ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ੈੱਡ ਸੁਰੱਖਿਆ ਵਾਪਿਸ ਲੈ ਕਿ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਕੀਤਾ : ਰਾਜੂ ਖੰਨਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 02 April, 2025, 12:22 PM

ਪਟਿਆਲਾ : ਸਰਕਾਰ ਵੱਲੋਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸੁਰੱਖਿਆ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ ਤੇ ਇਹ ਸੁਰੱਖਿਆ ਵਾਪਿਸੀ ਭਗਵੰਤ ਮਾਨ ਦੀ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਵੀ ਕਰਦੀ ਹੈ । ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਇੱਕ ਸਮਾਗਮ ਦੌਰਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਵੱਲੋਂ ਜਾਣ ਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ ।

ਮਜੀਠੀਆ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਆਗੂ ਨੂੰ ਕੋਈ ਨੁਕਸਾਨ ਪਹੁੰਚਾਇਆ ਜਾਂਦਾ ਹੈ ਤਾਂ ਸਰਕਾਰ ਤੇ ਡੀ. ਜੀ. ਪੀ. ਪੰਜਾਬ ਹੋਣਗੇ ਜ਼ਿੰਮੇਵਾਰ

ਰਾਜੂ ਖੰਨਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਇਸ ਦੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ ।