Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ

ਧੂਰੀ/ ਸੰਗਰੂਰ , 1 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਨਿਵਾਸੀਆਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਅੱਜ ਪਿੰਡ ਮੂਲੋਵਾਲ ਤੋਂ ਸਲੇਮਪੁਰ ਤੱਕ ਨਵੀਂ ਬਣਨ ਵਾਲੀ ਸੜਕ ਉੱਤੇ ਪ੍ਰੀਮਿਕਸ ਪਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕੀਤਾ ।

2.19 ਕਰੋੜ ਦੀ ਲਾਗਤ ਨਾਲ ਬਣੇਗੀ ਮੂਲੋਵਾਲ ਤੋਂ ਸਲੇਮਪੁਰ ਤੱਕ 18 ਫੁੱਟ ਚੌੜੀ ਸੜਕ : ਚੇਅਰਮੈਨ ਦਲਵੀਰ ਸਿੰਘ ਢਿੱਲੋ

ਉਹਨਾਂ ਦੱਸਿਆ ਕਿ 3.70 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ਉੱਤੇ 2.19 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੜਕ ਬਣਾਉਣ ਵਾਸਤੇ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਦਾ ਧਿਆਨ ਰੱਖਣ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਧੂਰੀ ਦੇ ਨਿਵਾਸੀਆਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ : ਦਲਵੀਰ ਸਿੰਘ ਢਿੱਲੋਂ

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਪਿੰਡ ਮੂਲੋਵਾਲ ਵਿਖੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਸਥਿਤ ਹੈ ਜਿੱਥੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਇਹਨਾਂ ਪਿੰਡਾਂ ਦੇ ਨਿਵਾਸੀਆਂ ਦੀ ਇਹ ਵੱਡੀ ਮੰਗ ਸੀ ਕਿ ਇੱਥੇ ਪੱਕੀ ਸੜਕ ਬਣਵਾਈ ਜਾਵੇ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਤਰਜੀਹ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ।

ਮੂਲੋਵਾਲ ਤੋਂ ਸਲੇਮਪੁਰ ਤੱਕ ਨਵੀਂ ਬਣ ਰਹੀ ਸੜਕ ਉੱਤੇ ਪ੍ਰੀਮਿਕਸ ਪਵਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਇਹਨਾਂ ਪਿੰਡਾਂ ਨੂੰ ਲੱਗਦਾ ਇਹ ਰਾਹ ਸ਼ੁਰੂ ਤੋਂ ਹੀ ਕੱਚਾ ਹੈ ਅਤੇ ਮੀਂਹ ਦੇ ਦਿਨਾਂ ਦੌਰਾਨ ਇਥੋਂ ਲੰਘਣ ਵਾਲਿਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਹਨਾਂ ਦੱਸਿਆ ਕਿ ਇਸ ਨਵੀਂ ਸੜਕ ਨੂੰ 18 ਫੁੱਟ ਚੌੜਾ ਬਣਵਾਇਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਅਤੇ ਵਾਹਨ ਚਾਲਕਾਂ ਨੂੰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਹਨਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ । ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਜੇ.ਈ ਪੰਕਜ ਮਹਿਰਾ ਅਤੇ ਦੋਵੇਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ ਪੰਚ ਤੇ ਹੋਰ ਮੋਹਤਬਰ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top