Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:40 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਲੈਂਦਾ ਕਾਬੂ

ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ. ਐਸ. ਪੀ. ਸੀ. ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਪੀ. ਐਸ. ਪੀ. ਸੀ. ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਕੀਤਾ ਗਿਆ ਹੈ  ਗ੍ਰਿਫ਼ਤਾਰ 
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ. ਐਸ. ਪੀ. ਸੀ. ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ।

ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਕਰ ਲਈ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ 
ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top