Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:14 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ: ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ: ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਕਿਸਾਨ ਝੋਨੇ ਦੀਆਂ ਅਣਅਧਿਕਾਰਤ ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜ ਦੀ ਵਰਤੋਂ ਨਾ ਕਰਨ ਕਿਉਂਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਹਿਤ ਵਿਚ ਸਿਰਫ਼ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ ਅਤੇ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੇ ਮੰਡੀਕਰਨ ਵਿਚ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਂਦੀ ।

ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ ।

ਝੋਨੇ ਦੀ ਬਿਜਾਈ ਪੰਜਾਬ ਸਰਕਾਰ ਵੱਲੋਂ ਤਹਿ ਕੀਤੇ ਗਏ ਸਮੇਂ ਵਿਚ ਹੀ ਕੀਤੀ ਜਾਵੇ
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਬਿਜਾਈ ਪੰਜਾਬ ਸਰਕਾਰ ਵੱਲੋਂ ਤਹਿ ਕੀਤੇ ਗਏ ਸਮੇਂ ਵਿਚ ਹੀ ਕੀਤੀ ਜਾਵੇ ਤਾਂ ਜੋ ਝੋਨੇ ਦੀ ਖ਼ਰੀਦ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top