Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:11 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਮੁਕਤੀ ਚੇਤਨਾ ਤੇ ਸੈਮੀਨਾਰ ਦਾ ਆਯੋਜਨ

ਨਸ਼ਾ ਮੁਕਤੀ ਚੇਤਨਾ ਤੇ ਸੈਮੀਨਾਰ ਦਾ ਆਯੋਜਨ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਅਤੇ ਰੈੱਡ  ਰਿਬਨ ਕਲੱਬ ਵੱਲੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ‘ਨਸ਼ਾ ਮੁਕਤੀ ਚੇਤਨਾ’ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਡਾ. ਅਨਹਦ ਸਿੰਘ ਗਿੱਲ (ਪ੍ਰੋਗਰਾਮ ਕੁਆਡੀਨੇਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਇਸ ਮੌਕੇ ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਵਿਦਿਆਰਥਣਾਂ ਨੂੰ ਕਿਹਾ ਕਿ ਆਪਣੇ ਸ਼ਹੀਦਾਂ ਨੂੰ ਭੁੱਲਣ ਵਾਲੀਆਂ ਕੌਮਾਂ ਚਿਰ ਸਥਾਈ ਨਹੀਂ ਰਹਿ ਸਕਦੀਆਂ। ਸ਼ਹੀਦ ਭਗਤ ਸਿੰਘ ਨੇ ਆਪਣੇ ਪਰਿਵਾਰ ਨੂੰ ਭੁੱਲ ਕੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ।

ਕੁਰਬਾਨੀ ਨੇ ਲੋਕਾਂ ਦੇ ਮਨਾਂ ਵਿੱਚ ਦੇਸ਼ ਪਿਆਰ ਦੀ ਭਾਵਨਾ ਜਗਾਈ

ਉਨ੍ਹਾਂ ਦੀ ਕੁਰਬਾਨੀ ਨੇ ਲੋਕਾਂ ਦੇ ਮਨਾਂ ਵਿੱਚ ਦੇਸ਼ ਪਿਆਰ ਦੀ ਭਾਵਨਾ ਜਗਾਈ। ਉਨ੍ਹਾਂ ਦੀ ਇਸ ਕੁਰਬਾਨੀ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਨਸ਼ਿਆਂ ਦੇ ਸਮਾਜ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਜ਼ਿਕਰ ਕਰਦੇ ਹੋਏ ਵੱਖ—ਵੱਖ ਤਰ੍ਹਾਂ ਦੇ ਨਸ਼ਿਆਂ ਦਾ ਖਾਤਮਾ ਕਰਨ ਅਤੇ ਇੱਕ ਨਿਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਡਾ. ਅਨਹਦ ਸਿੰਘ ਗਿੱਲ ਨੇ ਨਸ਼ੇ ਦੀ ਬੁਰਾਈ ਸਬੰਧੀ ਵਿਸਥਾਰ ਭਾਸ਼ਣ ਦਿੰਦੇ ਹੋਏ ਕਿਹਾ ਕਿ ਹਰ ਤਰ੍ਹਾਂ ਦਾ ਨਸ਼ਾ (ਜਿਸ ਨਾਲ ਮਨੁੱਖੀ ਸਰੀਰ ਨੂੰ ਨੁਕਸਾਨ ਹੁੰਦਾ ਹੈ) ਜਿੱਥੇ ਨੌਜ਼ਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ, ਉੱਥੇ ਇਸ ਨਾਲ ਸਾਡੇ ਦੇਸ਼ ਦਾ ਭਵਿੱਖ ਵੀ ਧੁੰਦਲਾ ਹੋ ਰਿਹਾ ਹੈ ।

ਜਵਾਨ ਪੀੜ੍ਹੀ ਨੂੰ ਖੇਡਾਂ ਦੇ ਜ਼ਰੀਏ ਸਰੀਰਕ ਅਤੇ ਮਾਨਸਿਕ ਰੂਪ ਵਿੱਚ ਮਜ਼ਬੂਤ ਰੱਖ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ

ਉਨ੍ਹਾਂ ਨੇ ਨਸ਼ਿਆਂ ਦੀਆਂ ਕਿਸਮਾਂ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਜ਼ਰੀਏ ਸਰੀਰਕ ਅਤੇ ਮਾਨਸਿਕ ਰੂਪ ਵਿੱਚ ਮਜ਼ਬੂਤ ਰੱਖ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ । ਉਨ੍ਹਾਂ ਨੇ ਕਿਹਾ ਕਿ ਨਸ਼ਿਆਂ  ਨਾਲ ਗਰੀਬੀ ਦੀ ਸਮੱਸਿਆ ਪੈਦਾ ਹੁੰਦੀ ਹੈ। ਨਸ਼ਿਆਂ ਦੀ ਸਮੱਸਿਆ ਸਮਾਜਿਕ ਜਾਗਰੂਕਤਾ ਨਾਲ ਹੱਲ ਕੀਤੀ ਜਾ ਸਕਦੀ ਹੈ । ਨਸ਼ਿਆਂ ਦਾ ਸ਼ਿਕਾਰ ਹੋਏੇ ਵਿਆਕਤੀਆਂ ਲਈ ਹਮਦਰਦੀ ਦੀ ਲੋੜ ਹੈ ਅਤੇ ਮਾਪਿਆਂ ਤੇ ਅਧਿਆਪਕਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਹਨੇਰੀ ਤੋਂ ਬਾਹਰ ਕੱਢਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ।

ਵਿਦਿਆਰਥੀਆਂ ਦੁਆਰਾ ਨਸ਼ੇ ਨਾਲ ਸੰਬੰਧਿਤ ਬਣਾਏ ਗਏ ਸਲੋਗਨ ਅਤੇ ਪੋਸਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ

ਵਲੰਟੀਅਰਜ਼ ਵੱਲੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੀ. ਪੀ . ਟੀ., ਇਨਕਲਾਬੀ ਗੀਤ ਅਤੇ  ਨਸ਼ੇ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਇਸ ਮੌਕੇ ਵਿਦਿਆਰਥੀਆਂ ਦੁਆਰਾ ਨਸ਼ੇ ਨਾਲ ਸੰਬੰਧਿਤ ਬਣਾਏ ਗਏ ਸਲੋਗਨ ਅਤੇ ਪੋਸਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ । ਡਾ. ਗੁਰਵਿੰਦਰ ਕੌਰ (ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ)  ਨੇ ਵਿਦਿਆਰਥੀਆਂ ਨੂੰ ਨਸ਼ੇ ਦੀ ਮੁਕਤੀ ਲਈ ਚੇਤਨਾ ਫੈਲਾਉਣ ਦੀ ਅਪੀਲ ਕੀਤੀ ਅਤੇ ਆਏ ਮਹਿਮਾਨ ਦਾ ਧੰਨਵਾਦ ਕੀਤਾ । ਇਸ ਦੌਰਾਨ ਸਮੂਹ ਸਟਾਫ਼ ਮੈਂਬਰਜ਼ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ।

Advertisement
Advertisement
Advertisement
Advertisement
Scroll to Top