ

ਪਟਿਆਲਾ  : ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਸਿੰਡੀਕੇਟ ਮੀਟਿੰਗ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ, ਜਿਸ ਸਬੰਧੀ ਅੱਜ ਗੈਰ ਅਧਿਆਪਨ ਕਰਮਚਾਰੀ ਸੰਗਠਨਾਂ ਵੱਲੋਂ ਮੁਲਾਜ਼ਮਾਂ ਦੀ ਅਗਵਾਈ ਹੇਠ ਰਜਿਸਟਰਾਰ ਦਫ਼ਤਰ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਜਾਣਕਾਰੀ ਦਿੰਦਿਆਂ ਵੱਖ ਵੱਖ ਕਰਮਚਾਰੀ ਆਗੂਆਂ ਰਾਜਿੰਦਰ ਸਿੰਘ ਬਾਗੜੀਆਂ, ਗੁਰਜੀਤ ਸਿੰਘ ਗੋਪਾਲਪੁਰੀ,ਗਗਨ ਸ਼ਰਮਾ, ਗੁਰਿੰਦਰਪਾਲ ਸਿੰਘ ਬੱਬੀ, ਪੁਸ਼ਪਿੰਦਰ ਸਿੰਘ ਬਰਾੜ, ਜਰਨੈਲ ਸਿੰਘ , ਅਮਰਜੀਤ ਕੌਰ, ਰੇਖਾਂ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਹੋਈ ਸਿੰਡੀਕੇਟ ਮੀਟਿੰਗ ਵਿੱਚ ਗੈਰ ਅਧਿਆਪਨ ਕਰਮਚਾਰੀਆਂ ਦੇ ਕੰਮਾਂ ਸਬੰਧੀ ਭੇਜੇ ਗਏ ਏਜੰਡੇ ਨੂੰ ਜਾਣ ਬੁੱਝ ਕੇ ਸਿੰਡੀਕੇਟ ਮੈਂਬਰਾਂ ਵਲੋਂ ਅਣਗੋਲਿਆਂ ਕੀਤਾ ਗਿਆ ਹੈ । ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦਾ ਧੁਰਾ ਪ੍ਰੀਖਿਆ ਸ਼ਾਖਾ ਦੇ ਕਰਮਚਾਰੀਆਂ ਵਿਰੁੱਧ ਬੋਲੀ ਮਾੜੀ ਸ਼ਬਦਾਵਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਰਮਚਾਰੀਆਂ ਨੇ ਮੰਗ ਕੀਤੀ ਕਿ ਪ੍ਰੀਖਿਆ ਸ਼ਾਖਾ ਪ੍ਰਤੀ ਬੋਲੇ ਸ਼ਬਦਾਂ ਬਾਰੇ ਪ੍ਰਸ਼ਾਸਨ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ।

ਸਿੰਡੀਕੇਟ ਮੈਂਬਰਾਂ ਕੀਤਾ ਪ੍ਰੀਖਿਆ ਸ਼ਾਖਾ ਸਬੰਧੀ ਸਿੰਡੀਕੇਟ ਵਿੱਚ ਕੀਤੇ ਫੈਸਲੇ ਦਾ ਵਿਰੋਧ

ਸਿੰਡੀਕੇਟ ਮੈਂਬਰਾਂ ਵਲੋਂ ਪ੍ਰੀਖਿਆ ਸ਼ਾਖਾ ਸਬੰਧੀ ਸਿੰਡੀਕੇਟ ਵਿੱਚ ਕੀਤੇ ਫੈਸਲੇ ਦਾ ਵਿਰੋਧ ਕੀਤਾ ਗਿਆ, ਜਿਸ ਵਿੱਚ ਭਾਸ਼ਾ ਵਿਭਾਗ ਦੇ ਡਾਇਰੈਕਟਰ ਸਮੇਤ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕੇ ਪ੍ਰੀਖਿਆ ਸ਼ਾਖਾ ਦੇ ਕੰਮਾਂ ਸਬੰਧੀ ਫੈਸਲਾ ਕਰੇਗੀ । ਰੋਸ ਜ਼ਾਹਿਰ ਕਰਦਿਆਂ ਰਾਜਿੰਦਰ ਸਿੰਘ ਬਾਗੜੀਆਂ ਨੇ ਕਿਹਾ ਕਿ ਗੈਰ ਅਧਿਆਪਨ ਕਰਮਚਾਰੀਆਂ ਦੇ ਕੰਮਾਂ ਵਰਕਚਾਰਜ ਤੋਂ ਰੈਗੂਲਰ, ਸਕੱਤਰੇਤ ਪੇਅ ਸਬੰਧੀ ਫੈਸਲਾ ਕਰਮਚਾਰੀਆਂ ਦੇ ਹੱਕ ਵਿੱਚ ਤੁਰੰਤ ਲਾਗੂ ਕੀਤਾ ਜਾਵੇ । ਨੇਤਾਵਾਂ ਨੇ ਯੂਨੀਵਰਸਿਟੀ ਦੇ ਵੱਖ ਵੱਖ ਕਰਮਚਾਰੀ ਸੰਗਠਨਾਂ ਨੇ ਮੰਗਾਂ ਲਾਗੂ ਹੋਣ ਤੱਕ ਕੱਲ੍ਹ ਸਵੇਰੇ ਪ੍ਰੀਖਿਆ ਸ਼ਾਖਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ । ਇਸ ਮੌਕੇ ਨਿਗਰਾਨ ਰਾਜ ਕੁਮਾਰ, ਨਵਦੀਪ ਸਿੰਘ, ਪ੍ਰਭਜੋਤ ਸਿੰਘ, ਪ੍ਰਦੀਪ ਕੁਮਾਰ ਮਹਿਤਾ, ਭੁਪਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੁੱਖੀ,ਦੇਵਕੀ ਸਹਾਇਕ ਰਜਿਸਟਰਾਰ, ਤੇਜਿੰਦਰ ਸਿੰਘ, ਸੁਖਬੀਰ ਸਿੰਘ ਨਿਗਰਾਨ, ਜਸਬੀਰ ਸਿੰਘ ਨਿਗਰਾਨ, ਕੰਵਲਜੀਤ ਸਿੰਘ,ਲੱਖੀ ਰਾਮ, ਗੁਰਪਿਆਰ ਸਿੰਘ, ਕਰਨੈਲ ਸਿੰਘ ਆਦਿ ਵੱਡੀ ਗਿਣਤੀ ਵਿੱਚ ਪ੍ਰੀਖਿਆ ਸ਼ਾਖਾ ਅਤੇ ਵਰਕਚਾਰਜ ਕਰਮਚਾਰੀਆਂ ਸਾਮਲ ਹੋਏ ।

ਸਿੰਡੀਕੇਟ ਨੇ ਪ੍ਰੀਖਿਆ ਸ਼ਾਖਾ ਵਿਚ ਹੋ ਰਹੀਆਂ ਗੜਬੜੀਆਂ ਲਈ ਬਣਾਈ ਹੈ ਜਾਂਚ ਕਮੇਟੀ

ਲੰਘੇ ਦਿਨ ਪੰਜਾਬੀ ਯੂਨੀਵਰਸਿਟੀ ਦੀ ਸਿੰਡੀਕੇਟ ਵਿਚ ਇਸ ਗੱਲ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਕਿ ਪ੍ਰੀਖਿਆ ਸ਼ਾਖਾ ਵਿਚ ਵਿਦਿਆਰਥੀਆਂ ਨੂੰ ਬੇਹਦ ਖੱਜਲ ਖੁਆਰ ਹੋਣਾ ਪੈਂਦਾ ਹੈ। ਕਈ ਵਿਦਿਆਰਥੀਆਂ ਨਾਲ ਬਤਮੀਜੀ ਦੀਆਂ ਰਿਪੋਰਟਾ ਵੀ ਸਨ । ਮੀਟਿੰਗ ਵਿਚ ਇਹ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ ਕਿ ਇਕ ਕੰਟਰੋਲਰ ਤੇ ਪੰਜ ਐਡੀਸ਼ਨਲ ਕੰਟਰੋਲਰ ਹਨ। ਫਿਰ ਵੀ ਪ੍ਰੀਖਿਆ ਸ਼ਾਖਾ ਵਿਦਿਆਰਥੀਆਂ ਨੂੰ ਸੰਤੁਸ਼ਟ ਕਰਨ ਵਿਚ ਨਾਕਾਮ ਹੈ, ਜਿਸ ਕਾਰਨ ਸਿੰਡੀਕੇਟ ਦੀ ਰਾਏ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਲੇ ਪ੍ਰੀਖਿਆ ਸ਼ਾਖਾ ਲਈ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਜਫਰ ਦੀ ਅਗਵਾਈ ਵਿਚ ਪੰਜ ਮੈਂਬਰੀ ਕਮੇਟੀ ਬਣਾਈ ਸੀ, ਜਿਹੜੀ ਕਿ ਪ੍ਰੀਖਿਆਸ਼ਾਖਾ ਸਬੰਧੀ ਚੈਕਿੰਗ ਰਿਪੋਰਟ ਤਿਆਰ ਕਰੇਗੀ। ਇਸ ਕਮੇਟੀ ਨੇ ਅਜੇ ਕੰਮ ਸ਼ੁਰੂ ਹੀ ਕੀਤਾ ਹੈ ਕਿ ਅੱਜ ਮੁਲਾਜ਼ਮਾਂ ਨੇ ਧਰਨਾ ਲਗਾ ਲਿਆ ਹੈ । ਕਮੇਟੀ ਦੇ ਮੈਂਬਰਾਂ ਨੇ ਮੁਲਾਜਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੇਕਰ ਸਾਫ ਸੁਥਰਾ ਕੰਮ ਕਰਦੇ ਹਨ ਤਾਂ ਉਹ ਕਮੇਟੀ ਨੂੰ ਸਹਿਯੋਗ ਦੇਣ ।

Advertisement
Advertisement
Advertisement
Advertisement
Scroll to Top