Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

ਕਿਰਦਾਰਕੁਸ਼ੀ ਕਰਨ ਵਾਲਿਆਂ ਦੇ ਖਿਲਾਫ ਕਰਾਂਗੇ ਕਾਨੂੰਨੀ ਕਾਰਵਾਈ : ਵਿਧਾਇਕ ਗੁਰਲਾਲ ਘਨੌਰ

ਕਿਰਦਾਰਕੁਸ਼ੀ ਕਰਨ ਵਾਲਿਆਂ ਦੇ ਖਿਲਾਫ ਕਰਾਂਗੇ ਕਾਨੂੰਨੀ ਕਾਰਵਾਈ : ਵਿਧਾਇਕ ਗੁਰਲਾਲ ਘਨੌਰ

ਘਨੌਰ, 24 ਮਾਰਚ :  ਸ਼ੰਭੂ ਬਾਰਡਰ ‘ਤੇ ਕਰੀਬ ਇੱਕ ਸਾਲ ਦੇ ਵੱਧ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ-2.0 ਨੂੰ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਕਲੀਅਰ ਕਰਵਾਇਆ ਗਿਆ ਸੀ। ਇਸੇ ਦੌਰਾਨ ਕੁਝ ਕਿਸਾਨਾਂ ਵੱਲੋਂ ਆਪਣੇ ਟਰੈਕਟਰ ਟਰਾਲੀਆਂ ਅਤੇ ਹੋਰ ਜ਼ਰੂਰੀ ਸਮਾਨ ਆਦਿ ਗੁੰਮ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ, ਜਿਸ ਦੇ ਮੱਦੇਨਜ਼ਰ ਅੱਜ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਸੰਭੂ ਬੈਰੀਅਰ ਨੇੜੇ ਇੱਕ ਨਿੱਜੀ ਢਾਬੇ ਤੇ ਅਹਿਮ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਵੱਲੋਂ ਹਲਕਾ ਘਨੌਰ ਦੇ ਰਸੂਖਦਾਰ ਵਿਆਕਤੀਆਂ ਦੀ ਇਕ 11 ਮੈਂਬਰੀ ਟੀਮ ਦਾ ਗਠਨ ਵੀ ਕੀਤਾ ਗਿਆ । ਇਸ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਨੈਸ਼ਨਲ ਹਾਈਵੇ ਉੱਤੇ ਲਗਾਏ ਗਏ ਕਿਸਾਨੀ ਧਰਨੇ ਨੂੰ ਲੰਘੇ ਦਿਨੀਂ  ਪ੍ਰਸ਼ਾਸਨ ਵੱਲੋਂ ਹਟਾ ਦਿੱਤਾ ਗਿਆ। ਇਸ ਦੌਰਾਨ ਕੁਝ ਕੁ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਟਰਾਲੀਆਂ ਇਥੇ ਨਹੀਂ ਰਹੀਆਂ। ਜਿਸ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਤਰੁੰਤ ਐਕਸ਼ਨ ਲੈਂਦਿਆਂ ਪੁਲਸ ਨਾਲ ਗਿਆਰਾਂ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ। ਤਾਂ ਜੋ ਸ਼ੰਭੂ ਧਰਨੇ ਤੋਂ ਕਿਸਾਨਾਂ ਦਾ ਇੱਧਰ ਉੱਧਰ ਹੋਇਆ ਸਮਾਨ ਅਸਲੀ ਮਾਲਕਾਂ ਤੱਕ ਪਹੁੰਚਦਾ ਕੀਤਾ ਜਾ ਸਕੇ ।
ਵਿਧਾਇਕ ਗੁਰਲਾਲ ਘਨੌਰ ਨੇ ਕਿਸਾਨ ਦੀ ਸਹਾਇਤਾ ਲਈ ਗਿਆਰਾਂ ਮੈਂਬਰੀ ਟੀਮ ਦਾ ਕੀਤਾ ਗਠਨ 
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਗੁੰਮ ਹੋਏ ਸਮਾਨ ਸਬੰਧੀ ਹਲਕਾ ਘਨੌਰ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਥਾਣਾ ਘਨੌਰ ਅਤੇ ਥਾਣਾ ਖੇੜੀ ਗੰਢਿਆਂ ਵਿੱਚ ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ। ਜਦੋਂ ਕਿ ਧਰਨੇ ਦੇ ਆਸ ਪਾਸ ਉਜਾੜ ਥਾਵਾਂ ਤੋਂ ਕਿਸਾਨਾਂ ਦੀਆਂ ਬਹੁਤ ਸਾਰੀ ਟਰਾਲੀਆਂ ਖੜੀ ਮਿਲੀਆਂ ਜਿਨ੍ਹਾਂ ਦੀ ਪਛਾਣ ਕਰਾ ਕੇ ਮਾਲਕਾਂ ਨੂੰ ਸੌਂਪਿਆ ਜਾਵੇਗਾ । ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਇਸ ਸਬੰਧੀ ਕਿਸਾਨ ਵੀਰ ਜਿਨ੍ਹਾਂ ਦਾ ਸਮਾਨ ਚੋਰੀ ਹੋਇਆਂ ਹੈ ਉਹ 11 ਮੈਂਬਰੀ ਕਮੇਟੀ ਦੇ ਮੈਂਬਰ ਸਾਹਿਬਾਨ ਜਾ ਸੰਭੂ ਅਤੇ ਘਨੌਰ ਥਾਣੇ ਨਾਲ ਸਿੱਧਾ ਸੰਪਰਕ ਵੀ ਕਰ ਸਕਦੇ ਹਨ ।
ਅਜਿਹੀਆਂ ਕੋਝੀਆਂ ਹਰਕਤਾਂ ਨਾਲ ਕਿਰਦਾਰ ਕੁੱਸੀ ਕਰਨ ਦੀਆਂ ਚਾਲਾਂ ਚੱਲਣ ਵਾਲੇ ਵਿਅਕਤੀਆਂ ਦੇ ਮਨਸੂਬੇ ਕਦੇ ਪੂਰੇ ਨਹੀਂ ਹੋਣਗੇ
ਵਾਇਰਲ ਵੀਡੀਓ ਦੇ ਸਬੰਧੀ ਪੱਤਰਕਾਰਾ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਕਿਰਦਾਰ ਕੁੱਸੀ ਕਰਨ ਦੀਆਂ ਚਾਲਾਂ ਚੱਲਣ ਵਾਲੇ ਵਿਅਕਤੀਆਂ ਦੇ ਮਨਸੂਬੇ ਕਦੇ ਪੂਰੇ ਨਹੀਂ ਹੋਣਗੇ । ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੰਗੀਨ ਇਲਜ਼ਾਮ ਲਗਾਕੇ ਬਿਨਾਂ ਤੱਥਾਂ ਜਾ ਪੜਤਾਲ ਤੋਂ ਉਕਤ ਵਾਇਰਲ ਵਿਡਿਓ ਦੀ ਘਿਨੌਣੀ ਹਰਕਤ ਕੀਤੀ ਹੈ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ ।
ਪੀੜਤ ਕਿਸਾਨ ਉਕਤ ਟੀਮ ਨਾਲ ਰਾਬਤਾ ਕਾਇਮ ਕਰ ਸਕਦੇ ਹਨ
ਇਸ ਮੌਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੇਰੇ ਨਾਮ ਨਾਲ ਗਲਤ ਸਬਦ ਜੋੜਨ ਵਾਲੇ ਸਾਇਦ ਇਸ ਗੱਲ ਤੋਂ ਅਨਜਾਣ ਹਨ ਕਿ ਉਹ ਵਿਧਾਇਕ ਬਣਨ ਤੋ ਪਹਿਲਾਂ ਕਬੱਡੀ ਖਿਡਾਰੀ ਹੋਣ ਦੇ ਨਾਤੇ ਘਨੌਰ ਦਾ ਨਾਮ ਰੋਸ਼ਨ ਕਰ ਚੁੱਕੇ ਹਨ । ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਪ੍ਰੈਸ ਕਾਨਫਰੰਸ ਰਾਹੀ ਗਿਆਰਾਂ ਮੈਂਬਰੀ ਟੀਮ ਦੇ ਨਾਮ ਅਤੇ ਫੋਨ ਨੰਬਰ ਵੀ ਜਾਰੀ ਕਰਦੇ ਹੋਏ ਕਿਹਾ ਕਿ ਪੀੜਤ ਕਿਸਾਨ ਉਕਤ ਟੀਮ ਨਾਲ ਰਾਬਤਾ ਕਾਇਮ ਕਰ ਸਕਦੇ ਹਨ । ਇਸ ਮੌਕੇ ਚੇਅਰਮੈਨ ਸਹਿਜਪਾਲ ਸਿੰਘ ਲਾਡਾ, ਗੁਰਤਾਜ ਸਿੰਘ ਸੰਧੂ, ਸੀਨੀਅਰ ਆਗੂ ਇੰਦਰਜੀਤ ਸਿੰਘ ਸਿਆਲੂ, ਦਵਿੰਦਰ ਸਿੰਘ ਕੁੱਥਾਖੇੜੀ, ਦਰਸ਼ਨ ਸਿੰਘ ਮੰਜੌਲੀ, ਪਿੰਦਰ ਸੇਖੋਂ ਬਘੌਰਾ, ਗੁਰਜੀਤ ਸਿੰਘ ਬਾਣਾ ਲਾਛੜੂ, ਸਰਪੰਚ ਨਰ ਸਿੰਘ ਕਾਮੀ ਖੁਰਦ, ਕਰਮ ਸਿੰਘ ਕੰਮੂ ਜੰਡਮੰਗੌਲੀ, ਸਾਬਕਾ ਸਰਪੰਚ ਮੋਹਨ ਸਿੰਘ ਸ਼ੰਭੂ, ਗੁਰਪ੍ਰੀਤ ਸਿੰਘ ਬਾਜਵਾ, ਮਨਜੀਤ ਸਿੰਘ ਨਿੱਜਰ, ਸਰਪੰਚ ਗੁਰਪਿੰਦਰ ਸਿੰਘ ਜੱਗਾ, ਸਤਪਾਲ ਸਿੰਘ ਸੱਤਾ, ਬਲਕਾਰ ਸਿੰਘ ਠੇਕੇਦਾਰ, ਸਰਪੰਚ ਸਤਨਾਮ ਸਿੰਘ ਆਕੜੀ, ਸਰਪੰਚ ਪਰਗਟ ਸਿੰਘ ਗਿੱਲ, ਸਾਬਕਾ ਸਰਪੰਚ ਪਾਲ ਸਿੰਘ, ਸਰਪੰਚ ਪਤਵਿੰਦਰ ਸਿੰਘ ਬਾਸਮਾ ਕਲੋਨੀ,  ਸਰਪੰਚ ਮਲਕੀਤ ਸਿੰਘ ਉਕਸੀ, ਸਰਪੰਚ ਯੁਧਵੀਰ ਸਿੰਘ ਘੜਾਮਾ, ਮੇਜਰ ਸਿੰਘ, ਸਰਪੰਚ ਸਰਦੂਲ ਸਿੰਘ ਹਸਮਪੁਰ, ਸਰਪੰਚ ਜਸਮੀਤ ਸਿੰਘ ਰੋਡੀ ਅਤੇ ਸਰਪੰਚ ਗੁਰਚਰਨ ਸਿੰਘ ਚੰਨਾ ਖੈਰਪੁਰ ਸੇਖਾਂ ਸਮੇਤ ਹੋਰ ਵੀ ਪਾਰਟੀ ਆਗੂ ਅਤੇ ਪਤਵੰਤੇ ਹਾਜਰ ਸਨ ।
Advertisement
Advertisement
Advertisement
Advertisement
Scroll to Top