Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ

ਪਟਿਆਲਾ, 26 ਮਾਰਚ :  ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਸ਼੍ਰੋਮਣੀ ਲੇਖਿਕਾ ਡਾ. ਸੁਖਵਿੰਦਰ ਕੌਰ ਬਾਠ ਨੇ ਦਿੱਤਾ । ਉਨ੍ਹਾਂ ਆਪਣੇ ਭਾਸ਼ਣ ਵਿੱਚ ਭਾਰਤੀ ਅਤੇ ਪੱਛਮੀ ਸੱਭਿਆਚਾਰ ਦੇ ਸੰਦਰਭ ਵਿੱਚ ਔਰਤ ਦੀ ਤਸਵੀਰ ਨੂੰ ਸਪਸ਼ਟ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸੱਭਿਆਚਾਰ ਵਿੱਚ ਔਰਤਾਂ ਦਾ ਬਹੁਤ ਮਹੱਤਵ ਹੈ । ਇਹ ਔਰਤ ਹੀ ਹੈ ਜੋ ਬ੍ਰਹਿਮੰਡ ਦੇ ਸੰਚਾਲਨ ਦੇ ਤਿੰਨ ਅਧਾਰਾਂ – ਦੌਲਤ, ਗਿਆਨ ਅਤੇ ਸ਼ਕਤੀ ਨੂੰ ਨਿਯੰਤਰਿਤ ਕਰਦੀ ਹੈ। ਇਸ ਲਈ, ਅੱਜ ਹਰ ਔਰਤ ਨੂੰ ਆਪਣੀ ਅੰਦਰੂਨੀ ਸ਼ਕਤੀ ਨੂੰ ਪਛਾਣਨ ਦੀ ਲੋੜ ਹੈ ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਿਭਾਗ ਮੁਖੀ ਡਾ. ਨੀਤੂ ਕੌਸ਼ਲ ਨੇ ਸਵਾਗਤੀ ਦਿੱਤਾ ਭਾਸ਼ਣ
ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਿਭਾਗ ਮੁਖੀ ਡਾ. ਨੀਤੂ ਕੌਸ਼ਲ ਨੇ ਸਵਾਗਤੀ ਭਾਸ਼ਣ ਦਿੱਤਾ । ਇਸ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਸੇਵਾਮੁਕਤ ਪ੍ਰੋਫੈਸਰ ਡਾ. ਲਾਲਚੰਦ ਗੁਪਤਾ ਮੰਗਲ ਅਤੇ ਪੰਜਾਬੀ ਯੂਨੀਵਰਸਿਟੀ ਤੋਂ ਸੇਵਾ ਮੁਕਤਾ, ਡਾ. ਰਵੀ ਕੁਮਾਰ ਅਨੂ ਵੀ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਏ । ਡਾ. ਲਾਲਚੰਦ ਗੁਪਤਾ ਮੰਗਲ ਨੇ ਭਾਰਤੀ ਸੰਦਰਭ ਵਿੱਚ ਮਹਿਲਾਸ਼ਕਤੀਕਰਨ ਦੇ ਵਿਹਾਰਕ ਪਹਿਲੂ ‘ਤੇ ਜ਼ੋਰ ਦਿੱਤਾ ।
ਭਾਰਤੀ ਸੱਭਿਆਚਾਰ ਵਿੱਚ ਔਰਤਾਂ ਦੀ ਮਹੱਤਤਾ ਨੂੰ ਕੀਤਾ ਸਪੱਸ਼ਟ 
ਡਾ. ਰਵੀ ਕੁਮਾਰ ‘ਅਨੂ’ ਨੇ ਮਹਿਲਾ ਲੇਖਕਾਂ ਰਾਹੀਂ ਮਹਿਲਾ ਸ਼ਕਤੀਕਰਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਭਾਰਤੀ ਸੱਭਿਆਚਾਰ ਵਿੱਚ ਔਰਤਾਂ ਦੀ ਮਹੱਤਤਾ ਨੂੰ ਸਪੱਸ਼ਟ ਕੀਤਾ ।
ਇਸ ਮੌਕੇ ਡਾ. ਰਜਨੀ, ਡਾ. ਰਵੀ ਦੱਤ ਕੌਸ਼ਿਸ਼, ਡਾ. ਰਿਤੂ, ਡਾ. ਪਰਵਿੰਦਰ ਕੌਰ, ਡਾ. ਵਰਿੰਦਰਜੀਤ ਕੌਰ, ਡਾ. ਸੋਨੀਆ, ਡਾ. ਪਰਵਿੰਦਰ ਸਿੰਘ, ਡਾ.  ਗੁਰਜੀਤ ਕੌਰ ਅਤੇ ਵਿਭਾਗ ਦੇ ਸਾਰੇ ਖੋਜਾਰਥੀ ਅਤੇ ਵਿਦਿਆਰਥੀ ਮੌਜੂਦ ਸਨ ।
Advertisement
Advertisement
Advertisement
Advertisement
Scroll to Top