Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:58 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਪਟਿਆਲਾ, ਨਾਭਾ, ਭਾਦਸੋਂ, 13 ਅਪ੍ਰੈਲ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅੱਜ ਖ਼ਾਲਸਾ ਸਿਰਜਣਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਸਤਕ ਹੋਏ। ਉਨ੍ਹਾਂ ਨੇ ਇਸ ਪਵਿੱਤਰ ਦਿਹਾੜੇ ਮੌਕੇ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ ਅਤੇ ਸਮੂਹ ਪੰਜਾਬੀਆਂ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਵਾਤਾਵਰਣ ਦੀ ਸੰਭਾਲ ਲਈ ਵੀ ਅੱਗੇ ਆਉਣ ਲਈ ਆਖਿਆ ।

ਸਿਹਤ ਮੰਤਰੀ ਹੋਏ ਪਹਿਲਾਂ ਨਾਭਾ ਨੇੜਲੇ ਪਿੰਡ ਰੋਹਟਾ ਸਾਹਿਬ ਵਿਖੇ 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਨਤਮਸਤਕ

ਸਿਹਤ ਮੰਤਰੀ ਪਹਿਲਾਂ ਨਾਭਾ ਨੇੜਲੇ ਪਿੰਡ ਰੋਹਟਾ ਸਾਹਿਬ ਵਿਖੇ 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇੱਥੇ ਘੱਗਰ ਬ੍ਰਾਂਚ ਨਹਿਰ ‘ਤੇ ਪਟਿਆਲਾ-ਨਾਭਾ ਰੋਡ ਤੋਂ ਨਾਭਾ ਗੋਬਿੰਦਗੜ੍ਹ ਰੋੜ ਵਾਇਆ ਰੋਹਟਾ ਸਾਹਿਬ ਆਰ.ਡੀ. 2.80 ਕਿਲੋਮੀਟਰ ‘ਤੇ 174.25 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਨਵੇਂ ਪੁੱਲ ਦਾ ਉਦਘਾਟਨ ਵੀ ਕੀਤਾ । ਉਨ੍ਹਾਂ ਦੱਸਿਆ ਕਿ ਇਸ ਨਵੇਂ ਪੁੱਲ ਦਾ ਇੱਥੇ ਇਲਾਕੇ ਦੇ ਵਸਨੀਕਾਂ ਤੇ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਸਮੇਤ ਹੋਰ ਰਾਹਗੀਰਾਂ ਨੂੰ ਲਾਭ ਹੋਵੇਗਾ । ਇਸ ਉਪਰੰਤ ਉਨ੍ਹਾਂ ਨੇ ਫ਼ਕੀਰੋਂ ਕੇ ਬਖ਼ਸ਼ਿਸ਼ ਏ ਤਖ਼ਤ ਪ੍ਰਾਚੀਨ ਗੁਰਦੁਆਰਾ ਤਪ ਅਸਥਾਨ ਸੰਤ ਬਾਵਾ ਪੂਰਨ ਦਾਸ ਜੀ ਰੋੜੇਵਾਲ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਪਿੰਡ ਕਿਸ਼ਨਗੜ੍ਹ ਦੇ ਗੁਰਦੁਆਰਾ ਸਾਹਿਬ ਸਮੇਤ ਪਟਿਆਲਾ ਦੀ ਇੰਦਰਾ ਕਲੋਨੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਵਿਸਾਖੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ।

ਇਸ ਦਿਹਾੜੇ ਦਾ ਧਾਰਮਿਕ, ਸਮਾਜਿਕ ਤੇ ਇਤਿਹਾਸਕ ਤੌਰ ‘ਤੇ ਬਹੁਤ ਮਹੱਤਵ ਹੈ
ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਸਮੇਤ ਦੇਸ਼-ਵਿਦੇਸ਼ ‘ਚ ਵੱਸਦੇ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਹਾੜੇ ਦਾ ਧਾਰਮਿਕ, ਸਮਾਜਿਕ ਤੇ ਇਤਿਹਾਸਕ ਤੌਰ ‘ਤੇ ਬਹੁਤ ਮਹੱਤਵ ਹੈ, ਕਿਉਂਕਿ ਇਸ ਦਿਨ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕਰਕੇ ਨਸ਼ਿਆਂ ਦੀ ਜੜ੍ਹ ਪੁੱਟਣ ਦਾ ਕੰਮ ਕੀਤਾ ਹੈ, ਇਸ ਲਈ ਹਰ ਪੰਜਾਬੀ ਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਪਿੰਡਾਂ ਸਮੇਤ ਨੇੜੇ-ਤੇੜੇ ਖਾਲੀ ਪਈਆਂ ਥਾਵਾਂ ਵਿਖੇ ਵੱਧ ਤੋਂ ਵੱਧ ਫ਼ਲਦਾਰ ਤੇ ਛਾਂਦਾਰ ਰੁੱਖ ਵੀ ਲਗਾਉਣੇ ਚਾਹੀਦੇ ਹਨ ।

ਖ਼ਾਲਸਾ ਪੰਥ ਨੇ ਹਮੇਸ਼ਾ ਜ਼ਬਰ-ਜੁਲਮ ਦਾ ਟਾਕਰਾ ਕੀਤਾ ਅਤੇ ਗਰੀਬ ਤੇ ਲਤਾੜੇ ਲੋਕਾਂ ਦੀ ਰੱਖਿਆ ਕੀਤੀ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਖ਼ਾਲਸਾ ਪੰਥ ਨੇ ਹਮੇਸ਼ਾ ਜ਼ਬਰ-ਜੁਲਮ ਦਾ ਟਾਕਰਾ ਕੀਤਾ ਅਤੇ ਗਰੀਬ ਤੇ ਲਤਾੜੇ ਲੋਕਾਂ ਦੀ ਰੱਖਿਆ ਕੀਤੀ । ਉਨ੍ਹਾਂ ਕਿਹਾ ਕਿ ਵਿਸਾਖੀ ਫ਼ਸਲਾਂ ਪੱਕਣ ਦੀ ਖੁਸ਼ੀ ‘ਚ ਮਨਾਇਆ ਜਾਣ ਵਾਲਾ ਤਿਉਹਾਰ ਹੈ, ਜਿਸ ਨਾਲ ਸਾਡੇ ਕਿਰਤੀਆਂ, ਕਿਸਾਨਾਂ ਤੇ ਆਰਥਿਕਤਾ ਨੂੰ ਹੁਲਾਰਾ ਮਿਲਦਾ ਹੈ ।  ਇਸ ਦੌਰਾਨ ਗੁਰਦੁਆਰਾ ਰੋੜੇਵਾਲ ਸਾਹਿਬ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਗੁਰਚਰਨ ਸਿੰਘ ਦੀ ਅਗਵਾਈ ਹੇਠ ਸਿਹਤ ਮੰਤਰੀ ਦਾ ਸਨਮਾਨ ਕੀਤਾ ਗਿਆ । ਸਮਾਗਮ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ, ਜਸਬੀਰ ਸਿੰਘ ਗਾਂਧੀ, ਐਡਵੋਕੇਟ ਰਾਹੁਲ ਸੈਣੀ, ਹਰੀ ਚੰਦ ਬਾਂਸਲ, ਐਡਵੋਕੇਟ ਸਤਬੀਰ ਸਿੰਘ ਖਟੜਾ ਵੀ ਮੌਜੂਦ ਸਨ। ਜਦੋਂਕਿ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਹਜੂਰੀ ਰਾਗੀ ਭਾਈ ਜਗਜੀਤ ਸਿੰਘ ਸੰਗਤਪੁਰਾ, ਕਥਾਵਾਚਕ ਬਲਵਿੰਦਰ ਸਿੰਘ ਨਾਭਾ, ਹੈਡਗ੍ਰੰਥੀ ਭਾਈ ਸੁਖਪਾਲ ਸਿੰਘ, ਮੈਨੇਜਰ ਅਮਰੀਕ ਸਿੰਘ, ਪ੍ਰਧਾਨ ਰਣਜੀਤ ਸਿੰਘ, ਤੇਜਿੰਦਰ ਸਿੰਘ ਤੇਜੀ, ਪ੍ਰੀਤਮ ਸਿੰਘ ਮਾਨ ਰੋਹਟੀ ਬਸਤਾ, ਗੁਰਦੀਪ ਸਿੰਘ ਮਾਨ, ਰਘਬੀਰ ਸਿੰਘ ਰੋਹਟੀ ਮੌੜਾਂ, ਦਰਸ਼ਨ ਸਿੰਘ, ਪੰਚ ਸਰਬਜੀਤ ਸਿੰਘ, ਸਰਪੰਚ ਲਖਵਿੰਦਰ ਸਿੰਘ ਲੱਖੀ, ਜੋਰਾ ਸਿੰਘ ਰੋਹਟੀ ਮੌੜਾਂ, ਗੁਰਦਿੱਤ ਸਿੰਘ ਰੋਹਟਾ ਸਮੇਤ ਵੱਡੀ ਗਿਣਤੀ ਸੰਗਤ ਤੇ ਹੋਰ ਪਤਵੰਤੇ ਮੌਜੂਦ ਸਨ ।

Advertisement
Advertisement
Advertisement
Advertisement
Scroll to Top