Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:07 pm

+91 90915 01313 , +91 90916 01313

punjabbanni@gmail.com
punjabbani@yahoo.com

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਪਟਿਆਲਾ, 14 ਅਪ੍ਰੈਲ : ਸਕਾਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਵਿਖੇ ਨੂੰ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਇੱਕ ਸਮਾਗਮ ਕਰਵਾਇਆ ਗਿਆ। ਵਿਸਾਖੀ ਮੁੱਖ ਤੌਰ ‘ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਕਣਕ ਦੀ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ ‘ਤੇ ਮਹੱਤਵਪੂਰਨ ਹੈ। ਇਸ ਦਿਨ ਪਰਮਾਤਮਾ ਅੱਗੇ ਭਰਪੂਰ ਫ਼ਸਲ ਦੇਣ ਲਈ ਅਰਦਾਸ ਕੀਤੀ ਜਾਂਦੀ ਹੈ ।

ਪੜ੍ਹਾਈ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਆਪਣੀ ਸੱਭਿਅਤਾ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਦੇਣਾ ਬਹੁਤ ਹੈ ਜ਼ਰੂਰੀ

ਇਸ ਮੌਕੇ ਅਧਿਆਪਕਾਂ ਨੇ ਆਖਿਆ ਕਿ ਪੜ੍ਹਾਈ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਆਪਣੀ ਸੱਭਿਅਤਾ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ । ਇਸੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ।  ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਸਮਾਗਮ ਲਈ ਸਕੂਲ ਨੂੰ ਵਧੀਆ ਢੰਗ ਨਾਲ ਸਜਾਇਆ ਗਿਆ । ਸਮੂਹਿਕ ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ । ਗਿਆਰਵੀਂ ਜਮਾਤ ਦੀ ਵਿਦਿਆਰਥੀਆਂ ਰੂਬਲਪ੍ਰੀਤ ਕੌਰ ਨੇ ਇੱਕ ਕਵਿਤਾ ਰਾਹੀਂ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਨਾਲ ਵਿਦਿਆਰਥੀਆਂ ਨੂੰ ਰੁਬਰੂ ਕਰਵਾਇਆ । ਇਸ ਤੋਂ ਬਾਅਦ ਵਿਦਿਆਰਥੀਆਂ ਨੇ ਪ੍ਰਸਿੱਧ ਲੋਕ-ਨਾਚ ਗਿੱਧੇ ਅਤੇ ਭੰਗੜੇ ਰਾਹੀਂ ਪੰਜਾਬ ਦੇ ਸੱਭਿਆਚਾਰ ਨੂੰ ਪੇਸ਼ ਕੀਤਾ । ਢੋਲ ਅਤੇ ਪੰਜਾਬੀ ਲੋਕ ਸੰਗੀਤ ਦੀਆਂ ਧੁਨਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ । ਜੂਨੀਅਰ ਕਲਾਸ ਦੇ ਸਾਰੇ ਵਿਦਿਆਰਥੀ ਰੰਗ-ਬਰੰਗੇ ਪੰਜਾਬੀ ਰਵਾਇਤੀ ਪਹਿਰਾਵੇ ਵਿੱਚ ਸਜੇ ਹੋਏ ਸਨ । ਛੋਟੇ – ਛੋਟੇ ਬੱਚਿਆਂ ਵੱਲੋਂ ਪੰਜ ਪਿਆਰਿਆਂ ਦਾ ਰੂਪ ਧਾਰਿਆ ਗਿਆ ਜੋ ਕਿ ਮਨਮੋਹਕ ਲੱਗ ਰਿਹਾ ਸੀ ।

ਪੰਜਾਬੀ ਦੀ ਅਧਿਆਪਕਾ ਸ੍ਰੀਮਤੀ ਹਰਜੀਤ ਕੌਰ ਵੱਲੋਂ ਦਿੱਤਾ ਗਿਆ ਇੱਕ ਵਿਸ਼ੇਸ਼ ਭਾਸ਼ਣ 
ਪ੍ਰੋਗਰਾਮ ਦੇ ਅੰਤ ਵਿੱਚ ਪੰਜਾਬੀ ਦੀ ਅਧਿਆਪਕਾ ਸ੍ਰੀਮਤੀ ਹਰਜੀਤ ਕੌਰ ਵੱਲੋਂ ਇੱਕ ਵਿਸ਼ੇਸ਼ ਭਾਸ਼ਣ ਦਿੱਤਾ ਗਿਆ, ਜਿਸ ਰਾਹੀ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਓਹਾਰ ਦੀ ਧਾਰਮਿਕ, ਇਤਿਹਾਸਿਕ ਤੇ ਸੱਭਿਆਚਾਰਕ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ । ਭਾਸ਼ਣ ਸੁਣਨ ਤੋਂ ਬਾਅਦ ਵਿਦਿਆਰਥੀਆਂ ਤੋਂ ਪ੍ਰਸ਼ਨ ਪੁੱਛ ਕੇ ਉਹਨਾਂ ਦੀ ਜਾਣਕਾਰੀ ਵਿੱਚ ਹੋਰ ਵਾਧਾ ਕੀਤਾ ਗਿਆ । ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਬ੍ਰਿਜੇਸ਼ ਸਕਸੈਨਾ ਨੇ ਕਿਹਾ ਕਿ ਵਿਸਾਖੀ ਕੇਵਲ ਵਾਢੀ ਦਾ ਤਿਉਹਾਰ ਹੀ ਨਹੀਂ ਸਗੋਂ ਇੱਕ ਸ਼ੁਭ ਦਿਹਾੜਾ ਵੀ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ “ਖਾਲਸਾ ਪੰਥ” ਦੀ ਸਥਾਪਨਾ ਕੀਤੀ ਸੀ। ਪ੍ਰੋਗਰਾਮ ਦੀ ਸਮਾਪਤੀ ਵਿੱਚ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਕਿਸਾਨਾਂ ਦੀ ਤਰ੍ਹਾਂ ਸਖ਼ਤ ਮਿਹਨਤ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top