Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਪਟਿਆਲਾ, 2 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ  3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 22 ਤੋਂ 28 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ । ਇਸੇ ਤਰ੍ਹਾਂ 4 ਅਪ੍ਰੈਲ ਨੂੰ ਕਵਾਡਰੈਂਟ ਟੈਲੀਵੈਂਚਰਜ਼ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲੱਗੇਗਾ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 20 ਤੋਂ 35 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ ।
ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 3 ਤੇ 4 ਅਪ੍ਰੈਲ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top