Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਵੱਲੋਂ ਵਧ ਰਹੀ ਗਰਮੀ ਤੋਂ ਬਚਾਅ ਲਈ ਅਹਿਤਿਆਤ ਵਜੋਂ ਐਡਵਾਇਜਰੀ ਜਾਰੀ

ਸਿਹਤ ਵਿਭਾਗ ਵੱਲੋਂ ਵਧ ਰਹੀ ਗਰਮੀ ਤੋਂ ਬਚਾਅ ਲਈ ਅਹਿਤਿਆਤ ਵਜੋਂ ਐਡਵਾਇਜਰੀ ਜਾਰੀ

ਸੰਗਰੂਰ, 4 ਅਪ੍ਰੈਲ  : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੀ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਹੈ ਕਿ ਅੱਤ ਦੀ ਗਰਮੀ ਦੌਰਾਨ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ।

ਮੌਸਮੀ ਫ਼ਲ ਅਤੇ ਸਬਜ਼ੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ : ਸਿਵਲ ਸਰਜਨ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਨਵਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ । ਇਸ ਸਬੰਧ ਵਿੱਚ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ ।

ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ

ਉਨ੍ਹਾਂ ਕਿਹਾ ਕਿ ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ । ਉਨ੍ਹਾਂ ਕਿਹਾ ਕਿ ਮੌਸਮੀ ਫ਼ਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖਰਬੂਜਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ ।

ਗਰਮੀ ਦੇ ਸਿਖ਼ਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ
ਉਨ੍ਹਾਂ ਕਿਹਾ ਕਿ ਗਰਮੀ ਦੇ ਸਿਖ਼ਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ । ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ। ਜ਼ਰੂਰਤ ਪੈਣ ‘ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੌਲ ਫ੍ਰੀ ਨੰਬਰ 108 ਅਤੇ ਸਿਹਤ ਸੰਬੰਧੀ ਵਧੇਰੇ ਜਾਣਕਾਰੀ ਲਈ ਟੋਲ਼ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top