Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:44 am

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਦਲ ਨੇ ਨਹੀਂ ਲਿਆ ਪਿਛਲੀਆਂ ਗਲਤੀਆਂ ਤੋਂ ਸਬਕ, ਅਕਾਲ ਤਖਤ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਸਿੱਖ ਹਿਰਦਿਆਂ ਨੂੰ ਵਲੁੰਦਰਿਆ -ਸੁਨੀਲ ਜਾਖੜ

ਅਕਾਲੀ ਦਲ ਨੇ ਨਹੀਂ ਲਿਆ ਪਿਛਲੀਆਂ ਗਲਤੀਆਂ ਤੋਂ ਸਬਕ, ਅਕਾਲ ਤਖਤ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਸਿੱਖ ਹਿਰਦਿਆਂ ਨੂੰ ਵਲੁੰਦਰਿਆ -ਸੁਨੀਲ ਜਾਖੜ

ਚੰਡੀਗੜ੍ਹ 14 ਅਪ੍ਰੈਲ :  ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਤੇ ਉਂਗਲ ਚੱਕਣ ਤੋਂ ਪਹਿਲਾਂ ਅਕਾਲੀ ਦਲ ਆਪਣੇ ਗਿਰੇਬਾਨ ਵਿੱਚ ਝਾਕੇ। ਅਕਾਲੀ ਦਲ ਵੱਲੋਂ ਅਕਾਲ ਤਖਤ ਸਾਹਿਬ ਦੀ ਉੱਚੀ ਮਾਨਤਾ ਨੂੰ ਚੁਣੌਤੀ ਦੇਣ ਦੀਆਂ ਕਾਰਵਾਈਆਂ ਦੀ ਸਖਤ ਨਿੰਦਾ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਹੈ ਕਿ ਉਹਨਾਂ ਦੀਆਂ ਇਹਨਾਂ ਬੱਜਰ ਗਲਤੀਆਂ ਨਾਲ ਹਰੇਕ ਪੰਜਾਬੀ ਦੇ ਮਨ ਨੂੰ ਠੇਸ ਲੱਗੀ ਹੈ । ਅੱਜ ਇਥੋਂ ਜਾਰੀ ਬਿਆਨ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਬੀਤੇ ਦਿਨ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜੋ ਹੋਇਆ ਉਹ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਾ ਹੈ ਜਦ ਕਿ ਅਕਾਲੀ ਦਲ ਦੇ ਆਗੂ ਆਪਣੇ ਗੁਨਾਹਾਂ ਤੇ ਪਰਦਾ ਪਾਉਣ ਲਈ ਭਾਰਤੀ ਜਨਤਾ ਪਾਰਟੀ ਤੇ ਬੇਬੁਨਿਆਦ ਦੋਸ਼ ਲਾ ਰਹੇ ਹਨ ।

ਭਾਜਪਾ ਤੇ ਉਂਗਲ ਚੱਕਣ ਤੋਂ ਪਹਿਲਾਂ ਆਪਣੇ ਗਿਰੇ ਬਾਣ ਵਿੱਚ ਝਾਕੇ ਅਕਾਲੀ ਦਲ

ਸੁਨੀਲ ਜਾਖੜ ਨੇ ਆਖਿਆ ਕਿ ਹਾਲੇ ਤੱਕ ਤਾਂ ਇਹਨਾਂ ਨੇ ਆਪਣੇ ਪਿਛਲੇ ਗੁਨਾਹਾਂ ਤੋਂ ਮੁਕਤੀ ਵੀ ਨਹੀਂ ਪਾਈ ਸੀ ਕਿ ਹੋਰ ਗੁਨਾਹ ਕਰਨ ਲੱਗ ਪਏ । ਉਹਨਾਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਹਨਾਂ ਦਾ ਫਕਰ ਏ ਕੌਮ ਦਾ ਖਿਤਾਬ ਵਾਪਸ ਲੈਣ ਦੇ ਬਾਬਤ ਅਕਾਲ ਤਖਤ ਸਾਹਿਬ ਤੇ ਬੇਨਤੀ ਤਾਂ ਕੀਤੀ ਜਾ ਸਕਦੀ ਸੀ ਕਿ ਇਸ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ ਪਰ ਇਹਨਾਂ ਨੇ ਤਾਂ ਉਸ ਫੈਸਲੇ ਦੇ ਖਿਲਾਫ ਮਤਾ ਪਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਥਾਰਟੀ ਨੂੰ ਚੁਨੌਤੀ ਦੇਣ ਦਾ ਬੱਜਰ ਗੁਣਾਹ ਕੀਤਾ ਹੈ । ਸੁਨੀਲ ਜਾਖੜ ਨੇ ਹੋਰ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬੋਲੇ ਸੋ ਨਿਹਾਲ ਦੇ ਜੈਕਾਰੇ ਗਜਾਏ ਜਾਂਦੇ, ਇਹ ਤਾਂ ਸਵੀਕਾਰ ਸੀ ਪਰ ਉੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਛਤਰ ਛਾਇਆ ਹੇਠ ਕਿਸੇ ਲੀਡਰ ਦਾ ਜੈ ਜੈਕਾਰ ਕਰਵਾਉਣਾ ਇਨ੍ਹਾਂ ਦੇ ਹੰਕਾਰ ਦਾ ਪ੍ਰਗਟਾਵਾ ਹੈ । ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਪੰਥਕ ਹਿੱਤਾਂ ਲਈ ਬਣੀ ਪਾਰਟੀ ਸੀ ਪਰ ਅੱਜ ਇਸ ਦੇ ਆਗੂਆਂ ਨੇ ਆਪਣੇ ਸੌੜੇ ਨੀਜੀ ਹਿੱਤਾਂ ਲਈ ਇਸ ਪਾਰਟੀ ਨੂੰ ਕੁਰਬਾਨ ਕਰ ਦਿੱਤਾ ਹੈ । ਉਹਨਾਂ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਸੰਵੇਦਨਸ਼ੀਲ ਸਥਿਤੀ ਵਿੱਚ ਹੈ ਅਤੇ ਲੋਕ ਮੁੱਦਿਆਂ ਅਤੇ ਪੰਜਾਬ ਦੀ ਗੱਲ ਕਰਨ ਦੀ ਬਜਾਏ ਇਹ ਆਗੂ ਵਿਅਕਤੀ ਵਿਸ਼ੇਸ਼ ਦੀ ਸੱਤਾ ਲਿਆਉਣ ਦੀ ਗੱਲ ਕਰ ਰਹੇ ਹਨ ਪਰ ਲੋਕ ਮਸਲਿਆਂ ਤੇ ਚੁੱਪ ਹਨ ।
ਸ੍ਰੀ ਅਕਾਲ ਤਖਤ ਸਾਹਿਬ ਦੀ ਮਾਨਤਾ ਨੂੰ ਚੁਣੌਤੀ ਦੇਣ ਦੀ ਇਹ ਕਾਰਵਾਈ ਸਿੱਖ ਹਿਰਦੇ ਵਲੂੰਧਰਨ ਵਾਲੀ ਹੈ
ਸੁਨੀਲ ਜਾਖੜ ਨੇ ਕਿਹਾ ਕਿ ਗੁਰੂ ਮਹਾਰਾਜ ਬਖਸ਼ਣਹਾਰ ਹਨ, ਚੰਗਾ ਹੁੰਦਾ ਜੇਕਰ ਅਕਾਲੀ ਆਗੂ ਪੁਰਾਣੀਆਂ ਗਲਤੀਆਂ ਵਿੱਚ ਸੁਧਾਰ ਕਰਦੇ ਪਰ ਬੀਤੇ ਦਿਨ ਦੀਆਂ ਕਾਰਵਾਈਆਂ ਨੇ ਉਹਨਾਂ ਦਾ ਚਿਹਰਾ ਇੱਕ ਵਾਰ ਫੇਰ ਬੇਨਕਾਬ ਕਰ ਦਿੱਤਾ ਹੈ । ਉਹਨਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਨਤਾ ਨੂੰ ਚੁਣੌਤੀ ਦੇਣ ਦੀ ਇਹ ਕਾਰਵਾਈ ਸਿੱਖ ਹਿਰਦੇ ਵਲੂੰਧਰਨ ਵਾਲੀ ਹੈ । ਉਹਨਾਂ ਨੇ ਅਕਾਲੀ ਦਲ ਵੱਲੋਂ ਭਾਜਪਾ ਤੇ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਪਹਿਲਾਂ ਅਕਾਲੀ ਦਲ ਆਪਣੀ ਪੀੜੀ ਹੇਠ ਸੋਟਾ ਫੇਰੇ ਅਤੇ ਫਿਰ ਦੂਸਰਿਆਂ ਤੇ ਉਂਗਲ ਚੁੱਕੇ। ਉਹਨਾਂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਆਪਣੇ ਤੇ ਉੱਠ ਰਹੇ ਸਵਾਲਾਂ ਦਾ ਜਵਾਬ ਦੇਵੇ ਅਤੇ ਇਸ ਦੇ ਆਗੂ ਆਪਣੇ ਗੁਨਾਹਾਂ ਦਾ ਸਪਸ਼ਟੀਕਰਨ ਦੇਣ ਫਿਰ ਭਾਜਪਾ ਦੀ ਗੱਲ ਕਰਨ ਤਾਂ ਬਿਹਤਰ ਹੋਵੇਗਾ ।

Advertisement
Advertisement
Advertisement
Advertisement
Scroll to Top