Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਗਿਆਰਵਾਂ ਪੁਸਤਕ ਮੇਲਾ' ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ 'ਗਿਆਰਵਾਂ ਪੁਸਤਕ ਮੇਲਾ' ਸ਼ੁਰੂ

ਪਟਿਆਲਾ, 1 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਵਿਖੇ ‘ਗਿਆਰਵਾਂ ਪੁਸਤਕ ਮੇਲਾ’ ਅੱਜ ਸ਼ੁਰੂ ਹੋ ਗਿਆ ਹੈ । ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਵੱਲੋਂ ਲਗਾਏ ਜਾ ਰਹੇ ਇਸ ਮੇਲੇ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਵੱਲੋਂ ਕੀਤਾ ਗਿਆ । ਪਬਲੀਕੇਸ਼ਨ ਬਿਊਰੋ ਦੀ ਸਟਾਲ ਉੱਤੇ ਰਿਬਨ ਕੱਟ ਕੇ ਉਦਘਾਟਨ ਦੀ ਰਸਮ ਕੀਤੀ ਗਈ ।
ਪੰਜਾਬੀ ਯੂਨੀਵਰਸਿਟੀ ਦੇ ਪੁਸਤਕ ਮੇਲੇ ਨੇ ਬਣਾਈ ਹੈ ਪਿਛਲੇ ਦਸ ਸਾਲਾਂ ਵਿੱਚ ਆਪਣੀ ਇੱਕ ਵਿਸ਼ੇਸ਼ ਪਛਾਣ
ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਪੁਸਤਕ ਮੇਲੇ ਨੇ ਪਿਛਲੇ ਦਸ ਸਾਲਾਂ ਵਿੱਚ ਆਪਣੀ ਇੱਕ ਵਿਸ਼ੇਸ਼ ਪਛਾਣ ਬਣਾਈ ਹੈ । ਉਨ੍ਹਾਂ ਕਿਹਾ ਕਿ ਵੱਖ-ਵੱਖ ਇਲਾਕਿਆਂ ਦੇ ਪਾਠਕ ਇਸ ਮੇਲੇ ਦੀ ਬਹੁਤ ਤੀਬਰਤਾ ਨਾਲ਼ ਪੂਰਾ ਸਾਲ ਉਡੀਕ ਕਰਦੇ ਹਨ ਅਤੇ ਇਸ ਮੇਲੇ ਵਿੱਚੋਂ ਪੁਸਤਕਾਂ ਖਰੀਦਣ ਲਈ ਪਹੁੰਚਦੇ ਹਨ ।
ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਪੁਸਤਕ ਮੇਲੇ ਦਾ ਆਪਣਾ ਇੱਕ ਵੱਖਰਾ ਅਤੇ ਵੱਕਾਰੀ ਮਹੱਤਵ ਹੈ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਪਿਛਲੇ ਦਸ ਸਾਲਾਂ ਤੋਂ ਇਸ ਮੇਲੇ ਦੀ ਲਗਾਤਾਰਤਾ ਨੂੰ ਬਣਾ ਕੇ ਰੱਖਿਆ ਗਿਆ ਹੈ ਤਾਂ ਕਿ ਪਾਠਕ ਇਸ ਤੋਂ ਲਾਭ ਲੈ ਸਕਣ । ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਵਿਸ਼ਿਆਂ, ਭਾਸ਼ਾਵਾਂ, ਖੇਤਰਾਂ ਆਦਿ ਨਾਲ਼ ਸਬੰਧਤ ਦੁਨੀਆਂ ਭਰ ਦੀਆਂ ਚੰਗੀਆਂ ਪੁਸਤਕਾਂ ਉੱਪਲਬਧ ਹੁੰਦੀਆਂ ਹਨ ।
90 ਵੱਖ-ਵੱਖ ਸਟਾਲ ਉੱਤੇ ਵੱਖ-ਵੱਖ ਵੰਨਗੀਆਂ ਦੀਆਂ ਪੁਸਤਕਾਂ ਹਨ ਉਪਲਬਧ
ਉਦਘਾਟਨੀ ਰਸਮ ਮੌਕੇ ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ । ਪਬਲੀਕੇਸ਼ਨ ਬਿਊਰੋ ਦੇ ਇੰਚਾਰਜ ਪੱਪੂ ਸਿੰਘ, ਸਹਾਇਕ ਰਜਿਸਟਰਾਰ ਨੇ ਦੱਸਿਆ ਕਿ ਪੰਜ ਦਿਨ ਚੱਲਣ ਵਾਲ਼ੇ ਇਸ ਪੁਸਤਕ ਮੇਲੇ ਵਿੱਚ ਇਸ ਵਾਰ ਪੁਸਤਕਾਂ ਦੀ ਵਿੱਕਰੀ ਨਾਲ਼ ਸਬੰਧਤ 90 ਸਟਾਲ ਹਨ । ਇਸ ਤੋਂ ਇਲਾਵਾ 10 ਸਟਾਲ ਖਾਣ-ਪੀਣ ਦੇ ਸਮਾਨ ਨਾਲ਼ ਸਬੰਧਤ ਅਤੇ 15 ਸਟਾਲ ਵੱਖ-ਵੱਖ ਕਲਾਤਮਿਕ ਮਹੱਤਵ ਵਾਲ਼ੇ ਸਮਾਨ ਦੀ ਵਿੱਕਰੀ ਨਾਲ਼ ਸਬੰਧਤ ਹਨ ।
Advertisement
Advertisement
Advertisement
Advertisement
Scroll to Top