Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:19 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਮੌਕੇ ਵਿਦਿਆਰਥੀ ਕੀਤੇ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਮੌਕੇ ਵਿਦਿਆਰਥੀ ਕੀਤੇ ਸਨਮਾਨਿਤ

ਪਟਿਆਲਾ, 11 ਅਪ੍ਰੈਲ : ਮੈਰੀਟੋਰੀਅਸ ਸਕੂਲ ਪਟਿਆਲਾ ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਮੌਕੇ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ । ਇਸ ਮੌਕੇ ਉਨ੍ਹਾਂ ਨੇ ਮੈਰਿਟ ਵਾਲੇ 21 ਬੱਚਿਆਂ ਨੂੰ ਡਿਗਰੀਆਂ ਵੰਡੀਆਂ ਅਤੇ 26 ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ । ਡਾ.ਪ੍ਰੀਤੀ ਯਾਦਵ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਮਿਹਨਤ ਕਰਕੇ ਚੰਗੇ ਭਵਿੱਖ ਦੀ ਕਾਮਨਾ ਕੀਤੀ । ਇਸ ਸਮਾਰੋਹ ਦੀ ਪ੍ਰਧਾਨਗੀ ਪ੍ਰਿੰਸੀਪਲ ਮੈਡਮ ਦੀਪਮਾਲਾ ਨੇ ਕੀਤੀ । ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਸਕੂਲ ਸਿੱਖਿਆ ਦੇ ਨਾਲ ਨਾਲ ਖੇਡਾਂ ਅਤੇ ਹਰ ਤਰ੍ਹਾਂ ਦੀ ਗਤੀਵਿਧੀਆਂ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ । ਇਸ ਮੌਕੇ ਸਕੂਲ ਦੀ ਅਲੂਮਨੀ ਅਸੋਸਿਏਸ਼ਨ ਦਾ ਗਠਨ ਕੀਤਾ ਗਿਆ ਅਤੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।
ਮੈਰਿਟ ਵਾਲੇ 21 ਬੱਚਿਆਂ ਨੂੰ ਡਿਗਰੀਆਂ ਵੰਡੀਆਂ ਤੇ 26 ਬੱਚੇ ਮੈਡਲਾਂ ਨਾਲ ਸਨਮਾਨਿਤ
 ਇਸ ਸਮਾਰੋਹ ਵਿੱਚ ਰੌਟਰੀ ਕਲੱਬ ਪਟਿਆਲਾ, ਸੀਨੀਅਰ ਸਿਟੀਜਨ ਸੋਸਾਇਟੀ, ਸ਼ਹੀਦ ਕਰਤਾਰ ਸਿੰਘ ਸਰਾਭਾ ਸੋਸਾਇਟੀ, ਵੇਰਕਾ ਮਿਲਕ ਪਲਾਂਟ ਅਤੇ ਐੱਚ ਡੀ. ਐਫ਼. ਸੀ. ਬੈਂਕ ਵੱਲੋਂ ਸਹਿਯੋਗ ਦਿੱਤਾ ਗਿਆ ।  ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸਿੰਘ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਵਧੀਆ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਸੈਕਸ਼ਨ ਅਫਸਰ ਹਰਮਨਦੀਪ ਕੌਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਡਾ. ਰਜਨੀਸ਼ ਗੁਪਤਾ, ਪ੍ਰਿੰਸੀਪਲ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਸੁਧੀਰ ਕੁਮਾਰ, ਪ੍ਰਿੰਸੀਪਲ ਮੈਰੀਟੋਰੀਅਸ ਸਕੂਲ ਸੰਗਰੂਰ ਹਰਜੋਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ।
Advertisement
Advertisement
Advertisement
Advertisement
Scroll to Top