Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:01 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਵੱਲੋਂ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ

ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਵੱਲੋਂ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ

ਪਟਿਆਲਾ  :  ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਦੇਣ ।
ਲੋਕ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਮਾਰਚ ਤੱਕ ਹਰ ਹਾਲਤ ਵਿਚ ਜਮ੍ਹਾਂ ਕਰਵਾ ਦੇਣ
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਰਿਕਾਰਡ ਅਨੁਸਾਰ ਅਜਿਹੀਆਂ ਬਹੁਤ ਸਾਰੀਆਂ ਵਪਾਰਕ ਪ੍ਰੌਪਰਟੀਆਂ ਹਨ ਜਿਨ੍ਹਾਂ ਨੇ ਪਿਛਲੇ 11 ਸਾਲਾਂ ਦੌਰਾਨ, ਜਦੋ ਤੋਂ ਪ੍ਰਾਪਰਟੀ ਟੈਕਸ ਸ਼ੁਰੂ ਹੋਇਆ ਹੈ ਤੋਂ ਹੁਣ ਤੱਕ, ਆਪਣਾ ਪ੍ਰਾਪਰਟੀ ਟੈਕਸ ਨਹੀਂ ਭਰਵਾਇਆ ਗਿਆ ਹੈ, ਇਸ ਲਈ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਉਹ ਕਿ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਮਾਰਚ ਤੱਕ ਹਰ ਹਾਲਤ ਵਿਚ ਜਮ੍ਹਾਂ ਕਰਵਾ ਦੇਣ ।
ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਉਹਨਾਂ ਦੀਆਂ ਦੁਕਾਨਾਂ ਨੂੰ ਸੀਲ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ
ਕਮਿਸ਼ਨਰ ਪਰਮਵੀਰ ਸਿੰਘ ਨੇ ਇਹ ਵੀ ਦੱਸਿਆ ਕਿ ਨਗਰ ਨਿਗਮ ਵੱਲੋਂ ਅਗਲੇ ਹਫ਼ਤੇ ਤੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਉਹਨਾਂ ਦੀਆਂ ਦੁਕਾਨਾਂ ਨੂੰ ਸੀਲ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਇਸ ਲਈ ਲੋਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਰੂਰ ਜਮ੍ਹਾਂ ਕਰਵਾਉਣ।
Advertisement
Advertisement
Advertisement
Advertisement
Scroll to Top