ਲੁਧਿਆਣਾ ਦੇ ਦੋ ਨੌਜਵਾਨ ਹੜ੍ਹਾਂ ਦੇ ਪਾਣੀ ਵਿਚ ਰੁੜ੍ਹ ਕੇ ਪਾਕਿਸਤਾਨ ਪਹੁੰਚੇ

ਦੁਆਰਾ: Punjab Bani ਪ੍ਰਕਾਸ਼ਿਤ :Sunday, 30 July, 2023, 04:20 PM

ਲੁਧਿਆਣਾ ਦੇ ਦੋ ਨੌਜਵਾਨ ਹੜ੍ਹਾਂ ਦੇ ਪਾਣੀ ਵਿਚ ਰੁੜ੍ਹ ਕੇ ਪਾਕਿਸਤਾਨ ਪਹੁੰਚੇ
ਫਿਰੋਜ਼ਪੁਰ- ਦੋ ਭਾਰਤੀ ਨੌਜਵਾਨ ਹੜ੍ਹ ‘ਚ ਵਹਿ ਕੇ ਪਾਕਿਸਤਾਨ ਪਹੁੰਚ ਗਏ ਹਨ। ਪਾਕਿਸਤਾਨੀ ਰੇਂਜਰਾਂ ਨੇ ਗਜ਼ਨੀਵਾਲਾ ਚੈਕ ਪੋਸਟ ‘ਤੇ ਹੋਈ ਫਲੈਗ ਮੀਟਿੰਗ ਦੌਰਾਨ ਭਾਰਤੀ ਰੇਂਜਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ।
ਦੋਵੇਂ ਨੌਜਵਾਨ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਭਾਰਤੀ ਨਾਗਰਿਕ ਹੜ੍ਹ ‘ਚ ਵਹਿ ਕੇ ਪਾਕਿਸਤਾਨ ਦੀ ਸਰਹੱਦ ‘ਤੇ ਪਹੁੰਚ ਗਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਹਨ। ਅੱਜ ਫਿਰੋਜ਼ਪੁਰ ਦੇ ਗਜਨੀਵਾਲਾ ‘ਚ ਮੀਟਿੰਗ ਦੌਰਾਨ ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਰੇਂਜਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਿਸ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨਾਂ ਦੀ ਪਛਾਣ ਰਤਨਪਾਲ ਪੁੱਤਰ ਮਹਿੰਦਰ ਸਿੰਘ ਤੇ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਲੁਧਿਆਣੇ ਦੇ ਰਹਿਣ ਵਾਲੇ ਹਨ। ਪਿੰਡ ਗਜਨੀਵਾਲਾ ਕੋਲ ਬੀਐੱਸਐੱਫ ਦੀ 182ਵੀਂ ਬਟਾਲੀਅਨ ਪੈਂਦੀ ਹੈ। ਇਸ ਦੇ ਨਾਲ ਹੀ ਪਾਕਿ ਰੇਂਜਰਜ਼ ਤੇ ਬੀਐੱਸਐੱਫ ਵਿਚਾਲੇ ਫਲੈਗ ਮੀਟਿੰਗ ਵੀ ਹੋਈ। ਹਾਲਾਂਕਿ ਬੀਐੱਸਐੱਫ ਇਸ ਸਬੰਧੀ ਬਹੁਤੀ ਜਾਣਕਾਰੀ ਦੇਣ ਲਈ ਤਿਆਰ ਨਹੀਂ।



Scroll to Top