Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:06 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ

ਪਟਿਆਲਾ, 3 ਅਪ੍ਰੈਲ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ 16 ਬਲਾਕਾਂ ਵਿੱਚੋਂ ਆਏ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਖੇ ਆਯੋਜਿਤ ਕੀਤੀ ਗਈ । ਇਸ ਮੀਟਿੰਗ ਦੀ ਅਗਵਾਈ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਕੀਤੀ, ਜਿਸ ਵਿੱਚ ਸਕੂਲਾਂ ਵਿੱਚ ਮਿਸ਼ਨ ਸਮਰੱਥ ਦੀ ਬੇਸ ਲਾਈਨ ਟੈਸਟਿੰਗ, ਦਾਖ਼ਲਾ ਮੁਹਿੰਮ ਅਤੇ ਪੜ੍ਹਾਈ ਦੇ ਮਾਹੌਲ ਨੂੰ ਬਿਹਤਰ ਬਣਾਉਣ, ਸਰੰਚਨਾਤਕ ਢਾਂਚੇ ਦੇ ਲਈ ਮਿਲੀਆਂ ਗਰਾਂਟਾਂ ਦੀ ਉਚਿਤ ਢੰਗ ਨਾਲ ਵਰਤੋਂ ਅਤੇ ਦੇਖ-ਰੇਖ ਕਰਨ ਲਈ ਚਰਚਾ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਦੇ ਸੰਰਚਨਾਤਮਕ ਢਾਂਚੇ ਸੰਬੰਧੀ ਇਕ ਵਿਸ਼ੇਸ਼ ਪ੍ਰੋਗਰਾਮ ਲੜੀ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰੇਕ ਸਕੂਲ ਮੁਖੀ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਨੂੰ ਆਪਣੀ ਭੂਮਿਕਾ ਨਿਭਾਉਣੀ ਪਵੇਗੀ ।

ਮਿਸ਼ਨ ਸਮਰੱਥ ਦੀ ਬੇਸ ਲਾਈਨ ਟੈਸਟਿੰਗ, ਦਾਖ਼ਲਾ ਮੁਹਿੰਮ ਨੂੰ ਹੋਰ ਉਤਸ਼ਾਹ ਨਾਲ ਚਲਾਉਣ ਅਤੇ ਸਕੂਲਾਂ ਵਿੱਚ ਪੜ੍ਹਾਈ ਦੇ ਮਾਹੌਲ ਨੂੰ ਸਾਜ਼ਗਾਰ ਬਣਾਉਣ ਲਈ ਸਾਰੇ ਨੋਡਲ ਅਫ਼ਸਰਾਂ ਅਤੇ ਰਿਸੋਰਸ ਪਰਸਨਾਂ ਨੇ ਕਾਰਜ ਕਰਨ ਲਈ ਅਹਿਦ ਲਿਆ : ਸੰਜੀਵ ਸ਼ਰਮਾ ਡੀ. ਈ. ਓ. ਸੈਕੰਡਰੀ ਸਿੱਖਿਆ ਪਟਿਆਲਾ
ਇਸ ਮੌਕੇ ਤੇ ਡਿਪਟੀ ਡੀ. ਈ. ਓ. ਡਾ. ਰਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਨਵਾਂ ਅਕਾਦਮਿਕ ਸ਼ੈਸ਼ਨ ਵਧੀਆ ਢੰਗ ਨਾਲ ਸ਼ੁਰੂ ਕਰਨ ਅਤੇ ਵਿਦਿਆਰਥੀਆਂ ਲਈ ਇੱਕ ਉਤਸ਼ਾਹਜਨਕ ਪੜ੍ਹਾਈ ਦਾ ਮਾਹੌਲ ਬਣਾਉਣ ਵਾਸਤੇ ਟੀਮ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸਕੂਲ ਵਿੱਚ ਮੁਖੀਆਂ ਅਤੇ ਅਧਿਆਪਕਾਂ ਦੀ ਸਮੇਂ ਸਮੇਂ ਓਰੀਐਂਟੇਸ਼ਨ ਕਰਵਾਈ ਜਾਵੇ, ਤਾਂ ਜੋ ਉਹ ਵਿਦਿਆਰਥੀਆਂ ਦੇ ਨਵੇਂ ਦਾਖ਼ਲਿਆਂ ਅਤੇ ਪੜ੍ਹਾਈ ਦੀ ਗੁਣਵੱਤਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਣ। ਮੀਟਿੰਗ ਵਿੱਚ ਮੁੱਖ ਰੂਪ ਵਿੱਚ ਮਿਸ਼ਨ ਸਮਰੱਥ ਦੀ ਬੇਸ ਲਾਈਨ ਟੈਸਟਿੰਗ ‘ਤੇ ਗਹਿਰੀ ਚਰਚਾ ਹੋਈ ਅਤੇ ਸਟੇਟ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ । ਉਹਨਾਂ ਕਿਹਾ ਇਸ ਮੁਹਿੰਮ ਦੇ ਤਹਿਤ ਵਿਦਿਆਰਥੀਆਂ ਦੀ ਸਿੱਖਣ- ਸਮਝਣ ਦੀ ਜਾਂਚ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਉਨ੍ਹਾਂ ਨੂੰ ਹੋਰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ।

ਸਕੂਲਾਂ ਦੇ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਓਰੀਐਂਟੇਸ਼ਨ ਕਰਦਿਆਂ ਨਵੇਂ ਅਕਾਦਮਿਕ ਸ਼ੈਸ਼ਨ ਨੂੰ ਵਧੀਆ ਸ਼ੁਰੂਆਤ ਦੇਣ ਲਈ ਟੀਮ ਯਤਨਸ਼ੀਲ : ਡਾ. ਰਵਿੰਦਰਪਾਲ ਸ਼ਰਮਾ ਡਿਪਟੀ ਡੀ. ਈ. ਓ. ਪਟਿਆਲਾ
ਡਾ: ਰਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਹੋਰ ਉਤਸ਼ਾਹ ਨਾਲ ਚਲਾਇਆ ਜਾਵੇ, ਤਾਂ ਜੋ ਹਰ ਇੱਕ ਯੋਗ ਵਿਦਿਆਰਥੀ ਸਕੂਲਾਂ ਵਿੱਚ ਦਾਖ਼ਲਾ ਲੈ ਸਕੇ। ਉਨ੍ਹਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਸਕੂਲਾਂ ਵਿੱਚ ਪੜ੍ਹਾਈ ਦੇ ਮਾਹੌਲ ਨੂੰ ਹੋਰ ਵਧੀਆ ਬਣਾਉਣ ਲਈ ਨਵੀਆਂ ਯੋਜਨਾਵਾਂ ਤੇ ਤਤਕਾਲ ਅਮਲ ਕਰਨਾ ਜ਼ਰੂਰੀ ਹੈ।
ਮੀਟਿੰਗ ਦੇ ਅੰਤ ਵਿੱਚ ਸਾਰੇ ਨੋਡਲ ਅਫ਼ਸਰਾਂ ਅਤੇ ਰਿਸੋਰਸ ਪਰਸਨਾਂ ਨੇ ਇਹ ਵਿਸ਼ਵਾਸ ਦਿਵਾਇਆ ਕਿ ਉਹ ਮਿਸ਼ਨ ਸਮਰੱਥ, ਦਾਖ਼ਲਾ ਮੁਹਿੰਮ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਉੱਚਾ ਚੁੱਕਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨਗੇ ।

ਇਸ ਮੌਕੇ ਸ਼ਾਲੂ ਮਹਿਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ, ਪ੍ਰਿੰਸੀਪਲ ਜਸਪਾਲ ਸਿੰਘ ਸਕੂਲ ਆਫ ਐਮੀਨੈਂਸ ਮੰਡੌਰ, ਜ਼ਿਲ੍ਹਾ ਰਿਸੋਰਸ ਪਰਸਨ ਅਪਰ ਪ੍ਰਾਇਮਰੀ ਲਲਿਤ ਮੋਦਗਿਲ, ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ, ਹੈੱਡ ਮਾਸਟਰ ਰਾਜਿੰਦਰ ਸਿੰਘ ਖਹਿਰਾ ਡੀ.ਐੱਸ.ਐੱਮ, ਹੈੱਡ ਮਾਸਟਰ ਜੀਵਨ ਸ਼ਰਮਾ, ਜਸਪਾਲ ਕੁਮਾਰ ਸ਼ਰਮਾ, ਹਰਪ੍ਰੀਤ ਸਿੰਘ ਰਾਜਿੰਦਰ ਸਿੰਘ ਚਾਨੀ ਅਤੇ ਹੋਰ ਬਲਾਕ ਨੋਡਲ ਅਫ਼ਸਰ ਅਤੇ ਰਿਸੋਰਸ ਪਰਸਨ ਹਾਜ਼ਰ ਸਨ।

Advertisement
Advertisement
Advertisement
Advertisement
Scroll to Top