Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਸਦਕਾ ਸਕੂਲੀ ਸਿੱਖਿਆ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ : ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਸਦਕਾ ਸਕੂਲੀ ਸਿੱਖਿਆ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ : ਬਰਿੰਦਰ ਕੁਮਾਰ ਗੋਇਲ

ਲਹਿਰਾ/ਸੰਗਰੂਰ, 2 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਤਬਦੀਲੀਆਂ ਦੀ ਜਿਊਂਦੀ ਜਾਗਦੀ ਮਿਸਾਲ ਪੰਜਾਬ ਦੇ ਸਰਕਾਰੀ ਸਕੂਲ ਹਨ ਜਿਥੇ ਪੜ੍ਹਦੇ ਵਿਦਿਆਰਥੀ ਨਾ ਕੇਵਲ ਅਕਾਦਮਿਕ ਪੱਧਰ *ਤੇ ਬਲਕਿ ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਦਰਜ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੀਤਾ ।

ਕਰੀਬ 20 ਲੱਖ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ‘ਚ ਬੁਨਿਆਦੀ ਢਾਂਚਾ ਹੋਇਆ ਮਜ਼ਬੂਤ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ ਜਿਸ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ । ਇਸ ਤੋਂ ਪਹਿਲਾਂ ਸ਼੍ਰੀ ਬਰਿੰਦਰ ਗੋਇਲ ਨੇ ਸਰਕਾਰੀ ਸਕੂਲ ਲਹਿਲ ਖੁਰਦ ਵਿਖੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ।

ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਸਦਕਾ ਸਕੂਲੀ ਸਿੱਖਿਆ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ : ਬਰਿੰਦਰ ਕੁਮਾਰ ਗੋਇਲ

ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਆਯੋਜਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਸਦਕਾ ਸਕੂਲੀ ਸਿੱਖਿਆ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਜਿਥੇ ਲਗਾਤਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਂਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਹੋਰ ਵੀ ਉੱਚ ਪੱਧਰੀ ਸਿਖਲਾਈ ਦੇਣ ਲਈ ਸਿੰਘਾਪੁਰ, ਫਿਨਲੈਂਡ ਸਮੇਤ ਹੋਰ ਦੇਸ਼ਾਂ ਅਤੇ ਆਈ. ਆਈ. ਐਮ. ਗੁਜਰਾਤ ਵਿੱਚ ਵਿਦਿਅਕ ਦੌਰੇ ਕਰਵਾਏ ਜਾ ਰਹੇ ਹਨ ਤਾਂ ਕਿ ਉਹ ਪਰਤ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕਾਰਜਸ਼ੀਲ ਹੋ ਸਕਣ।ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਉਥੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲੱਗ ਪਏ ਹਨ ਅਤੇ ਸਲਾਨਾ ਪਾਸ ਪ੍ਰਤੀਸ਼ਤਤਾ ਵਿੱਚ ਪਿਛਲੇ ਸਾਲਾਂ ਨਾਲੋਂ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ ।

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਸੁਰੱਖਿਆ ਗਾਰਡ, ਕੈਂਪਸ ਮੈਨੇਜਰ, ਸਫਾਈ ਸੇਵਕ ਕੀਤੇ ਤਾਇਨਾਤ

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਸਕੂਲ ਵਿੱਚ ਸਫਾਈ ਕਰਮਚਾਰੀ, ਸੁਰੱਖਿਆ ਗਾਰਡ, ਕੈਂਪਸ ਮੈਨੇਜਰ ਤਾਇਨਾਤ ਕੀਤੇ ਗਏ ਹਨ ਅਤੇ ਸਕੂਲੀ ਵਿਦਿਆਰਥੀਆਂ ਨੂੰ ਹਰ ਵਿਦਿਅਕ ਸੈਸ਼ਨ ਵਿੱਚ ਸਮੇਂ ਸਿਰ ਵਰਦੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਲੋੜ ਮੁਤਾਬਕ ਫਰਨੀਚਰ, ਕਮਰਿਆਂ ਦੀ ਉਸਾਰੀ ਤੇ ਨਵੀਨੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਹਰ ਸਕੂਲ ਵਿੱਚ ਵਾਈ ਫਾਈ ਸੁਵਿਧਾ ਉਪਲਬਧ ਕਰਵਾਈ ਗਈ ਹੈ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਜਿਹੀਆਂ ਅਤਿ ਆਧੁਨਿਕ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ।

ਪਿੰਡ ਹਮੀਰਗੜ੍ਹ ਵਿਖੇ ਸਵੈ ਸਹਾਇਤਾ ਸਮੂਹਾਂ ਤੇ ਅਧਾਰਿਤ ਮਹਿਲਾਵਾਂ ਵੱਲੋਂ ਸਕੂਲੀ ਵਰਦੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ

ਉਨ੍ਹਾਂ ਦੱਸਿਆ ਕਿ ਲਹਿਰਾ ਹਲਕੇ ਦੇ ਪਿੰਡ ਹਮੀਰਗੜ੍ਹ ਵਿਖੇ ਸਵੈ-ਸਹਾਇਤਾ ਸਮੂਹਾਂ ਤੇ ਅਧਾਰਿਤ ਮਹਿਲਾਵਾਂ ਵੱਲੋਂ ਸਕੂਲੀ ਵਰਦੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਜਿਥੇ ਮਹਿਲਾ ਸ਼ਸ਼ਕਤੀਕਰਨ ਨੂੰ ਮਜਬੂਤ ਕੀਤਾ ਗਿਆ ਹੈ ਉਥੇ ਹੀ ਵਰਦੀਆਂ ਬਣਵਾਉਣ ਵਿੱਚ ਵੀ ਕੋਈ ਦਿੱਕਤ ਨਹੀਂ ਰਹੀ । ਇਸ ਮੌਕੇ ਉਪ- ਜਿ਼ਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਤੋਂ ਇਲਾਵਾ ਗੌਰਵ ਗੋਇਲ, ਪੀ.ਏ ਰਾਕੇਸ਼ ਕੁਮਾਰ ਗੁਪਤਾ, ਸਰਪੰਚ ਜੀਵਨ ਸਿੰਘ ਲਹਿਲ ਖੁਰਦ, ਮਨਜਿੰਦਰ ਸਿੰਘ, ਜਸਪਾਲ ਸਿੰਘ ਸਰਪੰਚ ਲਹਿਲ ਕਲਾਂ, ਗੁਰਮੀਤ ਸਿੰਘ, ਚਰਨਜੀਤ ਸ਼ਰਮਾ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top