Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ

ਸੰਗਰੂਰ, 1 ਅਪ੍ਰੈਲ : ਰੱਬੀ ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਵੱਖੋ ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਉੱਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ ।

ਖਰੀਦ ਪ੍ਰਬੰਧਾਂ ਦੀ ਸਮੁੱਚੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਕਰਨਗੇ ਅਤੇ ਸਬੰਧਤ ਐਸ.ਡੀ.ਐੱਮ. ਆਪਣੇ ਅਧਿਕਾਰ ਖੇਤਰ ਵਿਚ ਖਰੀਦ ਪ੍ਰਬੰਧਾਂ ਦੇ ਇੰਚਾਰਜ ਹੋਣਗੇ

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਖਰੀਦ ਪ੍ਰਬੰਧਾਂ ਦੀ ਸਮੁੱਚੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਕਰਨਗੇ ਅਤੇ ਸਬੰਧਤ ਐਸ. ਡੀ. ਐੱਮ. ਆਪਣੇ ਅਧਿਕਾਰ ਖੇਤਰ ਵਿਚ ਖਰੀਦ ਪ੍ਰਬੰਧਾਂ ਦੇ ਇੰਚਾਰਜ ਹੋਣਗੇ । ਉਨ੍ਹਾਂ ਕਿਹਾ ਕਿ ਸੈਕਟਰ ਅਫਸਰਾਂ ਵਲੋਂ ਡਿਊਟੀ ਵਿਚ ਕਿਸੇ ਵੀ ਕਿਸਮ ਦੀ ਕੀਤੀ ਗਈ ਲਾਪਰਵਾਹੀ ਦੀ ਸੂਰਤ ਵਿਚ ਉਸ ਵਿਰੁਧ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਸੈਕਟਰ ਅਫਸਰ ਅਗੇਤੀ ਪ੍ਰਵਾਨਗੀ ਤੋਂ ਬਿਨਾ ਆਪਣਾ ਸਟੇਸ਼ਨ ਨਹੀਂ ਛੱਡੇਗਾ ਅਤੇ ਹਰੇਕ ਸੈਕਟਰ ਅਫਸਰ ਡਿਊਟੀ ਦੌਰਾਨ ਆਪਣਾ ਮੋਬਾਈਲ ਫੋਨ ਖੁੱਲ੍ਹਾ ਰੱਖੇਗਾ ।

ਖਰੀਦ ਪ੍ਰਬੰਧਾਂ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲਾ ਪੱਧਰ ਉਤੇ ਅਤੇ ਉੱਪ ਮੰਡਲ ਮੈਜਿਸਟਰੇਟ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਪ੍ਰਬੰਧਾਂ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲਾ ਪੱਧਰ ਉਤੇ ਅਤੇ ਉੱਪ ਮੰਡਲ ਮੈਜਿਸਟਰੇਟ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜਿੱਥੇ ਕਿ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ (ਸੰਪਰਕ ਨੰ: 98888-67455, 01672-234362), ਚਰਨਜੋਤ ਸਿੰਘ ਵਾਲੀਆ ਉੱਪ ਮੰਡਲ ਮੈਜਿਸਟਰੇਟ, ਸੰਗਰੂਰ (ਸੰਪਰਕ ਨੰ: 97790-22255, 01672-234260), ਰਾਜੇਸ਼ ਕੁਮਾਰ ਉੱਪ ਮੰਡਲ ਮੈਜਿਸਟਰੇਟ, ਮੂਨਕ ਵਾਧੂ ਚਾਰਜ (ਸੰਪਰਕ ਨੰ: 98764-70300, 98765-70300, 01676-276654), ਪ੍ਰਮੋਦ ਸਿੰਗਲਾ ਉਪ ਮੰਡਲ ਮੈਜਿਸਟਰੇਟ ਲਹਿਰਾ (ਵਾਧੂ ਚਾਰਜ) ( ਸੰਪਰਕ ਨੰਬਰ 95014-42300, 01676-272125 ), ਪ੍ਰਮੋਦ ਸਿੰਗਲਾ ਉੱਪ ਮੰਡਲ ਮੈਜਿਸਟਰੇਟ, ਸੁਨਾਮ ਊਧਮ ਸਿੰਘ ਵਾਲਾ (ਸੰਪਰਕ ਨੰ: 95014-42300, 01672-220070), ਵਿਕਾਸ ਹੀਰਾ ਉੱਪ ਮੰਡਲ ਮੈਜਿਸਟਰੇਟ, ਧੂਰੀ ਨਾਲ (ਸੰਪਰਕ ਨੰ: 99885-65609, 01675-220561), ਮਨਜੀਤ ਕੌਰ , ਉੱਪ ਮੰਡਲ ਮੈਜਿਸਟਰੇਟ, ਭਵਾਨੀਗੜ੍ਹ (ਸੰਪਰਕ ਨੰ: 98559-20320), ਰਾਜੇਸ਼ ਕੁਮਾਰ ਉੱਪ ਮੰਡਲ ਮੈਜਿਸਟਰੇਟ, ਦਿੜ੍ਹਬਾ (ਸੰਪਰਕ ਨੰ: 98764-70300, 98765-70300, 01675-220561) ਅਤੇ ਗੁਰਪ੍ਰੀਤ ਸਿੰਘ ਕੰਗ , ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ (ਸੰਪਰਕ ਨੰ: 97813-30180, 01672-234051) ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top