Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਚੀਨ ਵਿਖੇ ਚੱਲ ਰਹੀਆਂ 'ਵਿਸ਼ਵ ਯੂਨੀਵਰਸਿਟੀ ਖੇਡਾਂ' ਵਿੱਚ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੀਤੀ ਜੇਤੂ ਸ਼ੁਰੂਆਤ

ਚੀਨ ਵਿਖੇ ਚੱਲ ਰਹੀਆਂ 'ਵਿਸ਼ਵ ਯੂਨੀਵਰਸਿਟੀ ਖੇਡਾਂ' ਵਿੱਚ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੀਤੀ ਜੇਤੂ ਸ਼ੁਰੂਆਤ

ਚੀਨ ਵਿਖੇ ਚੱਲ ਰਹੀਆਂ ‘ਵਿਸ਼ਵ ਯੂਨੀਵਰਸਿਟੀ ਖੇਡਾਂ’ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੀਤੀ ਜੇਤੂ ਸ਼ੁਰੂਆਤ
-ਤਿੰਨ ਈਵੈਂਟਸ ਵਿੱਚ ਤਗ਼ਮੇ ਬਣਾਏ ਯਕੀਨੀ
ਪੰਜਾਬੀ ਯੂਨੀਵਰਸਿਟੀ ਪਟਿਆਲਾ
ਚੀਨ ਵਿਖੇ ਚੱਲ ਰਹੀਆਂ ‘ਵਿਸ਼ਵ ਯੂਨੀਵਰਸਿਟੀ ਖੇਡਾਂ’ ਵਿੱਚ ਭਾਰਤ ਨੇ ਸ਼ੁੱਕਰਵਾਰ ਨੂੰ ਤੀਰਅੰਦਾਜ਼ੀ ਦੇ ਖੇਤਰ ਵਿੱਚ ਘੱਟੋ-ਘੱਟ ਤਿੰਨ ਈਵੈਂਟਸ ਦੇ ਤਗ਼ਮਿਆਂ ਦੀ ਜਿੱਤ ਯਕੀਨੀ ਬਣਾ ਲਈ ਹੈ। ਪੰਜਾਬੀ ਯੂਨੀਵਰਸਿਟੀ ਦੇ ਚਾਰ ਖਿਡਾਰੀ ਅਵਨੀਤ ਕੌਰ, ਅਮਨ ਸੈਣੀ, ਸੰਗਮਪ੍ਰੀਤ ਸਿੰਘ ਬਿਸਲਾ ਅਤੇ ਤਨਿਸ਼ਾ ਵਰਮਾ ਇਨ੍ਹਾਂ ਵੱਖ-ਵੱਖ ਈਵੈਂਟਸ ਦੀਆਂ ਟੀਮਾਂ ਵਿੱਚ ਸ਼ੁਮਾਰ ਹਨ।
ਪੰਜਾਬੀ ਯੂਨੀਵਰਸਿਟੀ ਤੋਂ ਤੀਰਅੰਦਾਜ਼ੀ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਭਾਰਤੀ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਮੇਜ਼ਬਾਨ ਚੀਨ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਇਸ ਭਾਰਤੀ ਟੀਮ ਨੇ ਚੀਨੀ ਟੀਮ ਨੂੰ 229-224 ਨਾਲ ਹਰਾ ਕੇ ਦੱਖਣੀ ਕੋਰੀਆ ਨਾਲ ਆਪਣਾ ਫਾਈਨਲ ਮੈਚ ਖੇਡਣਾ ਪੱਕਾ ਕਰ ਲਿਆ ਹੈ। ਇਸ ਸੈਮੀਫਾਈਨਲ ਜਿੱਤ ਨਾਲ਼ ਭਾਰਤ ਨੂੰ ਘੱਟੋ-ਘੱਟ ਚਾਂਦੀ ਦਾ ਤਗ਼ਮਾ ਮਿਲਣਾ ਯਕੀਨੀ ਹੋ ਗਿਆ ਹੈ।
ਓਧਰ ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਦੇ ਅਮਨ ਸੈਣੀ, ਸੰਗਮਪ੍ਰੀਤ ਸਿੰਘ ਬਿਸਲਾ ਅਤੇ ਰਿਸ਼ਭ ਯਾਦਵ ਦੀ ਪੁਰਸ਼ ਕੰਪਾਊਂਡ ਟੀਮ,ਜਿਸ ਨੂੰ ਸੈਮੀਫਾਈਨਲ ਵਿੱਚ ਚੀਨ ਹੱਥੋਂ 227-228 ਭਾਵ ਸਿਰਫ਼ ਅੰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ, ਦੀ ਟੀਮ ਹੁਣ ਕਾਂਸੀ ਦੇ ਤਗ਼ਮੇ ਲਈ ਦੱਖਣੀ ਕੋਰੀਆ ਨਾਲ ਭਿੜੇਗੀ।
ਕੰਪਾਊਂਡ ਮਿਕਸ ਟੀਮ ਦੇ ਜੇਤੂ ਅਮਨ ਸੈਣੀ ਅਤੇ ਪ੍ਰਗਤੀ ਫਾਈਨਲ ਵਿੱਚ ਪ੍ਰਵੇਸ਼ ਕਰ ਗਏ ਹਨ ਜੋ ਕੋਰੀਆ ਨਾਲ ਭਿੜਨਗੇ
ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਅਮਨ ਸੈਣੀ ਨੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿੰਗਾਪੁਰ ਦੇ ਜਿਆਂਗ ਯਿੰਗ ਈਰ ਨੂੰ 146-140, ਈਰਾਨ ਦੇ ਅਰਮਿਨ ਪਾਕਜ਼ਾਦ ਨੂੰ 146-140 ਅਤੇ ਹਮਵਤਨ ਰਿਸ਼ਭ ਯਾਦਵ ਨੂੰ 147-146 ਨਾਲ ਹਰਾ ਕੇ ਆਖਰੀ ਚਾਰ ਵਿੱਚ ਪ੍ਰਵੇਸ਼ ਕੀਤਾ। ਉਹ ਬਿਸਲਾ ਨਾਲ ਭਿੜੇਗਾ, ਜਿਸ ਨੇ ਹਾਂਗਕਾਂਗ ਦੇ ਚੁਨ ਕਿਟ ਸੁਈ ਨੂੰ 147-142, ਕੋਰੀਆ ਦੇ ਸੇਂਗਯੁਨ ਪਾਰਕ ਨੂੰ 145-142 ਅਤੇ ਫਰਾਂਸ ਦੇ ਨਾਥਨ ਕੈਡਰੋਨੇਟ ਨੂੰ 148-142 ਨਾਲ ਹਰਾਇਆ।
ਮਹਿਲਾ ਵਿਅਕਤੀਗਤ ਮੁਕਾਬਲਿਆਂ ਵਿੱਚ ਅਵਨੀਤ ਕੌਰ ਨੇ ਆਸਟ੍ਰੀਆ ਦੀ ਈਵਾ-ਮਾਰੀਆ ਸੀਡੇਲ ਨੂੰ 146-138, ਚੈੱਕ ਗਣਰਾਜ ਦੀ ਮਾਰਟਿਨਾ ਜ਼ਿਕਮੁੰਡੋਵਾ ਨੂੰ 143-143 (10-9) ਅਤੇ ਹਮਵਤਨ ਪ੍ਰਗਤੀ ਨੂੰ 145-144 ਨਾਲ ਹਰਾ ਕੇ ਮਹਿਲਾ ਵਿਅਕਤੀਗਤ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਉਹ ਚੋਟੀ ਦਾ ਦਰਜਾ ਪ੍ਰਾਪਤ ਕੋਰੀਆਈ ਸੁਆ ਚੋ ਨਾਲ ਭਿੜੇਗੀ।
ਤੀਰਅੰਦਾਜ਼ੀ ਦੇ ਰਿਕਰਵ ਮੁਕਾਬਲਿਆਂ ਵਿੱਚ ਭਾਰਤੀ ਮਹਿਲਾ ਟੀਮ ਸੰਗੀਤਾ, ਤਨੀਸ਼ਾ ਵਰਮਾ ਅਤੇ ਰੀਤਾ ਸਵਾਈਆਨ ਨੇ ਸੈਮੀਫਾਈਨਲ ‘ਚ ਚੀਨ ਤੋਂ 4-5 (25-29) ਨਾਲ ਹਾਰਨ ਤੋਂ ਪਹਿਲਾਂ ਮਲੇਸ਼ੀਆ ਨੂੰ 5-1 ਅਤੇ ਚੀਨੀ ਤਾਈਪੇ ਨੂੰ 5-4 (24-23) ਨਾਲ ਹਰਾਇਆ ਸੀ। ਇਹ ਟੀਮ ਕਾਂਸੀ ਦੇ ਤਗ਼ਮੇ ਲਈ ਫਰਾਂਸ ਨਾਲ ਭਿੜੇਗੀ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਦੋ ਪੈਰਾ ਤੀਰਅੰਦਾਜ਼ਾਂ ਹਰਵਿੰਦਰ ਸਿੰਘ ਅਤੇ ਪੂਜਾ ਨੇ ਪੈਰਿਸ ਓਲਿੰਪਿਕ ਲਈ ਕੁਆਲੀਫ਼ਾਈ ਕੀਤਾ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਸਮੁੱਚੇ ਖਿਡਾਰੀਆਂ, ਉਨ੍ਹਾਂ ਦੇ ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਅਤੇ ਅਗਲੇਰੇ ਗੇੜ ਵਿੱਚ ਜਿੱਤ ਪ੍ਰਾਪਤ ਕਰਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ, ਜੋ ਖ਼ੁਦ ਚੀਨ ਵਿਚ ਇਨ੍ਹਾਂ ਖੇਡਾਂ ਮੌਕੇ ਹਾਜ਼ਰ ਹਨ, ਨੇ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟਾਈਆਂ।

Advertisement
Advertisement
Advertisement
Advertisement
Scroll to Top