Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

10 ਅਪ੍ਰੈਲ ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ ਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ

10 ਅਪ੍ਰੈਲ ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ ਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ

ਸੰਗਰੂਰ, 1 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 10 ਅਪ੍ਰੈਲ ਦਿਨ ਵੀਰਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ

ਹੁਕਮਾਂ ‘ਚ ਕਿਹਾ ਗਿਆ ਹੈ ਕਿ ਜੈਨ ਧਰਮ ਦੇ 24ਵੇਂ ਤ੍ਰੀਥੈਂਕਰ ਭਗਵਾਨ ਮਹਾਂਵੀਰ ਸਵਾਮੀ ਜੀ ਦਾ ਜਨਮ ਦਿਹਾੜਾ ਮਿਤੀ 10/04/2025 ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ । ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਭਗਵਾਨ ਮਹਾਂਵੀਰ ਜੈਯੰਤੀ ਵਾਲੇ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਅਸ਼ੁੱਭ ਹੈ । ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜ਼ਾਇਜ਼ ਫਾਇਦਾ ਵੀ ਉਠਾਇਆ ਜਾ ਸਕਦਾ ਹੈ । ਇਸ ਲਈ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ।

Advertisement
Advertisement
Advertisement
Advertisement
Scroll to Top