Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:47 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

ਪਟਿਆਲਾ, 4 ਅਪ੍ਰੈਲ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ । ਉਨ੍ਹਾਂ ਨੇ ਇਸ ਮੌਕੇ ਪਟਿਆਲਾ ਹੈਲਥ ਫਾਉਂਡੇਸ਼ਨ ਯੂ. ਐਯ. ਏ. ਚੈਪਟਰ ਦੇ ਸਹਿਯੋਗ ਨਾਲ ਐਮਰਜੈਂਸੀ ਦੇ ਆਈ.ਸੀ.ਯੂ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਗੁਰਦੇ ਦੇ ਮਰੀਜਾਂ ਦੇ ਡਾਇਲੇਸਿਸ ਲਈ ਨਵੀਂ ਮਸ਼ੀਨ ਅਤੇ ਹਸਪਤਾਲ ਅੰਦਰ ਨਵੇਂ ਲਗਾਏ ਗਏ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ । ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿਖੇ ਹੁਣ ਮਰੀਜਾਂ ਦੇ ਵਾਰਸਾਂ ਨੂੰ ਬਾਹਰੋਂ ਕੋਈ ਦਵਾਈ ਨਹੀਂ ਮੰਗਵਾਉਣੀ ਪਵੇਗੀ, ਜਿਸ ਨਾਲ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਹ ਇੱਕ ਵਰਦਾਨ ਸਾਬਤ ਹੋਵੇਗੀ ।
ਪਟਿਆਲਾ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਈ. ਸੀ. ਯੂ ‘ਚ ਡਾਇਲੇਸਿਸ ਮਸ਼ੀਨ ਤੇ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ
ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2022 ‘ਚ 80 ਦੇ ਕਰੀਬ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਸੂਬੇ ਵਿੱਚ ਸਿਹਤ ਕਰਾਂਤੀ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਤੋਂ ਕੀਤੀ ਗਈ ਸੀ, ਜਿੱਥੋਂ 3 ਕਰੋੜ ਲੋਕ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ। ਇਸ ਤੋਂ ਬਾਅਦ 26 ਜਨਵਰੀ 2024 ‘ਚ ਸੈਕੰਡਰੀ ਹੈਲਥ ਕੇਅਰ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਾਂ ‘ਚ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਟਰਸ਼ਰੀ ਕੇਅਰ ਤਹਿਤ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਤੋਂ 100 ਫ਼ੀਸਦੀ ਮੁਫ਼ਤ ਦਵਾਈਆਂ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੜਾਅਵਾਰ ਸਾਰੇ ਪੰਜਾਬ ਵਿੱਚ ਦਵਾਈਆਂ ਮੁਫ਼ਤ ਮਿਲਣੀਆਂ ਸ਼ੁਰੂ ਹੋ ਜਾਣਗੀਆਂ ।
ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮੁਫ਼ਤ ਦਵਾਈਆਂ ਦੀ ਸਹੂਲਤ ਮਰੀਜਾਂ ਤੇ ਵਾਰਸਾਂ ਲਈ ਵਰਦਾਨ ਸਾਬਤ ਹੋਵੇਗੀ : ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਅਤੇ ਸੈਕੰਡਰੀ ਕੇਅਰ ਹਸਪਤਾਲ ਵਿਖੇ ਡਾਕਟਰ ਕੋਈ ਦਵਾਈ ਬਾਹਰੋਂ ਲਿਖਕੇ ਨਹੀਂ ਦੇ ਰਹੇ ਅਤੇ 276 ਜਰੂਰੀ ਦਵਾਈਆਂ ਦੀ ਸੂਚੀ ‘ਚ ਸ਼ਾਮਲ ਸਾਰੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ ਪਰੰ ਜਿਹੜੀਆਂ ਦਵਾਈਆਂ ਇਸ ਸੂਚੀ ਤੋਂ ਬਾਹਰ ਹਨ, ਉਹ ਵੀ ਸਬੰਧਤ ਐਸ.ਐਮ.ਓਜ ਵੱਲੋਂ ਖਰੀਦ ਕੇ ਦਿੱਤੀਆਂ ਜਾ ਰਹੀਆਂ ਹਨ। ਪਰੰਤੂ ਜਿੱਥੇ ਕਿਤੇ ਇਹ ਦਵਾਈਆਂ ਨਹੀਂ ਮਿਲਦੀਆਂ, ਉਥੇ ਵੀ ਇਹ ਦਵਾਈਆਂ ਦਿਵਾਉਣ ਲਈ ਹੈਲਪਲਾਈਨ ਨੰਬਰ 73472-00994 ਲਿਖਕੇ ਲਗਾ ਦਿੱਤੇ ਗਏ ਹਨ ਅਤੇ ਜੇਕਰ ਦਵਾਈਆਂ ਨਹੀਂ ਮਿਲਦੀਆਂ ਤਾਂ ਐਸ. ਐਮ. ਓਜ. ਜਵਾਬ ਦੇਹ ਹੋਣਗੇ ।
ਟਰਸ਼ਰੀ ਕੇਅਰ ‘ਚ ਕੇਵਲ ਐਮਰਜੈਂਸੀ ਵਿਖੇ ਹੀ ਦਵਾਈਆਂ ਮੁਫ਼ਤ ਦੇਣ ਦੀ ਸ਼ੁਰੁਆਤ ਕੀਤੀ ਗਈ ਹੈ
ਸਿਹਤ ਮੰਤਰੀ ਨੇ ਦੱਸਿਆ ਕਿ ਟਰਸ਼ਰੀ ਕੇਅਰ ‘ਚ ਕੇਵਲ ਐਮਰਜੈਂਸੀ ਵਿਖੇ ਹੀ ਦਵਾਈਆਂ ਮੁਫ਼ਤ ਦੇਣ ਦੀ ਸ਼ੁਰੁਆਤ ਕੀਤੀ ਗਈ ਹੈ ਅਤੇ ਹੌਲੀ-ਹੌਲੀ ਸਾਰੇ ਵਿੰਗਜ ‘ਚ ਇਹ ਦਵਾਈਆਂ ਮਿਲਣਗੀਆਂ । ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੋਗੀ ਕਲਿਆਣ ਸੰਮਤੀ, ਪਟਿਆਲਾ ਹੈਲਥ ਫਾਊਂਡੇਸ਼ਨ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਸਿਹਤ ਖੇਤਰ ਵਿੱਚ ਸਹਿਯੋਗ ਕਰ ਰਹੀਆਂ ਹਨ। ਪਟਿਆਲਾ ਹੈਲਥ ਫਾਊਂਡੇਸ਼ਨ ਯੂ.ਐਸ.ਏ. ਚੈਪਟਰ ਨੇ ਆਈ.ਸੀ.ਯੂ ‘ਚ ਡਾਇਲੇਸਿਸ ਮਸ਼ੀਨ ਲਈ 11 ਲੱਖ ਰੁਪਏ ਖ਼ਰਚੇ ਹਨ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ ‘ਚ 8 ਵਾਟਰ ਕੂਲਰ ਦੇਣ ਸਮੇਤ ਦੋ ਲਾਅਨ ਤਿਆਰ ਕਰਵਾਉਣ ਤੋਂ ਇਲਾਵਾ ਮੈਡੀਕਲ ਕਾਲਜ ਦਾ ਸਪੋਰਟਸ ਗਰਾਊਂਡ ਵੀ ਮੈਨੇਟੇਨ ਕੀਤਾ ਜਾ ਰਿਹਾ ਹੈ ।
ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਜਿਸ ਤਹਿਤ ਰਾਜਿੰਦਰਾ ਹਸਪਤਾਲ ਨੂੰ ਸਰਕਾਰ ਵੱਲੋਂ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ । ਇਕ ਮੌਕੇ ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਸੁਧੀਰ ਵਰਮਾ ਤੇ ਡਾ. ਵਿਸ਼ਾਲ ਚੋਪੜਾ, ਕਰਨਲ ਕਰਮਿੰਦਰ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਡਾ. ਵਿਸ਼ਾਲ ਚੋਪੜਾ, ਡਾ. ਆਰ.ਪੀ.ਐਸ. ਸਿਬੀਆ, ਡਾ. ਮਨਜਿੰਦਰ ਸਿੰਘ ਮਾਨ, ਡਾ. ਦੀਪਾਲੀ, ਡਾ. ਜਤਿੰਦਰ ਕਾਂਸਲ ਆਦਿ ਵੀ ਮੌਜੂਦ ਸਨ ।
Advertisement
Advertisement
Advertisement
Advertisement
Scroll to Top