Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦੀ ਨਾਨ-ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਰਿਹਾ ਸੌ ਪ੍ਰਤੀਸ਼ਤ

ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦੀ ਨਾਨ-ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਰਿਹਾ ਸੌ ਪ੍ਰਤੀਸ਼ਤ

ਪਟਿਆਲਾ : ਸ਼੍ਰੀ ਸਨਾਤਨ ਧਰਮ ਸਭਾ ਪਟਿਆਲਾ ਦੁਆਰਾ ਚਲਾਏ ਜਾ ਰਹੇ ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦੀ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ (ਨਾਨ-ਬੋਰਡ) ਜਮਾਤਾਂ ਦਾ ਸਲਾਨਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ । ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ, ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁਪਤਾ, ਜਨਰਲ ਸਕੱਤਰ ਅਨਿਲ ਗੁਪਤਾ, ਸਕੂਲ ਦੇ ਮੈਨੇਜਰ ਐਮ. ਐਮ. ਸਿਆਲ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਿਪੁਦਮਨ ਸਿੰਘ ਨੇ ਕਿਹਾ ਕਿ, ਇੱਕ ਸੌ ਇੱਕ ਸਾਲ ਪੁਰਾਣੇ ਅਤੇ ਇਤਿਹਾਸਿਕ ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਨੇ ਆਪਣੇ ਸ਼ਾਨਦਾਰ ਇਤਿਹਾਸ ਨੂੰ ਦੁਹਰਾਉਂਦਿਆਂ ਹੋਇਆਂ ਇਸ ਵਾਰ ਵੀ ਸੌ ਪ੍ਰਤੀਸ਼ਤ ਨਤੀਜਾ ਐਲਾਨਿਆ ਹੈ, ਜੋ ਕਿ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ।

ਪ੍ਰੋਗਰਾਮ ਵਿੱਚ ਪਹਿਲੇ ਅਤੇ ਦੂਜੇ ਸਥਾਨਾਂ ਨੂੰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ 

ਸਮੂਹ ਪਦ ਅਧਿਕਾਰੀਆਂ ਨੇ ਇਸ ਸ਼ਾਨਦਾਰ ਨਤੀਜੇ ਲਈ, ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਵੱਲੋਂ ਰਲਮਿਲ ਕੇ ਇੱਕ ਟੀਮ ਦੀ ਤਰ੍ਹਾਂ ਕੰਮ ਕਰਨ ਨੂੰ ਮੁੱਖ ਆਧਾਰ ਦੱਸਦਿਆਂ ਸਭਨਾਂ ਨੂੰ ਵਧਾਈ ਦਿੱਤੀ । ਪ੍ਰੋਗਰਾਮ ਵਿੱਚ ਪਹਿਲੇ ਅਤੇ ਦੂਜੇ ਸਥਾਨਾਂ ਨੂੰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।

Advertisement
Advertisement
Advertisement
Advertisement
Scroll to Top